Friday, March 29, 2024

ਵਾਹਿਗੁਰੂ

spot_img
spot_img

6 ਘੰਟੇ ਦੇ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ; ਕੜਕਦੀ ਧੁੱਪ ਤੇ ਤਿੱਖੇ ਰੋੜ੍ਹਿਆਂ ਨੇ ਪਰਖਿਆ ਧਰਨਾਕਾਰੀਆਂ ਦਾ ਸਿਦਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਕਤੂਬਰ 18, 2021:
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਵੱਲੋਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 108 ਥਾਵਾਂ ‘ਤੇ ਜਾਰੀ ਧਰਨੇ ਅੱਜ 383ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੰਜਾਬ ਭਰ ‘ਚ 62 ਤੋਂ ਵੱਧ ਥਾਵਾਂ ‘ਤੇ ਰੇਲਾਂ ਰੋਕੀਆਂ ਗਈਆਂ। ਸਵੇਰੇ ਠੀਕ ਦਸ ਵਜੇ ਰੇਲਵੇ ਲਾਈਨਾਂ ‘ਤੇ ਹਜ਼ਾਰਾਂ ਕਿਸਾਨਾਂ ਨੇ ਧਰਨੇ ਲਾ ਕੇ ਲਿਆ ਜੈ ਸ਼ਾਮ ਚਾਰ ਵਜੇ ਤੱਕ ਜਾਰੀ ਰੱਖੇ।

ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ ਅਤੇ ਰੁਲਦੂ ਸਿੰਘ ਮਾਨਸਾ ਆਗੂਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੀ ਲਖੀਮਪੁਰ-ਖੀਰੀ ਕਾਂਡ ਵਿੱਚ ਸਿੱਧੀ ਸ਼ਮੂਲੀਅਤ ਹੈ।

ਖੂਨੀ ਕਾਂਡ ਤੋਂ ਕੁੱਝ ਦਿਨ ਪਹਿਲਾਂ ਉਸ ਨੇ ਕਿਸਾਨਾਂ ਨੂੰ ‘ਦੋ ਮਿੰਟ ਵਿੱਚ ਇਲਾਕੇ ‘ਚੋਂ ਖਦੇੜਨ’ ਵਾਲੀ ਧਮਕੀ ਦਿੱਤੀ ਸੀ। ਵਾਇਰਲ ਹੋਈ ਇਹ ਵਿਡਿਉ ਸਭ ਨੇ ਦੇਖੀ ਹੈ ਪਰ ਸ਼ਾਇਦ ਸਰਕਾਰ ਨੇ ਨਹੀਂ ਦੇਖੀ। ਅਜੈ ਮਿਸ਼ਰਾ ‘ਤੇ ਧਾਰਾ 120 ਬੀ ਅਧੀਨ ਕੇਸ ਦਰਜ ਹੈ, ਪਰ ਸਰਕਾਰ ਨਾ ਤਾਂ ਉਸ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਰਹੀ ਹੈ ਅਤੇ ਨਾ ਹੀ ਅਜੇ ਤੱਕ ਗ੍ਰਿਫਤਾਰ ਕੀਤਾ ਹੈ। ਸਰਕਾਰ ਉਸ ਨੂੰ ਗ੍ਰਿਫਤਾਰ ਕਰਕੇ ਤੁਰੰਤ ਬਰਖਾਸਤ ਕਰੇ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ।ਇਸ ਲਈ ਕੋਝੀਆਂ ਕਾਰਵਾਈਆਂ ਕਰ ਰਹੀ ਹੈ। ਸਰਕਾਰ ਕੋਲ ਖੇਤੀ ਕਾਨੂੰਨ ਰੱਦ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਸਾਡਾ ਜਾਬਤਾ ਹੀ ਸਾਡੀ ਤਾਕਤ ਹੈ।ਸੋ ਏਕੇ ਦੇ ਨਾਲ ਜਾਬਤਾ ਬਣਾ ਕੇ ਰੱਖਣਾ ਜਰੂਰੀ ਹੈ।

ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਕਿਸੇ ਸਮੱਸਿਆ ਦਾ ਹੱਲ ਨਹੀਂ। ਖੁਦਕੁਸ਼ੀ ਦਾ ਰਾਹ ਛੱਡ ਕੇ ਸੰਘਰਸ਼ਾਂ ਦੇ ਲੜ ਲੱਗੋ।ਇਹੀ ਇੱਕੋ ਇੱਕ ਰਾਹ ਹੀ ਸਾਡੀਆਂ ਮੁਸ਼ਕਲਾਂ ਦਾ ਅਸਲੀ ਹੱਲ ਹੈ।

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਵਿੱਚ ਡੀਏਪੀ ਖਾਦ ਦੀ ਕਿੱਲਤ ਦਾ ਮਸਲੇ ਨੂੰ ਬਹੁਤ ਸ਼ਿੱਦਤ ਨਾਲ ਉਭਾਰਿਆ। ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਹਾੜੀ ਦੀ ਫਸਲ ਲਈ 55 ਲੱਖ ਟਨ ਡੀਏਪੀ ਖਾਦ ਦੀ ਜਰੂਰਤ ਹੈ ਪਰ ਸਿਰਫ 18 ਲੱਖ ਟਨ ਦੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ।

ਖਾਦ ਦਾ 1200 ਰੁਪਏ ਵਾਲਾ ਗੱਟਾ 1500 ਰੁਪਏ ਤੱਕ ਵਿਕ ਰਿਹਾ ਹੈ।ਕਿਸਾਨਾਂ ਨੂੰ ਰੇਲਵੇ ਦੇ ਖਾਦ ਵਾਲੇ ਰੈਕ ਘੇਰਨੇ ਪੈ ਰਹੇ ਹਨ ਤਾਂ ਜੁ ਖਾਦ ਪਰਾਈਵੇਟ ਡੀਲਰਾਂ ਦੀ ਬਜਾਏ ਕੋਆਪਰੇਟਿਵ ਸੁਸਾਇਟੀਆਂ ਨੂੰ ਮਿਲੇ। ਡੀਲਰ, ਡੀਏਪੀ ਖਾਦ ਦੇ ਨਾਲ ਗੈਰ-ਜਰੂਰੀ ਕੈਮੀਕਲ ਤੇ ਖਾਦਾਂ ਖਰੀਦਣ ਲਈ ਸ਼ਰਤਾਂ ਮੜ੍ਹ ਰਹੇ ਹਨ। ਝੋਨੇ ਦੀ ਕਟਾਈ/ ਵਿਕਰੀ ਵਿੱਚ ਰੁੱਝੇ ਕਿਸਾਨਾਂ ਲਈ ਡੀਏਪੀ ਖਾਦ ਦਾ ਇੰਤਜ਼ਾਮ ਕਰਨਾ ਨਵੀਂ ਸਿਰਦਰਦੀ ਬਣਿਆ ਹੋਇਆ ਹੈ।ਸਰਕਾਰ ਖਾਦ ਦੀ ਕਿੱਲਤ ਤੁਰੰਤ ਦੂਰ ਕਰੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...