Thursday, April 25, 2024

ਵਾਹਿਗੁਰੂ

spot_img
spot_img

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਰੰਗੇ ਹੱਥੀਂ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ, 3 ਅਕਤੂਬਰ, 2022:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...