Monday, May 23, 2022

ਵਾਹਿਗੁਰੂ

spot_img





7 ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀ.ਬੀ.ਆਈ. ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਸਕੇ: ਹਰਪਾਲ ਚੀਮਾ

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ- ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ‘ਤੇ ਪਿਛਲੇ 7 ਸਾਲਾਂ ਤੋਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ਼ ਮੰਗ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਮਾਰ ਦਿੱਤਾ ਗਿਆ।

ਇਨ੍ਹਾਂ ਸਾਰੀਆਂ ਦੁਖਦਾਈ ਘਟਨਾਵਾਂ ਨੂੰ 7 ਸਾਲ ਬੀਤ ਗਏ, ਪਰ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਅਯੋਗ ਦਾ ਗਠਨ ਕੀਤਾ ਗਿਆ, ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਕਿਉਂਕਿ ਜਿਵੇਂ ਹੀ ਜਾਂਚ ਸਹੀ ਰਸਤੇ ‘ਤੇ ਆਉਂਦੀ ਹੈ ਤਾਂ ਇੱਕ ਵਿਸ਼ੇਸ਼ ਰਾਜਨੀਤਿਕ ਪਰਿਵਾਰ ਦੇ ਇਸ਼ਾਰੇ ‘ਤੇ ਇਸ ਜਾਂਚ ਨੂੰ ਖ਼ਾਰਜ ਕਰ ਦਿੱਤਾ ਜਾਂਦਾ ਹੈ।

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, ”ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੀ ਜਾਂਚ ਇੱਕ ਨਿਸ਼ਚਿਤ ਦਿਸ਼ਾ ਵੱਲ ਜਾਂਦੀ ਹੈ ਅਤੇ ਇਹ ਦਿਸ਼ਾ ਇੱਕ ਰਾਜਨੀਤਿਕ ਪਰਿਵਾਰ ਅਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ , ਜਿਸ ਕਰਕੇ ਜਾਂ ਤਾਂ ਜਾਂਚ ਰਿਪੋਰਟ ਦੇ ਕੁੱਝ ਭਾਗ ਨੂੰ ਨਹੀਂ ਮੰਨਿਆ ਜਾਂਦਾ ਜਾਂ ਫਿਰ ਪੂਰੀ ਜਾਂਚ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਜਾਂਦਾ, ਕਿਉਂਕਿ ਬਾਦਲ ਅਤੇ ਕੈਪਟਨ- ਕਾਂਗਰਸ ਦਾ ਇੱਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ।”

ਚੀਮਾ ਨੇ ਕਿਹਾ ਕਿ ਇਹ ਕੇਵਲ ਪੰਜਾਬ ‘ਚ ਸਿੱਖ ਧਰਮ ਦਾ ਮਾਮਲਾ ਨਹੀਂ ਹੈ, ਸਗੋਂ ਹਿੰਦੂ ਤੇ ਇਸਲਾਮ ਧਰਮ ਦਾ ਵੀ ਹੈ ਕਿਉਂਕਿ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀਆਂ ਬੇਅਦਬੀ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਐਨਾ ਹੀ ਨਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰਾਂ ਦੇ ਪੋਸਟਰ ਵੀ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵੱਡੇ ਦੁੱਖ ਦੀ ਗੱਲ ਹੈ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਵੀ ਬੰਦ ਨਹੀਂ ਹੋਈਆਂ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।

‘ਆਪ’ ਆਗੂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਕਮੇਟੀ, ਜਾਂਚ ਪੈਨਲ ਅਤੇ ਜਾਂਚ ਅਯੋਗ ਵੱਲੋਂ ਦਿੱਤੀਆਂ ਰਿਪੋਰਟਾਂ ਬੇਅਦਬੀ ਦੀ ਘਟਨਾ ਅਤੇ ਗੋਲੀ ਕਾਂਡ ਮਾਮਲਿਆਂ ਵਿੱਚ ਪੁਲੀਸ ਦੀ ਗੈਰ ਗੰਭੀਰਤਾ ਅਤੇ ਰਾਜਨੀਤਿਕ ਦਖ਼ਲਅੰਦਾਜ਼ੀ ਦਾ ਵਰਣਨ ਕਰ ਚੁੱਕੀਆਂ ਹਨ।

ਇਨ੍ਹਾਂ ਹੀ ਜਾਂਚ ਰਿਪੋਰਟਾਂ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਕਈ ਹੋਰ ਰਾਜਨੀਤਿਕ ਆਗੂਆਂ ਦੇ ਨਾਂਅ ਉਜਾਗਰ ਕਰ ਚੁੱਕੀਆਂ ਹਨ, ਪਰ ਕਾਂਗਰਸ ਸਰਕਾਰ ਨੇ ਕਦੇ ਵੀ ਇਨ੍ਹਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨ੍ਹਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵੋਟਾਂ ਲੈਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਘਟਨਾ ਇਸ ਦੀ ਉਦਾਹਰਨ ਹੈ।

ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ ‘ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇੱਕ ਵੱਡੀ ਜ਼ਿੰਮੇਵਾਰੀ ਹੋਵੇਗੀ। ਪੰਜਾਬ ਦੇ ਲੋਕ ਜਿਸ ਵਿਸ਼ਵਾਸ ਨਾਲ ਸੂਬੇ ‘ਚ ‘ਆਪ’ ਦੀ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਲੋਕਾਂ ਦੇ ਵਿਸ਼ਵਾਸ ਨੂੰ ਤੋੜੇਗੀ ਨਹੀਂ। ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਰਾਜਨੀਤਿਕ ਦਲ ਦਾ ਆਗੂ ਹੋਵੇ ਜਾਂ ਕੋਈ ਆਮ ਵਿਅਕਤੀ। ਦੋਸ਼ੀਆਂ ਨੂੰ ਸਜ਼ਾ ਦੇਣ ਦਾ ਫ਼ੈਸਲਾ ਹੀ ਨਾਨਕ ਨਾਮ ਲੇਵਾ ਸੰਗਤ ਨੂੰ ਖ਼ੁਸ਼ੀ ਦੇਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪੜਤਾਲ ਦੇ ਆਦੇਸ਼

ਯੈੱਸ ਪੰਜਾਬ ਅੰਮ੍ਰਿਤਸਰ, 20 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅੰਦਰ ਤਸਵੀਰ ਲਗਾਉਣ ਦੇ ਮਾਮਲੇ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ, ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲੇਗਾ ਵਫ਼ਦ

ਯੈੱਸ ਪੰਜਾਬ ਅੰਮ੍ਰਿਤਸਰ, 19 ਮਈ, 2022 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ ਗਈ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਪਲੇਠੀ ਇਕੱਤਰਤਾ ਦੌਰਾਨ...

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,938FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼