Wednesday, April 24, 2024

ਵਾਹਿਗੁਰੂ

spot_img
spot_img

73ਵੇਂ ਗਣਤੰਤਰ ਦਿਵਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ

- Advertisement -

ਯੈੱਸ ਪੰਜਾਬ
ਰੂਪਨਗਰ, 26 ਜਨਵਰੀ, 2022 –
73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੋਨਾਲੀ ਗਿਰਿ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਿਵੇਕ ਐਸ ਸੋਨੀ ਉਨਾਂ ਦੇ ਨਾਲ ਸਨ।

ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ 73ਵੇਂ ਗਣਤੰਤਰ ਦਿਵਸ ਮੌਕੇ ਸ਼੍ਰੀ ਸੰਗਤ ਸਿੰਘ ਗਿਲਜ਼ੀਆਂ ਨੇ ਇਸ ਮੁਬਾਰਕ ਮੌਕੇ ’ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਸਮੂਹ ਦੇਸ਼ ਵਾਸੀਆਂ ਲਈ ਹੋਰ ਵਧੀਆ ਹੋਵੇ। ਉਨਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇਕ ਮਹਾਨ ਕਾਰਜ ਸੀ।

ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ।

ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਤੋਂ ਅਤੇ ਜਾਤ-ਪਾਤ, ਭੇਦ-ਭਾਵ ਤੋਂ ਉੱਪਰ ਉੱਠ ਕੇ ਕਰੋ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਮੁਕਾਬਲਾ ਕਰਨ ਲਈ ਸਾਨੂੰ ਟੀਕਾਕਰਣ ਮੁਹਿੰਮ ਵਿੱਚ ਵੀ ਅੱਗੇ ਹੋ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਦੇਸ਼ ਅਤੇ ਰਾਜ ਨੂੰ ਇਸ ਖਤਰੇ ਤੋਂ ਮੁਕਤ ਕਰ ਸਕੀਏ।

ਓਮੀਕਰੋਨ ਦੇ ਵੱਧਦੇ ਹੋਏ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਹੀ ਸਨਮਾਨਿਤ ਕੀਤਾ ਗਿਆ।

ਕੋਵਿਡ ਕਾਰਨ ਹੀ ਜਿੱਥੇ ਵਿਦਿਆਰਥੀਆਂ, ਆਮ ਲੋਕਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ ਉੱਥੇ ਹੀ ਮਾਰਚ ਪਾਸਟ ਵਿੱਚ ਕੇਵਲ ਕੁੱਲ 5 ਟੁੱਕੜੀਆਂ ਨੂੰ ਹੀ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਇਸ ਕੌਮੀ ਮਹੱਹਤਵ ਵਾਲੇ ਦਿਹਾੜੇ ਮੌਕੇ ਮਾਰਚ ਪਾਸਟ ਤੇ ਸਮੁੱਚੀ ਪਰੇਡ ਦੀ ਤਿਆਰੀ ਰੂਪਨਗਰ ਡੀ.ਐਸ.ਪੀ ਸ. ਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਰੂਪਨਗਰ ਦੇ ਏ.ਐਸ.ਆਈ ਸ਼੍ਰੀ ਪਰਮਜੀਤ ਸਿੰਘ ਨੇ ਕਰਵਾਈ।

ਪੰਜਾਬ ਪੁਲਿਸ ਟੁੱਕੜੀ ਦੀ ਅਗਵਾਈ ਪਲਟੂਨ ਕਮਾਂਡਰ ਸਬ-ਇੰਸਪੈਕਟਰ ਰਣਵੀਰ ਸਿੰਘ, ਪੰਜਾਬ ਪੁਲਿਸ ਦੇ ਮਹਿਲਾ ਵਿੰਗ ਦੀ ਅਗਵਾਈ ਪਲਟੂਨ ਕਮਾਂਡਰ ਸਬ-ਇੰਸਪੈਕਟਰ ਸਵਾਤੀ ਧਿਮਾਨ, ਪੰਜਾਬ ਹੋਮ ਗਾਰਡਜ਼ ਟੁੱਕੜੀ ਦੀ ਅਗਵਾਈ ਪੀ.ਐਚ.ਜੀ ਰਘੂਵੀਰ ਸਿੰਘ ਅਤੇ ਐਨ.ਸੀ.ਸੀ ਐਕਡਮੀ ਦੀ ਅਗਵਾਈ ਸੀਨੀਅਰ ਅੰਡਰ ਅਫਸਰ ਹਰਮੀਤ ਸਿੰਘ ਕੀਤੀ। ਕੇਵਲ ਸ਼ਿਵਾਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ ਜਿਸ ਵਿੱਚ ਬੈਂਡ ਦੀ ਅਗਵਾਈ ਜਤਿਨ ਵਰਮਾ ਵਲੋਂ ਕੀਤੀ ਗਈ ਜਿਸ ਦੀ ਤਿਆਰੀ ਬੈਂਡ ਮਾਸਟਰ ਮਨਪ੍ਰੀਤ ਸਿੰਘ ਵਲੋਂ ਕਰਵਾਈ ਗਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...