Tuesday, March 19, 2024

ਵਾਹਿਗੁਰੂ

spot_img
spot_img

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਜਨਵਰੀ, 2022 –
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ 55 ਮੈਂਬਰੀ ਹਾਉਸ ਦੇ ਪੂਰਾ ਹੋਣ ਦਾ ਗਜਟ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਅਦ ਹੀ 15 ਦਿਨਾਂ ਦੇ ਅੰਦਰ ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਕਰਵਾਉਣ ਲਈ ਮੀਟਿੰਗ ਬੁਲਾਈ ਜਾਣੀ ਲਾਜਮੀ ਹੁੰਦੀ ਹੈ, ਜਦਕਿ ਮੋਜੂਦਾ ਸਮੇਂ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਕਲ ਅਰਥਾਤ 18 ਜਨਵਰੀ ਨੂੰ ਕਾਰਜਕਾਰੀ ਬੋਰਡ ਦੀ ਚੋਣਾਂ ਲਈ ਮੀਟਿੰਗ ਦਾ ਨੋਟਿਸ ਜਾਰੀ ਕੀਤਾ ਗਿਆ ਹੈ ਹਾਲਾਂਕਿ ਸਿੰਘ ਸਭਾ ਦੇ ਪ੍ਰਧਾਨ ਦੀ ਨਾਮਜਦਗੀ ਸਬੰਧੀ ਗਜਟ ਨੋਟੀਫਿਕੇਸ਼ਨ ਹੁਣ ਤੱਕ ਜਾਰੀ ਨਾ ਹੋਣ ਕਰਕੇ 55 ਮੈਂਬਰਾਂ ਦਾ ਹਾਉਸ ਪੂਰਾ ਨਹੀ ਹੋਇਆ ਹੈ।

ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰੂਦੁਆਰਾ ਐਕਟ ਦਾ ਹਵਾਲਾ ਦਿੰਦਿਆ ਕਿਹਾ ਕਿ ਸਿੰਘ ਸਭਾ ਦਾ ਪ੍ਰਧਾਨ ਤਾਂ ਹੀ ਨਾਮਜਦ ਕੀਤਾ ਜਾ ਸਕਦਾ ਹੈ ਜੇਕਰ ਉਹ ਕਿਸੇ ਹੋਂਦ ਵਾਲੇ ਸਿੰਘ ਸਭਾ ਗੁਰਦੁਆਰੇ ਦਾ ਪ੍ਰਧਾਨ ਹੋਵੇ, ਜਦਕਿ ਮਿਲੀ ਜਾਣਕਾਰੀ ਮੁਤਾਬਿਕ ਬੀਤੇ 5 ਜਨਵਰੀ 2022 ਨੂੰ ਲਾਟਰੀ ‘ਚ ਨਿਕਲੇ ਪ੍ਰਧਾਨ ਸਬੰਧੀ ਦਿੱਲੀ ਦੇ ਯਮੁਨਾਪਾਰ ਇਲਾਕੇ ਸ਼ੰਕਰ ਵਿਹਾਰ ‘ਚ ਕੋਈ ਸਿੰਘ ਸਭਾ ਗੁਰਦੁਆਰਾ ਹੋਂਦ ‘ਚ ਨਹੀ ਹੈ ‘ਤੇ ਇਹ ਮਾਮਲਾ ਕਾਨੂੰਨੀ ਪੇਚਾਂ ‘ਚ ਫਸਿਆ ਹੋਇਆ ਹੈ ।

ਸ. ਇੰਦਰ ਮੋਹਨ ਸਿੰਘ ਨੇ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਕਾਰਜਕਾਰੀ ਬੋਰਡ ਦੀ ਮੀਟਿੰਗ ਕਰਵਾਉਣ ਲਈ 15 ਦਿਨਾਂ ਦਾ ਸਮਾਂ ਹੋਣ ਦੇ ਬਾਵਜੂਦ ਚੋਣ ਡਾਇਰੈਕਟਰ ਵਲੋਂ ਬੀਤੇ ਕਲ ਮੀਟਿੰਗ ਦਾ ਨੋਟਿਸ ਜਾਰੀ ਕਰਕੇ ਕੇਵਲ 3 ਦਿਨਾਂ ਦੇ ਵੱਖਵੇ ‘ਚ ਆਗਾਮੀ 22 ਜਨਵਰੀ 2022 ਨੂੰ ਕਾਰਜਕਾਰੀ ਬੋਰਡ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ।

ਉਨ੍ਹਾਂ ਕਿਹਾ ਕਿ ਇਨ੍ਹੇ ਘੱਟ ਵੱਖਵੇ ‘ਚ ਦਿੱਲੀ ਤੋਂ ਦੂਰ-ਦਰਾਡੇ ਤਖਤ ਸ੍ਰੀ ਹਜੂਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ ਦੇ ਮਾਣਯੋਗ ਜੱਥੇਦਾਰ ਸਾਹਿਬਾਨਾਂ ਨੂੰ ਮੀਟਿੰਗ ‘ਚ ਫੋਰੀ ਤੋਰ ‘ਤੇ ਸ਼ਿਰਕਤ ਕਰਨ ਦਾ ਸਰਕਾਰੀ ਫੁਰਮਾਨ ਭੇਜਿਆ ਗਿਆ ਹੈ ਜਦਕਿ ਉਹ ਆਪਣੇ ਰੁਝੇਵਿਆਂ ਕਾਰਨ 3 ਦਿਨਾਂ ਦੇ ਨੋਟਿਸ ‘ਚ ਦਿੱਲੀ ਪੁੱਜਣ ‘ਚ ਅਸਮਰਥ ਹੋ ਸਕਦੇ ਹਨ।

ਸ. ਇੰਦਰ ਮੋਹਨ ਸਿੰਘ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਕਾਰਜਕਾਰੀ ਬੋਰਡ ਦੀਆਂ ਚੋਣਾਂ 22 ਜਨਵਰੀ ਨੂੰ ਹੀ ਕਰਵਾਉਣ ਦੀ ਕੀ ਮੰਸ਼ਾ ਹੈ ਜਦਕਿ ਇਸ ਦਿਨ ਸ਼ਨੀਵਾਰ ਹੋਣ ਕਰਕੇ ਦਿੱਲੀ ‘ਚ ਵੀਕ-ਏਂਡ ਕਰਫਿਉ ਲਗਾ ਹੋਵੇਗਾ ‘ਤੇ ਕੀ ਕਰਫਿਉ ਕਾਰਨ ਸਾਰੇ 55 ਮੈਂਬਰਾਂ ‘ਤੇ ਉਹਨਾਂ ਦੇ ਕਾਰਕੁੰਨਾਂ ਦਾ ਵਡੀ ਗਿਣਤੀ ‘ਚ ਘਰਾਂ ‘ਚੋਂ ਬਾਹਰ ਨਿਕਲ ਕੇ ਮੀਟਿੰਗ ‘ਚ ਪਹੁੰਚਣਾਂ ਕੋਵਿਡ ਨਿਯਮਾਂ ਦੀ ਉਲੰਘਣਾਂ ਨਹੀ ਹੋਵੇਗੀ ?

ਨ੍ਹਾਂ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਦੀ ਪਾਲਨਾ ਕਰਦਿਆਂ 55 ਮੈਂਬਰੀ ਹਾਉਸ ਪੂਰਾ ਹੋਣ ਤੋਂ ਉਪਰੰਤ ਹੀ ਮੀਟਿੰਗ ਦੀ ਤਾਰੀਖ ਮੁਕਰਰ ਕਰਨ ਜਿਸ ਦਿਨ ਮੈਂਬਰਾਂ ਨੂੰ ਆਵਾਜਾਹੀ ਕਰਨ ਦੀ ਮਨਾਹੀ ਨਾ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...