Friday, March 29, 2024

ਵਾਹਿਗੁਰੂ

spot_img
spot_img

45 ਲੱਖ ਰੁਪਏ ਦੀ ਲੁੱਟ ਸੀ ‘ਡਰਾਮਾ’ – Kotak Mahindra Bank ਦਾ ਡਿਪਟੀ ਮੈਨੇਜਰ ਤੇ ਡਾਕਟਰ ਦੋਸਤ ਸਨ ਸ਼ਾਮਲ, ਨਕਦੀ ਤੇ ਰਿਵਾਲਵਰ ਬਰਾਮਦ

- Advertisement -

ਯੈੱਸ ਪੰਜਾਬ
ਫ਼ਾਜ਼ਿਲਕਾ, 15 ਮਈ, 2021:
ਪੰਜਾਬ ਪੁਲਿਸ ਨੇ ਬੀਤੇ ਦਿਨੀਂ ਕੋਟਕ ਮਹਿੰਦਰਾ ਦੇ ਡਿਪਟੀ ਮੈਨੇਜਰ ਦੀ ਕਾਰ ’ਤੇ ਗੋਲੀਆਂ ਚਲਾ ਕੇ ਅਤੇ ਉਸਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 45 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸੁਲਝਾ ਲਿਆ ਹੈ।

ਇਸ ਸੰਬੰਧੀ ਅੱਜ ਜਲਾਲਾਬਾਦ ਵਿਖ਼ੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ: ਹਰਦਿਆਲ ਸਿੰਘ ਮਾਨ ਅਤੇ ਐਸ.ਐਸ.ਪੀ.ਫ਼ਾਜ਼ਿਲਕਾ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੋਟਕ ਬੈਂਕ ਦਾ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ ਅਤੇ ਉਸਦਾ ਦੋਸਤ ਡਾਕਟਰ ਸ਼ਾਮਲ ਸਨ। ਇਹ ਲੁੱਟ ਉਸ ਵੇਲੇ ਹੋਈ ਸੀ ਜਦ ਡਿਪਟੀ ਮੈਨੇਜਰ ਆਪਣੀ ਨਿੱਜੀ ਕਾਰ ਵਿੱਚ ਹੀ 45 ਲੱਖ ਰੁਪਏ ਨਕਦ ਲੈ ਕੇ ਆ ਰਿਹਾ ਸੀ।

ਯਾਦ ਰਹੇ ਕਿ ਲੰਘੀ 12 ਮਈ ਨੂੰ ਗੁਰਪ੍ਰਤਾਪ ਸਿੰਘ ਇਕ ਹੋਰ ਬੈਂਕ ਕਰਮੀ ਲਵਪ੍ਰੀਤ ਸਿੰਘ ਦੇ ਨਾਲ ਆਪਣੀ ਕਾਰ ਵਿੱਚ ਮੁਕਤਸਰ ਤੋਂ ਜਲਾਲਾਬਾਦ ਬੈਂਕ ਦੇ 45 ਲੱਖ ਰੁਪਏ ਲਿਜਾ ਰਹੇ ਸਨ। ਡਿਪਟੀ ਮੈਨੇਜਰ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਸੀ ਕਿ ਲਗਪਗ 11.30 ਵਜੇ ਜਦ ਉਹ ਪਿੰਡ ਚੱਕ ਸੈਦੋਕੇ ਦੇ ਸੇਮ ਨਾਲੇ ਕੋਲ ਪੁੱਜੇ ਤਾਂ ਪਿੱਛਾ ਕਰ ਰਹੇ ਦੋ ਮੋਟਰ ਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ ਕਾਰ ਰੋਕੀ ਅਤੇ ਅੱਖਾਂ ਵਿੱਚ ਮਿਰਚਾਂ ਪਾ ਕੇ 45 ਲੱਖ ਰੁਪਏ ਦੀ ਨਕਦੀ ਵਾਲਾ ਟਰੰਕ ਲੈ ਕੇ ਫ਼ਰਾਰ ਹੋ ਗਏ ਸਨ।

ਡੀ.ਆਈ.ਜੀ.ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ ਵਾਸੀ ਪਿੰਡ ਆਲਮਕੇ ਸਣੇ ਕੁਝ ਹੋਰ ਲੋਕ ਇਸ ਸਾਜ਼ਿਸ਼ ਵਿੱਚ ਸ਼ਾਮਲ ਸਨ। ਇਨ੍ਹਾਂ ਵਿੱਚ ਡਿਪਟੀ ਮੈਨੇਜਰ ਦੇ ਜਮਾਤੀ ਇਕ ਡਾਕਟਰ ਡਾ: ਪਰਮਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਅਤੇ ਫ਼ਿਰੋਜ਼ਪੁਰ ਦੇ ਪਿੰਡ ਹਸਤੇਕੇ ਦਾ ਵਾਸੀ ਗੁਰਪ੍ਰੀਤ ਸਿੰਘ ਗੋਪੀ ਵੀ ਸ਼ਾਮਲ ਸਨ ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ 45 ਲੱਖ ਰੁਪਏ ਦੀ ਨਕਦੀ ਬਰਾਮਦ ਕਰਨ ਦੇ ਨਾਲ ਨਾਲ ਵਾਰਦਾਤ ਲਈ ਵਰਤੀ ਗਈ ਲਾਇਸੰਸੀ ਰਿਵਾਲਵਰ ਅਤੇ ਕਾਰ ਬਰਾਮਦ ਕਰ ਲਈ ਹੈ।

ਉਹਨਾਂ ਦੱਸਿਆ ਕਿ ਜਾਂਚ ਕਰਦਿਆਂ ਪੁਲਿਸ ਪਹਿਲਾਂ ਡਾ: ਪਰਮਜੀਤ ਸਿੰਘ ਤਕ ਪੁੱਜੀ ਜਿਸ ਤੋਂ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਗਈ ਜਿਸ ਤੋਂ ਇਹ ਖ਼ੁਲਾਸਾ ਹੋਇਆ ਕਿ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ ਅਤੇ ਡਾ: ਪਰਮਜੀਤ ਸਿੰਘ ਆਪਸ ਵਿੱਚ ਜਮਾਤੀ ਸਨ ਅਤੇ ਪਿਛਲੇ 20 ਸਾਲਾਂ ਤੋਂ ਆਪਸੀ ਤਾਲਮੇਲ ਵਿੱਚ ਸਨ। ਪੁੱਛਗਿੱਛ ਦੌਰਾਨ ਡਾਕਟਰ ਨੇ ਡਿਪਟੀ ਮੈਨੇਜਰ ਅਤੇ ਹਸਤੇ ਵਾਸੀ ਗੁਰਪ੍ਰੀਤ ਸਿੰਘ ਗੋਪੀ ਦੇ ਵੀ ਇਸ ਮਾਮਲੇ ਵਿੱਚ ਸ਼ਾਮਲ ਹੋਣ ਦੀ ਗੱਲ ਕੀਤੀ।

ਉਹਨਾਂ ਦੱਸਿਆ ਕਿ ਬੈਂਕ ਦੇ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ ਅਤੇ ਡਾ: ਪਰਮਜੀਤ ਸਿੰਘ ਗ੍ਰਿਫ਼ਤਾਰ ਕਰ ਲਏ ਗਏ ਹਨ ਜਦਕਿ ਗੁਰਪ੍ਰੀਤ ਸਿੰਘ ਗੋਪੀ ਦੀ ਤਲਾਸ਼ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...