Wednesday, May 22, 2024

ਵਾਹਿਗੁਰੂ

spot_img
spot_img

9ਵੀਂ UK ਨੈਸ਼ਨਲ Gatka ਚੈਂਪੀਅਨਸ਼ਿੱਪ Haynes ਵਿਖੇ 2 ਸਤੰਬਰ ਨੂੰ: MP Tanmanjeet Singh Dhesi

- Advertisement -

UK ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ Gatka ਦੇ ਜੌਹਰ

ਯੈੱਸ ਪੰਜਾਬ
ਚੰਡੀਗੜ੍ਹ/ਯੂ.ਕੇ., 31 ਅਗਸਤ, 2023:
ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।

ਸਲੋਹ ਤੋਂ ਸੰਸਦ ਮੈਂਬਰ ਅਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਗੱਤਕਾ ਫੈਡਰੇਸ਼ਨ ਯੂਕੇ ਦੇ ਸੰਸਥਾਪਕ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਇਸ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲਾਨਾ ਕੌਮੀ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਅਤੇ ਮਰਦ ਤੇ ਔਰਤਾਂ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ।

ਉਨ੍ਹਾਂ ਦੱਸਿਆ ਕਿ ਗ੍ਰੇਵਜੈਂਡ ਵਿੱਚ 2013 ਤੋਂ ਸ਼ੁਰੂ ਹੋਣ ਪਿੱਛੋਂ ਇਹ ਨੈਸ਼ਨਲ ਗੱਤਕਾ ਮੁਕਾਬਲੇ ਪਿਛਲੇ ਸਾਲਾਂ ਦੌਰਾਨ ਵੱਖ-ਵੱਖ ਅੱਠ ਸ਼ਹਿਰਾਂ ਜਿਵੇਂ ਕਿ ਸਾਲ 2014 ਵਿੱਚ ਡਰਬੀ ਵਿਖੇ, 2015 ਵਿੱਚ ਸਾਊਥਾਲ, 2016 ਵਿੱਚ ਸਮੈਥਵਿਕ (ਬਰਮਿੰਘਮ), 2017 ਵਿੱਚ ਇਲਫੋਰਡ (ਲੰਡਨ), 2018 ਵਿੱਚ ਸਲੋਹ, 2019 ਵਿੱਚ ਵੁਲਵਰਹੈਂਪਟਨ ਅਤੇ 2022 ਵਿੱਚ ਲੇਮਿੰਗਟਨ ਸਪਾ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਜਾ ਚੁੱਕੇ ਹਨ।

ਢੇਸੀ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਹੇਜ਼ ਵੱਲੋਂ ਪਹਿਲੀ ਵਾਰ ਇਸ ਰਾਸ਼ਟਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇੰਨਾਂ ਮੁਕਾਬਲਿਆਂ ਦੌਰਾਨ ਲੜਕੀਆਂ ਅਤੇ ਲੜਕਿਆਂ ਨੂੰ ਸਦੀਆਂ ਪੁਰਾਣੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੀ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਨ ਦਾ ਸ਼ਾਨਦਾਰ ਮੌਕਾ ਹੈ।

ਪ੍ਰਧਾਨ ਤਨਮਨਜੀਤ ਢੇਸੀ ਨੇ ਗੱਤਕਾ ਫੈਡਰੇਸ਼ਨ ਯੂਕੇ ਦੇ ਸਕੱਤਰ ਹਰਮਨ ਸਿੰਘ ਜੌਹਲ, ਸੇਫ਼ਟੈਕ ਸਿਸਟਮਜ਼ ਲਿਮਟਿਡ ਦੇ ਐਮ.ਡੀ. ਸਰਬਜੀਤ ਸਿੰਘ ਗਰੇਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਕੇ ਦੇਸ਼ ਦੀਆਂ ਸਮੂਹ ਗੱਤਕਾ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਬੰਧਕਾਂ ਕੋਲ ਐਂਟਰੀ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ।

ਤਨਮਨਜੀਤ ਢੇਸੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਇੱਕ ਮੁਫ਼ਤ ਤੇ ਪਰਿਵਾਰਕ ਈਵੈਂਟ ਹੈ ਜੋ ਸਭ ਲੋਕਾਂ ਲਈ ਖੁੱਲੀ ਹੋਵੇਗੀ ਜਿੱਥੇ ਦਿਨ ਭਰ ਲੰਗਰ ਅਤੇ ਰਿਫਰੈਸ਼ਮੈਂਟ ਦੀ ਸੇਵਾ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਵੀ ਸੱਜਣ ਇਸ ਮੌਕੇ ਵਲੰਟੀਅਰ ਬਣਾਉਣਾ ਚਾਹੁੰਦੇ ਹਨ ਜਾਂ ਆਪਣੇ ਕਾਰੋਬਾਰਾਂ ਨੂੰ ਸਪਾਂਸਰ ਕਰਨਾ ਚਾਹੁੰਦੇ ਹਨ ਉਹ ਕਿਰਪਾ ਕਰਕੇ ਜ਼ਰੂਰ ਸਾਡੇ ਨਾਲ ਸੰਪਰਕ ਕਰਨ।

ਉਨਾਂ ਯੂਕੇ ਦੇ ਸਮੂਹ ਗੁਰਦਵਾਰਾ ਪ੍ਰਬੰਧਕਾਂ, ਰਾਜਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਦੀ ਖੇਡ, ਗੱਤਕੇ, ਲਈ ਆਪਣਾ ਸਮਰਥਨ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ਼ ਹੇਜ ਦੇ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਨਾਨਕਸਰ ਵਾਲੇ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਬਰਤਾਨੀਆ ਅਤੇ ਭਾਰਤ ਤੋਂ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰੀਆਂ ਭਰ ਕੇ ਸਮਾਗਮ ਦੀ ਸ਼ੋਭਾ ਵਧਾਉਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...