Wednesday, April 17, 2024

ਵਾਹਿਗੁਰੂ

spot_img
spot_img

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ LNCT ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2024

ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲ.ਐਨ.ਸੀ.ਟੀ. ਗਰੁੱਪ ਆਫ਼ ਕਾਲਜਿਜ਼ ਦੇ ਸਕੱਤਰ ਡਾ: ਅਨੁਪਮ ਚੌਕਸੀ ਨੇ ਕਿਹਾ ਕਿ ਕਿ ਮੱਧ ਭਾਰਤ ਵਿੱਚ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਸੰਸਥਾ ਵਜੋਂ ਮਸ਼ਹੂਰ, ਐਲ.ਐਨ.ਸੀ.ਟੀ. ਯੂਨੀਵਰਸਿਟੀ ਉੱਚ ਸਿੱਖਿਆ ਲਈ ਵੱਖ-ਵੱਖ ਵਿਸ਼ਿਆਂ ਤੇ ਵਿਭਿੰਨ ਕੋਰਸਾਂ ਦੇ ਇੱਕ ਵੱਡੇ ਕੇਂਦਰ ਵਜੋਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ।

ਐਲ.ਐਨ.ਸੀ.ਟੀ. ਗਰੁੱਪ ਦੇ ਚੇਅਰਮੈਨ ਜੈ ਨਰਾਇਣ ਚੌਕਸੀ ਨੇ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਅਗਾਂਹਵਧੂ ਪਾਠਕ੍ਰਮ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉੱਚ ਵਿੱਦਿਅਕ ਅਦਾਰਾ ਵਿਦਿਆਰਥੀਆਂ ਦੇ ਚਹੁੰ ਪੱਖੀ ਸ਼ਾਨਦਾਰ ਭਵਿੱਖ ਲਈ ਸਮਰਪਿਤ ਹੈ।

ਵਾਈਸ ਚਾਂਸਲਰ ਪ੍ਰੋ. (ਡਾ.) ਐਨ ਕੇ ਥਾਪਕ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਅੰਦਰ ਇੱਕ ਜੀਵੰਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਜਾਂਦਾ ਹੈ ਅਤੇ ਸਾਡਾ ਕੈਂਪਸ ਸਾਰੀਆਂ ਖੇਡਾਂ ਦੇ ਅਭਿਆਸਾਂ ਲਈ ਉੱਚ ਪੱਧਰੀ ਸਹੂਲਤਾਂ ਅਤੇ ਸਰੋਤਾਂ ਨਾਲ ਲੈਸ ਹੈ।

ਖੇਡ ਨਿਰਦੇਸ਼ਕ ਡਾ. ਪੰਕਜ ਜੈਨ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਅਕਾਦਮਿਕ ਦੇ ਨਾਲ-ਨਾਲ ਖੇਡਾਂ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਉਪਰ ਕੇਂਦਿਰਤ ਕੀਤਾ ਜਾਂਦਾ ਹੈ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਉੱਤਮਤਾ ਪ੍ਰਾਪਤ ਕਰਦੇ ਹੋਏ ਖੇਡਾਂ ਵਿੱਚ ਮੋਹਰੀ ਬਣਨ ਲਈ ਹਮੇਸ਼ਾਂ ਉਤਸ਼ਾਹਿਤ ਕਰਦੇ ਹਾਂ।

ਉਨ੍ਹਾਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਵੱਲੋਂ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਦਾ ਹਾਰਦਿਕ ਸੁਆਗਤ ਕਰਦਿਆਂ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ ਇਸ ਚਾਰ ਰੋਜ਼ਾ ਰਾਸ਼ਟਰੀ ਗੱਤਕਾ ਚੈਂਪੀਅਨਸ਼ਿੱਪ ਵਿੱਚ ਆਪਣੀਆਂ ਟੀਮਾਂ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਤਨਵੰਤ ਸਿੰਘ ਨੂੰ ਇਸ ਗੱਤਕਾ ਚੈਂਪੀਅਨਸ਼ਿਪ ਦਾ ਪ੍ਰਬੰਧਕੀ ਸਕੱਤਰ ਬਣਾਇਆ ਗਿਆ ਹੈ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...