Friday, April 19, 2024

ਵਾਹਿਗੁਰੂ

spot_img
spot_img

4000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਜੁਗਰਾਜ ਸਿੰਘ ਵਾਸੀ ਸ਼ਹਿਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਕਰਕੇ ਉਸ ਪਾਰਟੀ ਵਿਰੁੱਧ ਕਾਰਵਾਈ ਕਰਨ ਲਈ ਉਕਤ ਮੁਲਜ਼ਮ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਇਸ ਕੰਮ ਬਦਲੇ ਉਕਤ ਏ.ਐਸ.ਆਈ. ਨੂੰ 2500 ਰੁਪਏ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕਾਰਵਾਈ ਕਰਨ ਲਈ 4000 ਰੁਪਏ ਹੋਰ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਰੇਂਜ ਪਟਿਆਲਾ ਦੀ ਇੱਕ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...