Thursday, March 28, 2024

ਵਾਹਿਗੁਰੂ

spot_img
spot_img

60 ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਯੂਕੇ, ਕੈਨੇਡਾ ਤੇ ਸਿੰਗਾਪੁਰ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਲੁਧਿਆਣਾ, 14 ਅਗਸਤ, 2022:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ‘ਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ 60 ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਗਾਪੁਰ ਭੇਜੇਗੀ।

ਲੁਧਿਆਣਾ ਵਿੱਚ ‘ਸਪੀਕਿੰਗ ਮਾਈਂਡਜ਼ ਯੂਥ ਕਨਕਲੇਵ’ ਦੀ ਪ੍ਰਧਾਨਗੀ ਕਰਦਿਆਂ, ਸ. ਬੈਂਸ, ਜਿਨ੍ਹਾਂ ਕੋਲ ਮਾਈਨਿੰਗ ਅਤੇ ਜੇਲ ਵਿਭਾਗ ਵੀ ਹਨ, ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਕੈਨੇਡਾ, ਯੂਕੇ ਅਤੇ ਸਿੰਗਾਪੁਰ ਭੇਜਣ ਲਈ ਰਸਮੀ ਕਾਰਵਾਈਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਜਿੱਥੇ ਉਨ੍ਹਾਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨ ਵਾਲੇ ਚੋਟੀ ਦੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ 11ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਵਿਕਸਤ ਕਰਨ ਲਈ ਪਾਇਲਟ ਪ੍ਰੋਜੈਕਟ ਵਜੋਂ 100 ਸਰਕਾਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਕਾਰੋਬਾਰੀ ਵਿਚਾਰਾਂ ਦਾ ਸਮਰਥਨ ਕਰਨ ਲਈ 2000 ਰੁਪਏ ਦੀ ਸੀਡ ਮਨੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹੀ ਪ੍ਰੋਗਰਾਮ ਦਿੱਲੀ ਸਰਕਾਰ ਦੇ ਸਕੂਲਾਂ ਵਿੱਚ ਸਫਲਤਾਪੂਰਵਕ ਚੱਲ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਉਹ ਆਪਣੇ ਕਾਰੋਬਾਰੀ ਵਿਚਾਰਧਾਰਾ ਰਾਹੀਂ ਸਕੂਲਾਂ ਅਤੇ ਕਾਲਜਾਂ ਤੋਂ ਪੜ੍ਹਾਈ ਪੂਰੀ ਕਰਕੇ ਸਫਲ ਉੱਦਮੀ ਬਣ ਸਕਦੇ ਹਨ। ਇਸ ਤੋਂ ਇਲਾਵਾ, ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਵਿਸ਼ਵਾਸ਼ ਪੈਦਾ ਕਰੇਗਾ ਕਿ ਉਨ੍ਹਾਂ ਨੂੰ ਨੌਕਰੀ ਪ੍ਰਦਾਨ ਕਰਨ ਵਾਲੇ ਬਣਨਾ ਹੈ ਨਾ ਕਿ ਨੌਕਰੀ ਲੱਭਣ ਵਾਲੇ ਇਸ ਤਰ੍ਹਾਂ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਆਧਾਰ ‘ਤੇ ਸਕੂਲਾਂ ਦੀ ਪਛਾਣ ਕਰਨ ਲਈ ਇੱਕ ਸਰਵੇਖਣ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਲਾਸਾਂ, ਲੈਬ, ਸਟਾਫ, ਖੇਡ ਦੇ ਮੈਦਾਨ, ਪਖਾਨੇ, ਡੈਸਕ ਅਤੇ ਹੋਰ ਸ਼ਾਮਲ ਹਨ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਸੱਲੀਬਖਸ਼ ਨਹੀਂ ਹੈ, ਸ. ਬੈਂਸ ਨੇ ਕਿਹਾ ਕਿ ਪੰਜਾਬ ਵਿੱਚ 20,000 ਸਰਕਾਰੀ ਸਕੂਲ ਹਨ ਜਿਨ੍ਹਾਂ ਵਿੱਚੋਂ 400 ਅਧਿਆਪਕਾਂ ਤੋਂ ਬਗੈਰ ਹਨ ਅਤੇ 1600 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਨਾਲ-ਨਾਲ ਆਉਣ ਵਾਲੇ ਸਾਲਾਂ ਵਿੱਚ ਸਿੱਖਿਆ ਖੇਤਰ ਵਿੱਚ ਮੁਕੰਮਲ ਕ੍ਰਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਿਰਫ਼ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰੇਗੀ ਸਗੋਂ ਸਕੂਲ ਨੂੰ ਨਾਮਵਰ ਸਕੂਲ ਬਣਾਏਗੀ ਜਿੱਥੇ ਹਰ ਮਾਪੇ ਆਪਣੇ ਬੱਚਿਆਂ ਨੂੰ ਮਾਣ ਨਾਲ ਭੇਜ ਸਕਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਲਕੇ 15 ਅਗਸਤ ਤੋਂ ਸਰਕਾਰ ਆਮ ਆਦਮੀ ਕਲੀਨਿਕਾਂ ਬਾਰੇ ਆਪਣਾ ਇੱਕ ਵੱਡਾ ਵਾਅਦਾ ਪੂਰਾ ਕਰੇਗੀ ਜਿਸ ਤਹਿਤ ਸੂਬੇ ਭਰ ਵਿੱਚ 75 ਕਲੀਨਿਕ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਦੇ 50 ਸਰਕਾਰੀ ਸਕੂਲਾਂ ਨੂੰ ਗੋਦ ਲੈਣ ਲਈ ਇਨੀਸ਼ੀਏਟਰ ਆਫ ਚੇਂਜ ਦਾ ਵੀ ਧੰਨਵਾਦ ਕੀਤਾ। ਬਾਅਦ ਵਿੱਚ ਉਨ੍ਹਾਂ ਕਨਕਲੇਵ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...