Friday, March 29, 2024

ਵਾਹਿਗੁਰੂ

spot_img
spot_img

400 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਹੁੰਮ-ਹਮਾ ਕੇ ਕਰਨ ਸ਼ਮੂਲੀਅਤ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਸਭਾ-ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਸ੍ਰੀ ਅੰਮ੍ਰਿਤਸਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਨਾਲ ਵਿਚਾਰ-ਵਿਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਥਾਨਕ ਸੁਸਾਇਟੀਆਂ ਨਾਲ ਇਹ ਇਕੱਤਰਤਾ 20 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਵਿਚ ਧਾਰਮਿਕ ਸਭਾ-ਸੁਸਾਇਟੀਆਂ ਸਿੱਖ ਸੰਸਥਾਵਾਂ ਦੇ ਨਾਲ-ਨਾਲ ਸੰਗਤੀ ਪ੍ਰਬੰਧਾਂ ਲਈ ਸਥਾਨਕ ਹੋਟਲ ਮਾਲਕ ਵੀ ਸ਼ਾਮਲ ਹੋਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ਤਾਬਦੀ ਸਮਾਗਮ ਕਿਉਂਕਿ ਸ੍ਰੀ ਅੰਮ੍ਰਿਤਸਰ ਵਿਖੇ ਹੋਣੇ ਹਨ ਇਸ ਲਈ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਅਤੇ ਸੰਸਥਾਵਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਲਈ ਇਕੱਤਰਤਾ ਬੁਲਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗੀ। ਇਸੇ ਦਿਨ ਵਿਸ਼ੇਸ਼ ਸਮਾਗਮ ’ਚ ਹਜ਼ਾਰਾਂ ਸਹਿਜ ਪਾਠ ਸਾਹਿਬ ਦੇ ਭੋਗ ਸੰਗਤੀ ਰੂਪ ਵਿਚ ਪਾਏ ਜਾਣਗੇ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਕੀਤੇ ਗਏ ਹਨ। ਉਨ੍ਹਾਂ ਸਹਿਜ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 29 ਅਪ੍ਰੈਲ ਤੋਂ ਪਹਿਲਾਂ ਸੰਪੂਰਨਤਾ ਕਰਨ।

ਉਨ੍ਹਾਂ ਕਿਹਾ ਕਿ ਸਹਿਜ ਪਾਠਾਂ ਦੇ ਭੋਗ ਦਾ ਲਾਈਵ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਇਥੇ ਨਾ ਪੁੱਜ ਸਕਣ ਵਾਲੀਆਂ ਸੰਗਤਾਂ ਘਰਾਂ ਵਿਚੋਂ ਹੀ ਜੁੜ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ 30 ਅਪੈ੍ਰਲ ਨੂੰ ਸਮਾਗਮ ਜਾਰੀ ਰਹਿਣਗੇ ਅਤੇ 1 ਮਈ ਨੂੰ ਕੀਤਾ ਜਾਣ ਵਾਲਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...