Wednesday, June 29, 2022

ਵਾਹਿਗੁਰੂ

spot_img



6 ਜੂਨ ਨੂੰ ਸ਼੍ਰੋਮਣੀ ਕਮੇਟੀ ਅਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਯੈੱਸ ਪੰਜਾਬ
ਚੌਕ ਮਹਿਤਾ, 20 ਮਈ, 2022 –
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਅਤੇ ਘੱਲੂਘਾਰਾ ਹਫ਼ਤੇ ਦੌਰਾਨ ਕੋਈ ਵੀ ਭੜਕਾਊ ਭਾਸ਼ਣਾਂ ਤੋਂ ਇਲਾਵਾ ਸ਼ਹੀਦੀ ਸਮਾਗਮਾਂ ਸੰਬੰਧੀ ਫਲੈਕਸਾਂ ਨੂੰ ਪਾੜਦਿਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਨ੍ਹਾਂ ਗ਼ਲਤ ਅਨਸਰਾਂ ਨੂੰ ਤੁਰੰਤ ਨੱਥ ਪਾਉਣ ਦੀ ਸਰਕਾਰ ਨੂੰ ਅਪੀਲ ਕੀਤੀ।

ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਦੀ ਤਿਆਰੀ ਸੰਬੰਧੀ ਇੱਥੇ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੀ ਇਕ ਜ਼ਰੂਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ।

ਜਿਸ ਨਾਲ ਸਮੁੱਚੀ ਸਿੱਖ ਕੌਮ ਅਤੇ ਮਾਨਵਤਾ ਦੇ ਹਿਰਦੇ ਵਲੂੰਧਰੇ ਗਏ। ਇਸੇ ਸੰਦਰਭ ’ਚ 6 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਚ ਛੁੱਟੀ ਕਰਨ ਦੀ ਉਨ੍ਹਾਂ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਅਦਾਰਿਆਂ ’ਚ ਇਸ ਦਿਨ ਨੂੰ ਛੁੱਟੀ ਦਾ ਐਲਾਨ ਕਰਦਿਆਂ ਸਰਕਾਰ ਵੀ ਸੰਗਤਾਂ ਦੀ ਪ੍ਰਸੰਨਤਾ ਦਾ ਪਾਤਰ ਬਣੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਮਨ ਸ਼ਾਂਤੀ ਬਣਾਈ ਰੱਖਣ ਦੀ ਪੂਰਨ ਹਮਾਇਤੀ ਹੈ।

ਪਰ ਪੰਜਾਬ ਦਾ ਮਾਹੌਲ ਵਿਗਾੜਨ ’ਚ ਲੱਗੇ ਉਨ੍ਹਾਂ ਗ਼ਲਤ ਅਨਸਰਾਂ ’ਤੇ ਸਰਕਾਰ ਸਖ਼ਤੀ ਨਾਲ ਨੱਥ ਪਾਵੇ ਜੋ ਭੜਕਾਊ ਭਾਸ਼ਣਾਂ ਅਤੇ ਸ਼ਹੀਦੀ ਸਮਾਗਮਾਂ ਬਾਰੇ ਲੱਗਣ ਵਾਲੇ ਫਲੈਕਸਾਂ ਨੂੰ ਪਾੜਨ ਤੇ ਬੇਅਦਬੀ ਕਰਨ ਲਈ ਅੱਗੇ ਆਉਂਦੇ ਹਨ।

ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਜੂਨ ’84 ਦੌਰਾਨ ਪੰਥਕ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਿਯਾਦਾ ਨੂੰ ਕਾਇਮ ਰੱਖਦਿਆਂ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਜੂਝਦਿਆਂ ਸ਼ਹੀਦੀਆਂ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕਰਾਏ ਜਾਣ ਦੀ ਸ਼ਲਾਘਾ ਕੀਤੀ।

ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਸ਼ਰਧਾ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਹਫ਼ਤਾ ਵੈਰਾਗ ਮਈ ਦਿਹਾੜੇ ਹਨ ਅਤੇ ਹਰ ਗੁਰਸਿੱਖ ਦੀ ਅੱਖ ਨਮ ਹੁੰਦੀ ਹੈ। ਘੱਲੂਘਾਰੇ ਦੀ ਵੱਡੇ ਦੁਖਾਂਤ ਅਤੇ ਜਬਰ ਜ਼ੁਲਮ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ਸਿੱਖ ਕੌਮ ਵੱਲੋਂ ਸ਼ਾਂਤਮਈ ਤਰੀਕੇ ਨਾਲ ਦਿਹਾੜਾ ਮਨਾਏ ਜਾਣ ਵਰਗਾ ਦੁਨੀਆ ‘ਚ ਇਸ ਤਰਾਂ ਦੀ ਕੋਈ ਮਿਸਾਲ ਨਹੀਂ ਮਿਲਦੀ।

ਇਸ ਮੌਕੇ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਤੋਂ ਇਲਾਵਾ ਸੁਚਾਰੂ ਪ੍ਰਬੰਧ ਲਈ ਵੱਖ ਵੱਖ ਆਗੂਆਂ ਦੀਆਂ ਗੁਰੂ ਕਾ ਲੰਗਰ, ਛਬੀਲ, ਜੋੜਾ ਘਰ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਲਈ ਡਿਊਟੀਆਂ ਲਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਦੇ ਹੈੱਡ ਕੁਆਟਰ ‘ਤੇ ਪੂਰਾ ਹਫ਼ਤਾ ਸਮਾਗਮ ਚੱਲੇਗਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ‘ਚ ਹਾਜ਼ਰੀਆਂ ਲਾਉਣ ਉਪਰੰਤ ਮਹਿਤਾ ਚੌਕ ਵਿਖੇ ਸਵੇਰੇ 9: 30 ਤੋਂ ਹੀ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ।

ਇਸ ਤੋਂ ਪਹਿਲਾਂ 1 ਤੋਂ 5 ਜੂਨ ਦੇ ਸ਼ਹੀਦੀ ਹਫ਼ਤੇ ਦੌਰਾਨ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਂਕ ਮਹਿਤਾ ਵਿਖੇ ਰੋਜ਼ਾਨਾ ਸ਼ਾਮ ਨੂੰ 3 ਤੋਂ 7 ਵਜੇ ਤੱਕ ਗੁਰਮਤਿ ਸਮਾਗਮ ਹੋਇਆ ਕਰੇਗਾ। ਉਨ੍ਹਾਂ ਸਮਾਗਮ ‘ਚ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਸੰਗਤ ਨੂੰ ਅਪੀਲ ਕੀਤੀ ਅਤੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਅਤੇ ਇੰਤਜ਼ਾਮ ਲਈ ਹੁਣ ਤੋਂ ਹੀ ਜੁੱਟ ਜਾਣ ਦਾ ਸਦਾ ਦਿੱਤਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ‘ਚ ਪੰਜਾਬ ਅਤੇ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਲਈ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਿਲੀ ਕਮੇਟੀ ਦੇ ਪ੍ਰਧਾਨ, ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ।

ਇਸ ਮੌਕੇ ਮੀਟਿੰਗ ਵਿੱਚ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਬੁਲਾਰੇ ਸੰਤ ਸਮਾਜ, ਸੰਤ ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਮੋਹਨ ਸਿੰਘ ਬਰਨੇ ਵਾਲੇ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਕਾਰਸੇਵਾ ਸੰਤ ਬਾਬਾ ਅਜੈਬ ਸਿੰਘ ਮਖਣਵਿੰਡੀ, ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਜੋਜ਼ ਸਿੰਘ ਜਲਾਲਾਬਾਦ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਸੰਤ ਵਰਿੰਦਰ ਮੁਨੀ ਫੇਰੂਮਾਨ, ਬਾਬਾ ਦਰਸ਼ਨ ਸਿੰਘ ਘੋੜੇਵਾਲ, ਤਰਲੋਕ ਸਿੰਘ ਬਾਠ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਸ: ਅਮਰਬੀਰ ਸਿੰਘ ਢੋਟ, ਗਿਆਨੀ ਹੀਰਾ ਸਿੰਘ ਮਨਿਆਲਾ, ਸੰਤ ਬਾਬਾ ਹਰਦੀਪ ਭੀਲੋਵਾਲ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਭੁਪਿੰਦਰ ਸਿੰਘ ਗਦਲੀ, ਗਿਆਨੀ ਜੀਵਾ ਸਿੰਘ , ਗਿਆਨੀ ਸਾਹਬ ਸਿੰਘ, ਬਾਬਾ ਸੁਰਜੀਤ ਸਿੰਘ ਘਨੁੜਕੀ, ਬੀਬੀ ਨਰਿੰਦਰ ਕੌਰ, ਬਾਬਾ ਮਨਮੋਹਨ ਸਿੰਘ ਬਾਬਾ ਬੀਰ ਸਿੰਘ ਭੰਗਾਲੀ, ਗਿਆਨੀ ਗੁਰਦੀਪ ਸਿੰਘ ਨੌਲਖਾ, ਬਾਬਾ ਅਜੀਤ ਸਿੰਘ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਨੋਨਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਬਾਬਾ ਬੋੜ ਸਿੰਘ, ਬਾਬਾ ਜਗਤਾਰ ਸਿੰਘ, ਗਗਨ ਦੀਪ ਸਿੰਘ, ਭਾਈ ਲਵਲੀ ਸਿੰਘ ਬੱਧਨੀ ਕਲਾਂ, ਪ੍ਰਿ: ਗੁਰਦੀਪ ਸਿੰਘ, ਅਰਸ਼ਦੀਪ ਸਿੰਘ ਰੰਧਾਵਾ, ਅਵਤਾਰ ਸਿੰਘ ਬੁੱਟਰ, ਗਗਨਦੀਪ ਸਿੰਘ ਬਿਆਸ, ਪੰਜਾਬ ਸਿੰਘ ਸੁਲਤਾਨਵਿੰਡ, ਰਾਜਨਦੀਪ ਸਿੰਘ ਦੁਮਾਨ, ਦੀਦਾਰ ਸਿੰਘ ਮਲਕ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ਭਾਈ ਮਨਦੀਪ ਸਿੰਘ ਜੌਹਲ, ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਨਵੇਂ ਚੁਣੇ ਐਮ.ਪੀ. ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਨ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 27 ਜੂਨ, 2022 - ਪੰਜਾਬ ਦੇ ਸੰਗਰੂਰ ਜਿਲੇ ਤੋਂ ਜਿਮਨੀ ਚੋਣਾਂ ‘ਚ ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸਿਮਰਨਜੀਤ ਸਿੰਘ ਮਾਨ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧ ‘ਚ...

ਨਿਊ ਯਾਰਕ ਵਿੱਚ ਭਾਰਤੀ ਮੂਲ ਦੇ ਸਿੱਖ ਦਾ ਕਤਲ, ਐਸ.ਯੂ.ਵੀ. ’ਚ ਬੈਠੇ ’ਤੇ ਵਰ੍ਹਾਈਆਂ ਗਈਆਂ ਗੋਲੀਆਂ

ਯੈੱਸ ਪੰਜਾਬ ਨਿਊ ਯਾਰਕ, 27 ਜੂਨ, 2022: ਨਿਊ ਯਾਰਕ ਵਿੱਚ ਇਕ ਭਾਰਤੀ ਮੂਲ ਦੇ ਇਕ ਸਿੱਖ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 31 ਸਾਲਾਂ ਦੇ ਸਤਨਾਮ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਵਧਾਈ ਦਿੱਤੀ

ਯੈੱਸ ਪੰਜਾਬ ਅੰਮ੍ਰਿਤਸਰ, 26 ਜੂਨ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸ. ਸਿਮਰਨਜੀਤ ਸਿੰਘ ਮਾਨ ਨੂੰ ਵਧਾਈ...

ਭਾਰਤ ਸਰਕਾਰ ਨੇ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 25 ਜੂਨ, 2022 - ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ...

ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ 4 ਹਜ਼ਾਰ ਵਿਦਿਆਰਥੀ 26 ਜੂਨ ਨੂੰ ਦੇਣਗੇ ਵਿਸ਼ੇਸ਼ ਪੇਸ਼ਕਾਰੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਲੀ...

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ 5 ਹੋਰ ਗ੍ਰਿਫ਼ਤਾਰੀਆਂ, ਫ਼ੜੇ ਗਏ ਦੋਸ਼ੀਆਂ ਦੀ ਗਿਣਤੀ 11 ਹੋਈ

ਯੈੱਸ ਪੰਜਾਬ ਲਖ਼ਨਊ, 23 ਜੂਨ, 2022: ਉਂਤਰ ਪ੍ਰਦੇਸ਼ ਵਿੱਚ ਕਾਨਪੁਰ ਵਿਖ਼ੇ 1984 ਵਿੱਚ ਦਿੱਲੀ ਦੀ ਤਰਜ਼ ’ਤੇ ਹੋਏ ਸਿੱਖ ਕਤਲੇਆਮ ਦੇ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ...

ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...
- Advertisement -spot_img

ਸੋਸ਼ਲ ਮੀਡੀਆ

20,378FansLike
51,895FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!