Saturday, April 20, 2024

ਵਾਹਿਗੁਰੂ

spot_img
spot_img

6.66 ਕਰੋੜ ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਹੇਠਾਂ 2 ਸਰਪੰਚਾਂ ਤੇ 8 ਪੰਚਾਂ ਵਿਰੁੱਧ ਮੁਕੱਦਮਾ ਦਰਜ; ਪੰਚਾਇਤ ਸਕੱਤਰ, ਜੇਈ, 10 ਫਰਮਾਂ, ਪ੍ਰਾਈਵੇਟ ਵਿਅਕਤੀ ਵੀ ਨਾਮਜ਼ਦ

- Advertisement -

ਯੈੱਸ ਪੰਜਾਬ
ਪਟਿਆਲਾ, 27 ਮਈ, 2022 –
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਾਂ ਦੇ ਆਧਾਰ ਤੇ ਗ੍ਰਾਮ ਪੰਚਾਇਤ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹਰੀ, ਪਿੰਡ ਤਖਤੂਮਾਜਰਾ ਅਤੇ ਪਿੰਡ ਪੱਬਰਾ, ਤਹਿਸੀਲ ਰਾਜਪੁਰਾ ਜਿਲ੍ਹਾ ਪਟਿਆਲਾ ਵਿੱਚ ਅੰਮ੍ਰਿਤਸਰ ਕਲਕੱਤਾ ਇੰਟੀਗ੍ਰੇਟਡ ਕੋਰੀਡੋਰ ਪ੍ਰੋਜੈਕਟ ਅਧੀਨ ਪੁੱਡਾ ਵੱਲੋਂ ਉਕਤ 5 ਪਿੰਡਾਂ ਦੀ ਕੁੱਲ ਜ਼ਮੀਨ 1103 ਏਕੜ, 3 ਕਨਾਲ,15 ਮਰਲੇ ਐਕਵਾਇਰ ਕਰਨ ਦੇ ਇਵਜ਼ ਵਿੱਚ ਪ੍ਰਾਪਤ ਮੁਆਵਜ਼ੇ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਉਪਰ ਖਰਚ ਕਰਨ ਦੇ ਨਾਮ ਹੇਠਾਂ ਘਪਲੇਬਾਜੀਆਂ ਕਰਨ ਦੇ ਦੋਸ਼ਾਂ ਅਧੀਨ ਮੁਕੱਦਮਾ ਨੰ: 12 ਮਿਤੀ 26-05-2022 ਨੂੰ ਆਈਪੀਸੀ ਧਾਰਾ 406, 420, 409, 465, 467, 468, 471, 120ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਅਤੇ 13 (2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ, ਪਟਿਆਲਾ ਵਿਖੇ ਦਰਜ ਕਰਕੇ ਆਪਣੀ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਉਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਕੱਦਮੇ ਵਿਚ ਪਿੰਡ ਆਕੜੀ ਅਤੇ ਪਿੰਡ ਸੇਹਰੀ ਦੇ ਸਰਪੰਚਾਂ ਅਤੇ 8 ਪੰਚਾਂ ਸਮੇਤ ਉਕਤ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਮ ਹੇਠ ਮਟੀਰੀਅਲ ਅਤੇ ਮਜ਼ਦੂਰ ਸਪਲਾਈ ਕਰਨ ਦੇ ਮਾਮਲੇ ਵਿਚ 10 ਫਰਮਾਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਨ੍ਹਾਂ ਮੁਲਾਜ਼ਮਾਂ ਵਿੱਚ ਹਰਜੀਤ ਕੌਰ ਸਰਪੰਚ ਪਿੰਡ ਆਕੜੀ, ਚਰਨਜੀਤ ਕੌਰ ਪੰਚ, ਅਵਤਾਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਜਸਵਿੰਦਰ ਸਿੰਘ ਪੰਚਾਇਤ ਸਕੱਤਰ ਦਫ਼ਤਰ ਬੀਡੀਪੀਓ ਸੰਭੂ, ਮਨਜੀਤ ਸਿੰਘ ਸਰਪੰਚ ਗ੍ਰਾਮ ਪੰਚਾਇਤ, ਪਿੰਡ ਸੇਹਰੀ, ਜਤਿੰਦਰ ਰਾਣੀ ਪੰਚ, ਲਖਵੀਰ ਸਿੰਘ ਪੰਚ, ਪਵਨਦੀਪ ਕੌਰ ਪੰਚ, ਲਖਮਿੰਦਰ ਸਿੰਘ ਪੰਚਾਇਤ ਸਕੱਤਰ ਅਤੇ ਧਰਮਿੰਦਰ ਕੁਮਾਰ ਸਹਾਇਕ ਇੰਜੀਨੀਅਰ ਪੰਚਾਇਤੀ ਰਾਜ ਦਫ਼ਤਰ ਬੀਡੀਪੀਓ ਸੰਭੂ, ਫਰਮ ਦਿਨੇਸ਼ ਕੁਮਾਰ ਬਾਂਸਲ ਕੰਟਰੈਕਟਰ, ਬਸੀ ਪਠਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ, ਫਰਮ ਗਿੱਲ ਟਰੇਡਿੰਗ ਕੰਪਨੀ ਪਟਿਆਲਾ, ਫਰਮ ਫੈਲਕੋਨ ਇੰਟਰਪ੍ਰਾਈਜਿਜ ਮੋਹਾਲੀ, ਫਰਮ ਇਨੋਵੈਸ਼ਨ ਸਲਿਊਸ਼ਨ ਪਟਿਆਲਾ, ਫਰਮ ਭੋਲੇ ਨਾਥ ਬਿਲਡਿੰਗ ਪਿੰਡ ਉਪਲਹੇੜ੍ਹੀ, ਰਾਜਪੁਰਾ, ਫਰਮ ਵਰੁਨ ਸਿੰਗਲਾ ਕੰਟਰੈਕਟਰ ਅਤੇ ਸਪਲਾਇਰ, ਬਸੀ ਪਠਾਣਾ, ਜਿਲ੍ਹਾ ਫਤਿਹਗੜ੍ਹ ਸਾਹਿਬ, ਫਰਮ ਆਰਬੀ ਬਿਲਡਿੰਗ ਮੈਟੀਰੀਅਲਜ ਪਟਿਆਲਾ, ਫਰਮ ਐਸਐਸਡੀਐਨ ਬਿਲਡਿੰਗ ਮੈਟੀਰੀਅਲਜ ਪਟਿਆਲਾ, ਫਰਮ ਬਿਮਲ ਕੰਸਟਰੱਕਸ਼ਨ, ਸਰਾਏ ਬੰਨਜਾਰਾ ਜਿਲ੍ਹਾ ਪਟਿਆਲਾ, ਫਰਮ ਚੋਪੜਾ ਪਬਲਿਕ ਹਾਊਸ ਦੇ ਮਾਲਕ ਸਮੇਤ ਚਾਰ ਪ੍ਰਾਈਵੇਟ ਵਿਅਕਤੀ ਕੁਲਦੀਪ ਸਿੰਘ ਵਾਸੀ ਰਾਜਪੁਰਾ, ਇੰਦਰਜੀਤ ਗਿਰ ਵਾਸੀ ਰਾਜਪੁਰਾ, ਜੁਗਨੂੰ ਕੁਮਾਰ ਵਾਸੀ ਰਾਜਪੁਰਾ ਅਤੇ ਸੁਖਵਿੰਦਰ ਗਿਰ ਵਾਸੀ ਰਾਜਪੁਰਾ, ਜ਼ਿਲ੍ਹਾ ਪਟਿਆਲਾ ਸ਼ਾਮਲ ਹਨ।

ਇਨ੍ਹਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਮ ਹੇਠ ਹੋਈ ਘਪਲੇਬਾਜ਼ੀ ਬਾਰੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਕੱਲਕਤਾ ਇੰਟੀਗ੍ਰੇਟਡ ਕੋਰੀਡੋਰ ਪ੍ਰੋਜੈਕਟ ਅਧੀਨ ਪੁੱਡਾ ਵੱਲੋਂ ਉਕਤ ਪੰਜ ਪਿੰਡਾਂ ਦੀ ਕੁੱਲ ਜ਼ਮੀਨ 1103 ਏਕੜ, 3 ਕਨਾਲ, 15 ਮਰਲੇ ਐਕਵਾਇਰ ਕੀਤੀ ਗਈ ਸੀ, ਜਿਸ ਦੇ ਇਵਜ਼ ਵਿੱਚ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹਰੀ, ਪਿੰਡ ਤਖਤੂਮਾਜਰਾਂ ਅਤੇ ਪਿੰਡ ਪੱਬਰਾ ਦੀਆਂ ਪੰਚਾਇਤਾਂ ਨੂੰ ਇਸ ਐਕਵਾਇਰ ਹੋਈ ਜਮੀਨ ਦਾ ਮੁਆਵਜਾ 285,15,84,554 ਰੁਪਏ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਇਸ ਜ਼ਮੀਨ ਦੇ ਕਾਸ਼ਤਕਾਰਾਂ ਨੂੰ 9 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕੁੱਲ ਓਜਾੜਾ ਭੱਤਾ 97,80,69,375 ਰੁਪਏ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਉਕਤ ਪੰਚਾਇਤਾਂ ਨੂੰ ਮਿਲੀ ਮੁਆਵਜਾ ਰਕਮ 285,15,84,554 ਰੁਪਏ ਅਤੇ ਸਾਲ 2019 ਤੋਂ ਸਾਲ 2022 ਵਿੱਚ ਪ੍ਰਾਪਤ ਹੋਈਆਂ ਗ੍ਰਾਂਟਾ ਨਾਲ ਪੰਚਾਇਤਾਂ ਵੱਲੋਂ ਕਰਵਾਏ ਵਿਕਾਸ ਕੰਮਾਂ ਸਬੰਧੀ ਪਿੰਡ ਵਾਸੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਕਿ ਉਕਤ ਪਿੰਡਾਂ ਵਿੱਚ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਪੰਚਇਤਾਂ ਵੱਲੋਂ ਮਿਲੀਭੁਗਤ ਕਰਕੇ ਵਿਕਾਸ ਦੇ ਕੰਮ ਠੀਕ ਢੰਗ ਨਾਲ ਨਹੀਂ ਕਰਵਾਏ ਗਏ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹਨਾ ਕੰਮਾਂ ਸਬੰਧੀ ਟੈਕਨੀਕਲ ਟੀਮ ਰਾਹੀ ਚੈਕਿੰਗ ਕਰਵਾਈ ਗਈ ਜਿਸ ਦੌਰਾਨ ਵੱਡੇ ਪੱਧਰ ਤੇ ਵਿਕਾਸ ਦੇ ਕੰਮਾਂ ਵਿੱਚ ਊਣਤਾਈਆਂ/ਕੰਮ ਨਹੀਂ ਹੋਣੇ ਪਾਏ ਗਏ। ਪਿੰਡ ਆਕੜੀ ਤੇ ਪਿੰਡ ਸੇਹਰੀ ਦੀ ਪੰਚਾਇਤ ਵੱਲੋਂ ਬਿਨ੍ਹਾਂ ਕੰਮ ਕਰਵਾਏ ਵੱਡੀਆਂ ਰਕਮਾਂ ਦੀਆਂ ਅਦਾਇਗੀਆਂ ਕਰਕੇ ਵਿਕਾਸ ਦੇ ਕੰਮਾਂ ਵਿੱਚ 6,66,47,036 ਰੁਪਏ ਦਾ ਗਬਨ/ਘਪਲਾ ਕੀਤਾ ਗਿਆ ਹੈ ਅਤੇ ਇਸੇ ਪੜਤਾਲੀਆ ਰਿਪੋਰਟ ਦੇ ਆਧਾਰ ਤੇ ਉਕਤ ਪਿੰਡਾਂ ਦੇ ਜ਼ਿੰਮੇਵਾਰ ਸਰਪੰਚਾਂ, ਪੰਚਾਂ ਤੇ ਹੋਰ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਬਾਕੀ ਪਿੰਡਾਂ ਦੇ ਜ਼ਿੰਮੇਵਾਰ ਮੁਲਜ਼ਮਾਂ ਖਿਲਾਫ ਅਗਲੇਰੀ ਕਾਰਵਾਈ ਜਾਂਚ ਅਧੀਨ ਚੱਲ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...