Wednesday, April 24, 2024

ਵਾਹਿਗੁਰੂ

spot_img
spot_img

ਹਿਮਾਚਲ ਵਿੱਚ ‘ਲੈਂਡ ਸਲਾਈਡਿੰਗ’ ਦਾ ਕਹਿਰ, ਵਾਹਨਾਂ ’ਤੇ ਡਿੱਗੇ ਪੱਥਰ – ਘੁੰਮਣ ਆਏ 9 ਵਿਅਕਤੀਆਂ ਦੀ ਮੌਤ, 3 ਜ਼ਖ਼ਮੀ

- Advertisement -

ਯੈੱਸ ਪੰਜਾਬ
ਕਿਨੌਰ, 25 ਜੁਲਾਈ, 2021:
ਹਿਮਾਚਲ ਦੇ ਕਿਨੌਰ ਜ਼ਿਲ੍ਹੇ ਵਿੱਚ ਭਿਆਨਕ ਹਾਦਸਾ ਹੋਇਆ ਹੈ। ਇੱਥੇ ‘ਲੈਂਡ ਸਲਾਈÇੰਡੰਗ’ ਹੋਣ ਕਾਰਨ ਵੱਡੀਆਂ ਚੱਟਾਨਾਂ ਅਤੇ ਪੱਥਰਾਂ ਦੇ ਡਿੱਗਣ ਦੇ ਸਿਲਸਿਲੇ ਵਿੱਚ ਇਕ ਟੂਰਿਸਟ ਗੱਡੀ ਚਪੇਟ ਵਿੱਚ ਆ ਗਈ ਜਿਸ ਵਿੱਚ ਸਵਾਰ 9 ਵਿਅਕਤੀਆਂ ਦੀ ਮੌਤ ਹੋ ਜਾਣ ਅਤੇ 3 ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਪਤਾ ਲੱਗਾ ਹੈ ਕਿ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਟੂਰਿਸਟ ਦਿੱਲੀ ਅਤੇ ਚੰਡੀਗੜ੍ਹ ਤੋਂ ਘੁੰਮਣ ਲਈ ਆਏ ਸਨ। ਇਹ ਵੀ ਖ਼ਬਰ ਹੈ ਕਿ ਪੱਥਰ ਡਿੱਗਣ ਕਾਰਨ ਕੁਝ ਹੋਰਨਾਂ ਵਾਹਨਾਂ ਨੂੰ ਵੀ ਨੁਕਸਾਨ ਪੁੱਜਾ ਹੈ।

ਘਟਨਾ ਬਟੇਸਰੀ ਦੇ ਗੁੰਸਾ ਕੋਲ ਵਾਪਰੀ। ਜਾਣਕਾਰੀ ਅਨੁਸਾਰ ਟੂਰਿਸਟਾਂ ਦਾ ਵਾਹਨ ਛਿਤਕੁਲ ਤੋਂ ਸਾਂਗਲਾ ਵੱਲ ਆ ਰਿਹਾ ਸੀ ਅਤੇ ਇਸੇ ਦੌਰਾਨ ਹੋਈ ਲੈਂਡ ਸਲਾਈਡਿੰਗ ਦੇ ਚੱਲਦਿਆਂ ਭਾਰੀ ਪੱਥਰ ਗੱਡੀਆਂ ’ਤੇ ਆ ਪਏ ਜਿਸ ਨਾਲ ਇਕ ਦਮ ਚੀਕ ਚਿਹਾੜਾ ਮਚ ਗਿਆ।

ਬਟੇਸਰੀ ਦੇ ਵਸਨੀਕਾਂ ਨੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਨਾਲ ਹੀ ਪੁਲਿਸ ਅਤੇ ਪ੍ਰਸ਼ਾਸ਼ਨ ਨੂੰ ਸੂਚਿਤ ਕੀਤਾ ਗਿਆ ਪਰ ਪੱਥਰਾਂ ਦੇ ਡਿੱਗਣ ਦਾ ਸਿਲਸਿਲਾ ਲਗਾਤਾਰ ਚੱਲਦੇ ਰਹਿਣ ਕਾਰਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਦਿੱਕਤ ਆ ਰਹੀ ਹੈ। ਇਸੇ ਦੇ ਚੱਲਦਿਆਂ ਪ੍ਰਸ਼ਾਸ਼ਨ ਨੇ ਸਰਕਾਰ ਤੋਂ ਜ਼ਖ਼ਮੀਆਂ ਨੂੰ ਹਸਪਤਾਲ ਪੁਚਾਉਣ ਲਈ ਹੈਲੀਕਾਪਟਰ ਦੀ ਮੰਗ ਕੀਤੀ ਹੈ।

ਇਹ ਵੀ ਖ਼ਬਰ ਹੈ ਕਿ ‘ਲੈਂਡ ਸਲਾਈਡਿੰਗ’ ਕਾਰਨ ਬਾਸਪਾ ਦਰਿਆ ’ਤੇ ਬਣਿਆ ਪੁੱਲ ਟੁੱਟ ਗਿਆ ਹੈ ਜਿਸ ਕਾਰਨ ਇਲਾਕੇ ਦਾ ਸੰਪਰਕ ਬਾਕੀ ਇਲਾਕੇ ਤੋਂ ਕੱਟਿਆ ਗਿਆ ਹੈ। ਕਿਨੌਰ ਦੇ ਡੀ.ਸੀ. ਸ੍ਰੀ ਆਬਿਕ ਹੁਸੈਨ ਸਾਦਿਕ ਅਤੇ ਐਸ.ਪੀ.ਐਸ.ਆਰ.ਰਾਣਾ ਮੌਕੇ ’ਤੇ ਮੌਜੂਦ ਹਨ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

ਇਸੇ ਦੌਰਾਨ ਇਹ ਵੀ ਖ਼ਬਰ ਹੈ ਕਿ ਕਾਜ਼ਾ-ਸਮਦੋ ਮਾਰਗ ’ਤੇ ਸਥਿਤ ਲਾਰਾ ਨਾਲੇ ਵਿੱਚ ਸਨਿਚਰਵਾਰ ਰਾਤ ਨੂੰ ਬੱਦਲ ਫ਼ਟਣ ਅਤੇ ਭਾਰੀ ਬਾਰਿਸ਼ ਦੇ ਚੱਲਦਿਆਂ ਨਾਲੇ ਵਿੱਚ ਹੜ੍ਹ ਵਾਲੀ ਸਥਿਤੀ ਬਣ ਗਈ ਜਿਸ ਨਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਤਾਂਨਹੀੀ ਹੈ ਪਰ ਸੜਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਦੋਵੇਂ ਪਾਸੇ ਦਰਜਨਾਂ ਵਾਹਨ ਫ਼ਸੇ ਹੋਏ ਹਨ। ਪ੍ਰਸ਼ਾਸ਼ਨ ਇਸ ਸੜਕ ਨੂੰ ਰਿਪੇਅਰ ਕਰਕੇ ਆਵਾਜਾਈ ਬਹਾਲ ਕਰਨ ਲਈ ਯਤਨਸ਼ੀਲ ਹੈ।

 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...