Sunday, October 27, 2024
spot_img
spot_img
spot_img

41ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ: ਇੰਡੀਅਨ ਆਇਲ ਨੇ ਭਾਰਤ ਪੈਟਰੋਲੀਅਮ ਨੂੰ ਹਰਾ ਕੇੇ ਖਿਤਾਬ ਤੇ ਕਬਜ਼ਾ ਕੀਤਾ

ਯੈੱਸ ਪੰਜਾਬ
ਜਲੰਧਰ, ਅਕਤੂਬਰ 26, 2024:

ਇੰਡੀਅਨ ਆਇਲ ਮੁੰਬਈ ਨੇ ਭਾਰਤ ਪੈਟਰੋਲੀਅਮ ਮੁੰਬਈ ਨੂੰ 3-0 ਦੇ ਫਰਕ ਨਾਲ ਹਰਾ ਕੇ 41ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਤੇ ਛੇਵੀਂ ਵਾਰ ਕਬਜ਼ਾ ਕੀਤਾ।

ਇਸ ਤੋਂ ਪਹਿਲਾਂ ਇੰਡੀਅਨ ਆਇਲ ਮੁੰਬਈ ਨੇ 2007, 2010, 2012, 2014 ਅਤੇ 2023 ਵਿੱਚ ਇਹ ਖਿਤਾਬ ਜਿੱਤਿਆ ਸੀ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸਪੰਨ ਹੋਏ ਇਸ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਡਿਪਟੀ ਕਮਿਸ਼ਨਰ ਜਲੰਧਰ ਡਾਕਟਰ ਹਿਮਾਸ਼ੂ ਅਗਰਵਾਲ ਨੇ ਕੀਤੀ।

ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ ਅਮੋਲਕ ਸਿੰਘ ਗਾਖਲ (ਗਾਖਲ ਬ੍ਰਦਰਜ਼ ਯੂਐਸਏ) ਵਲੋਂ 5.50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਜਦਕਿ ਉਪ ਜੇਤੂ ਟੀਮ ਨੂੰ ਟਰਾਫੀ ਦੇ ਨਾਲ 2-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਫਾਇਨਲ ਮੈਚ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ।

ਇਸ ਮੌਕੇ ਤੇ ਉਨ੍ਹਾਂ ਸੁਰਜੀਤ ਹਾਕੀ ਸੋਸਾਇਟੀ ਨੂੰ 25 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। ਫਾਇਨਲ ਮੈਚ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਫਾਇਨਲ ਮੈਚ ਦੌਰਾਨ ਇੰਡੀਅਨ ਆਇਲ ਮੁੰਬਈ ਅਤੇ ਭਾਰਤ ਪੈਟਰੋਲੀਅਮ ਮੁੰਬਈ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 8ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਕਪਤਾਨ ਤਲਵਿੰਦਰ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ।

ਇਸ ਤੋਂ ਬਾਅਦ ਭਾਰਤ ਪੈਟਰੋਲੀਅਮ ਨੂੰ ਲਗਾਤਾਰ ਤਿੰਨ ਪੈਨਲਟੀ ਕਾਰਨਰ ਮਿਲੇ ਪਰ ਇੰਡੀਅਨ ਆਇਲ ਦੇ ਗੋਲਕੀਪਰ ਪੰਕਜ ਰਜਾਕ ਨੇ ਬੇਹਤਰੀਨ ਬਚਾਅ ਕੀਤੇ।

ਅੱਧੇ ਸਮੇਂ ਤੱਕ ਇੰਡੀਅਨ ਆਇਲ 1-0 ਨਾਲ ਅੱਗੇ ਸੀ। ਅੱਧੇ ਸਮੇਂ ਤੋਂ ਬਾਅਦ ਖੇਡ ਦੇ ਚੌਥੇ ਕਵਾਰਟਰ ਦੇ 49ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-0 ਕੀਤਾ।  ਖੇਡ ਦੇ 59ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਰਾਜਵੀਰ ਸਿੰਘ ਨੇ ਗੋਲ ਕਰਕੇ ਸਕੋਰ 3-0 ਕਰਕੇ ਮੈਚ ਜਿੱਤ ਲਿਆ।

ਇਸ ਫਾਇਨਲ ਮੈਚ ਦੇ ਮੌਕੇ ਤੇ ਅਮੋਲਕ ਸਿੰਘ ਗਾਖਲ, ਨੱਥਾ ਸਿੰਘ ਗਾਖਲ, ਇੰਡੀਅਨ ਆਇਲ ਤੋਂ ਰਾਜਨ ਬੇਰੀ, ਅਤੁਲ ਅਗਰਵਾਲ ਇੰਡੀਅਨ ਆਇਲ, ਭਾਰਤੀ ਹਾਕੀ ਟੀਮ ਦੇ ਕਪਤਾਨ ਉਲੰਪੀਅਨ ਹਰਮਨਪ੍ਰੀਤ ਸਿੰਘ, ਤਰਲੋਕ ਸਿੰਘ ਭੁੱਲਰ, ਪ੍ਰਵੀਨ ਗੁਪਤਾ, ਰਣਬੀਰ ਸਿੰਘ ਰਾਣਾ ਟੁੱਟ, ਲਖਵਿੰਦਰ ਸਿੰਘ ਖਹਿਰਾ, ਐਲ ਆਰ ਨਈਅਰ, ਰਾਮ ਪ੍ਰਤਾਪ, ਗੁਰਵਿੰਦਰ ਗੁਲੂ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਗੌਰਵ ਅਗਰਵਾਲ, ਰਣਦੀਪ ਗੁਪਤਾ, ਬਲਜੀਤ ਸਿੰਘ ਨਾਰਵੇ, ਰਮਣੀਕ ਰੰਧਾਵਾ, ਸੁਰਿੰਦਰ ਸਿੰਘ ਭਾਪਾ, ਇਕਬਾਲ ਸਿੰਘ ਸੰਧੂ, ਰਾਜਵਿੰਦਰ ਕੌਰ ਥਿਆੜਾ, ਨਰਿੰਦਰਪਾਲ ਜੱਜ, ਕਮਲਜੀਤ ਸਿੰਘ ਹੇਅਰ, ਕੈਮ ਗਿੱਲ (ਯੂਐਸਏ), ਜਤਿਨ ਮਹਾਜਨ (ਅਲਫਾ), ਨਵਦੀਪ ਸਿੰਘ ਗਿੱਲ ਖੇਡ ਲੇਖਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ