Saturday, April 27, 2024

ਵਾਹਿਗੁਰੂ

spot_img
spot_img

87 ਕੰਡਮ ਕਾਰਾਂ ਧੋਖੇ ਨਾਲ ਵੇਚਣ ਲਈ ਕਬਾੜੀਏ ਸਣੇ 3 ਵਿਅਕਤੀ ਗ੍ਰਿਫਤਾਰ; 40 ਕਾਰਾਂ ਬਰਾਰਮਦ

- Advertisement -

ਯੈੱਸ ਪੰਜਾਬ
ਚੰਡੀਗੜ/ਫਤਿਹਗੜ ਸਾਹਿਬ, 18 ਅਗਸਤ, 2022:
ਪੰਜਾਬ ਪੁਲਿਸ ਨੇ ਵਰਤੀਆਂ ਗਈਆਂ ਕਾਰਾਂ ਦੀ ਵਿਕਰੀ ਨਾਲ ਸਬੰਧਤ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ, ਮਾਨਸਾ ਦੇ ਇੱਕ ਕਬਾੜੀਏ (ਸਕਰੈਪ ਡੀਲਰ) ਸਮੇਤ ਤਿੰਨ ਵਿਅਕਤੀਆਂ ਨੂੰ ਸਕ੍ਰੈਪਡ ਮਾਰੂਤੀ ਸੁਜੂਕੀ ਕਾਰਾਂ ਦੇ ਚੈਸੀ ਨੰਬਰਾਂ ਨਾਲ ਛੇੜਛਾੜ ਕਰਕੇ ਪੰਜਾਬ ਅਤੇ ਹੋਰ ਰਾਜਾਂ ਦੇ ਗਾਹਕਾਂ ਨੂੰ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕਰਵਾ ਕੇ ਵੇਚਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਬਹਾਦਰਗੜ ਵਿਖੇ ਸਥਿਤ ਅਟੇਲੀਅਰ ਆਟੋਮੋਬਾਈਲਜ਼ ਨਾਂ ਦੀ ਇੱਕ ਅਧਿਕਾਰਤ ਮਾਰੂਤੀ ਸੁਜੂਕੀ ਡੀਲਰਸ਼ਿਪ ਨੇ ਸ਼ੋਅਰੂਮ ਵਿੱਚ ਹੜ ਕਾਰਨ ਨੁਕਸਾਨੀਆਂ ਗਈਆਂ ਘੱਟੋ-ਘੱਟ 87 ਕਾਰਾਂ ਸਕਰੈਪ ਡੀਲਰ ਨੂੰ ਸਿਰਫ 85 ਲੱਖ ਰੁਪਏ ਵਿੱਚ ਵੇਚੀਆਂ ਸਨ। ਕਾਰਾਂ ਬਿਲਕੁਲ ਨਵੀਆਂ ਸਨ ਪਰ ਹੜ ਪ੍ਰਭਾਵਿਤ ਸੋਅਰੂਮ ਵਿੱਚ ਖੜੀਆਂ ਹੋਣ ਕਾਰਨ ਅਧਿਕਾਰਤ ਤੌਰ ‘ਤੇ ‘ਕੰਡਮ’ ਕਰਾਰ ਦਿੱਤੀਆਂ ਗਈਆਂ ਸਨ।

ਇਹਨਾਂ ਨੂੰ 27 ਜੁਲਾਈ, 2019 ਨੂੰ ਮਾਨਸਾ ਸਥਿਤ ਇੱਕ ਸਕਰੈਪ ਡੀਲਰ ਨੂੰ ਵੇਚ ਦਿੱਤਾ ਗਿਆ ਸੀ ਜਿਸਦੀ ਪਛਾਣ ਪੁਨੀਤ ਗੋਇਲ ਵਜੋਂ ਹੋਈ ਹੈ, ਜੋ ਮੈਸਰਜ ਪੁਨੀਤ ਟਰੇਡਿੰਗ ਕੰਪਨੀ ਦਾ ਮਾਲਕ ਹੈ। ਫਿਲਹਾਲ, ਗੋਇਲ ਫਰਾਰ ਹੈ ਅਤੇ ਉਸਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਪਾਲ ਸਿੰਘ (ਪੁਨੀਤ ਗੋਇਲ ਦੇ ਪਿਤਾ), ਜਸਪ੍ਰੀਤ ਸਿੰਘ ਉਰਫ ਰਿੰਕੂ (ਮਾਸਟਰਮਾਈਂਡ ਅਤੇ ਕਾਰ ਡੀਲਰ) ਦੋਵੇਂ ਵਾਸੀ ਮਾਨਸਾ ਅਤੇ ਨਵੀਨ ਕੁਮਾਰ (ਆਰ.ਟੀ.ਏ. ਏਜੰਟ) ਬਠਿੰਡਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮਾਲਕ ਪੁਨੀਤ ਗੋਇਲ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। . ਪੁਲਿਸ ਨੇ 40 ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਨਾਂ ਵਿੱਚ ਅੱਠ ਸਿਆਜ਼, ਦੋ ਸਵਿਫਟ, ਅੱਠ ਸਵਿਫਟ ਡਿਜ਼ਾਇਰ, ਚਾਰ ਬਲੀਨੋ, ਤਿੰਨ ਬਰੇਜਾ, 10 ਆਲਟੋ ਕੇ10, ਦੋ ਸੇਲੇਰੀਓ ਅਤੇ ਇੱਕ-ਇੱਕ ਅਰਟਿਗਾ, ਐਸ-ਕਰਾਸ ਅਤੇ ਇਗਨਿਸ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਗਲੇਰੀ ਪੇਪਰ ਟ੍ਰੇਲ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਹ 87 ਵਾਹਨ ਜਿਨਾਂ ਦੇ ਚੈਸੀ ਨੰਬਰ ਏਜੰਸੀ ਸਕ੍ਰੈਪ ਕਰਨ ਤੋਂ ਪਹਿਲਾਂ ਮਿਟਾ ਦਿੱਤੇ ਗਏ ਸਨ, ਤਾਂ ਜੋ ਉਹ ਅੱਗੇ ਵਰਤੇ ਨਾ ਜਾ ਸਕਣ। ਇਹ ਵਾਹਨ ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਆਰਟੀਏ ਦਫਤਰਾਂ ਵਿੱਚ ਕੰਮ ਕਰਦੇ ਵਿਅਕਤੀਆਂ ਦੀ ਮਿਲੀਭੁਗਤ ਨਾਲ ਜਾਅਲਸਾਜ਼ੀ ਕਰਕੇ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕੀਤੇ ਗਏ ਸਨ। ਉਨਾਂ ਕਿਹਾ ਕਿ ਵੱਖ-ਵੱਖ ਆਰ.ਟੀ.ਏ. ਦਫਤਰਾਂ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਜੰਗ ਤਹਿਤ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।

ਐਸਐਸਪੀ ਫਤਿਹਗੜ ਸਾਹਿਬ ਰਵਜੋਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਬਾਕੀ ਕਾਰਾਂ ਨੂੰ ਬਰਾਮਦ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਵੱਖ-ਵੱਖ ਲੋਕਾਂ ਨੂੰ ਵੇਚੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਐਫਆਈਆਰ ਨੰਬਰ 118 ਭਾਰਤੀ ਦੰਡਾਵਲੀ ਦੀ ਧਾਰਾ 420, 465, 467, 468, 471, 473, ਅਤੇ 120 ਬੀ ਤਹਿਤ ਫਤਹਿਗੜ ਸਾਹਿਬ ਦੇ ਸਰਹਿੰਦ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...