Monday, May 20, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ।

ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏੇ।

ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਮੈਂਬਰ ਸ. ਹਰਪਾਲ ਸਿੰਘ ਪਾਲੀ, ਸ. ਗੁਰਦੀਪ ਸਿੰਘ ਭਾਨੋਖੇੜੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਨਗਰ ਕੀਰਤਨ ਦਾ ਸ਼ੰਭੂ ਬੈਰੀਅਰ ਰਾਜਪੁਰਾ, ਫਤਹਿਪੁਰ ਗੜੀ, ਜੀਰਕਪੁਰ ਵਿਖੇ ਵੀ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਰਸਤੇ ਵਿਚ ਸੰਗਤਾਂ ਵੱਲੋਂ ਜਿਥੇ ਸਜਾਵਟੀ ਗੇਟ ਬਣਾਏ ਗਏ ਸਨ ਉਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਲੰਗਰ ਵੀ ਲਗਾਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਸ. ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਸ. ਕੁਲਦੀਪ ਸਿੰਘ ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, ਸ. ਬਲਵਿੰਦਰ ਸਿੰਘ ਚੁਡਿਆਲਾ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...