Tuesday, May 7, 2024

ਵਾਹਿਗੁਰੂ

spot_img
spot_img

ਲਾਰੈਂਸ ਗਰੁੱਪ ਦਾ ਗੈਂਗਸਟਰ ਦੀਪਕ ਟੀਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ; ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੀ ਨਾਮਜ਼ਦ

- Advertisement -

ਯੈੱਸ ਪੰਜਾਬ
ਮਾਨਸਾ, 2 ਅਕਤੂਬਰ, 2022:
ਲਾਰੈਂਸ ਬਿਸ਼ਨੋਈ ਗਰੁੱਪ ਦਾ ਚੋਟੀ ਦਾ ਗੈਂਗਸਟਰ ਅਤੇ ਸ਼ੂਟਰ ਦੀਪਕ ਟੀਨੂੰ ਸਨਿਚਰਵਾਰ ਰਾਤ ਨੂੰ ਲਗਪਗ 11 ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਹੈ। ਇਸ ਨਾਲ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਪੁਲਿਸ ਅਜੇ ਇਸ ਬਾਰੇ ਕੁਝ ਵੀ ਕਹਿਣ ਤੋਂ ਬਚ ਰਹੀ ਹੈ ਪਰ ਸੂਤਰਾਂ ਤੋਂ ਖ਼ਬਰ ਹੈ ਕਿ ਲਵੀ ਦਿਉੜਾ ਕਤਲ ਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਲੰਘੀ ਰਾਤ ਮਾਨਸਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੀ ਹਿਰਾਸਤ ਵਿੱਚੋਂ ਉਸ ਵੇਲੇ ਫ਼ਰਾਰ ਹੋ ਗਿਆ ਜਦ ਉਸਨੂੰ ਇਕ ਪ੍ਰਾਈਵੇਟ ਗੱਡੀ ਵਿੱਚ ਬਿਨਾਂ ਹੱਥਕੜੀ ਲਿਜਾਇਆ ਜਾ ਰਿਹਾ ਸੀ। ਸੂਤਰਾਂ ਅਨੁਸਾਰ ਉਸਨੂੰ ਕਿਤੇ ‘ਰੇਡ’ ਕਰਨ ਲਈ ਪੁਲਿਸ ਵੱਲੋਂ ਨਾਲ ਲਿਜਾਇਆ ਜਾ ਰਿਹਾ ਸੀ।

ਜ਼ਿਕਰਯੋਗ ਹੈ ਕਿ ਕਪੂਰਥਲਾ ਜੇਲ੍ਹ ਵਿੱਚ ਬੰਦ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੋਇਆ ਸੀ। ਪੁਲਿਸ ਅਨੁਸਾਰ ਉਸਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ ਜਦ ਇਹ ਗੱਲ ਸਾਹਮਣੇ ਆਈ ਸੀ ਕਿ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਅਤੇ ਕਪੂਰਥਲਾ ਜੇਲ੍ਹ ਵਿੱਚ ਬੰਦ ਦੀਪਕ ਆਪਸ ਵਿੱਚ ਫ਼ੋਨ ’ਤੇ ਸੰਪਰਕ ਵਿੱਚ ਸਨ ਅਤੇ 29 ਮਈ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੇ ਦਿਨ ਤੋਂ 2 ਦਿਨ ਪਹਿਲਾਂ ਹੀ 27 ਮਈ ਨੂੰ ਦੋਹਾਂ ਦੀ ਆਪਸ ਵਿੱਚ ਫ਼ੋਨ ’ਤੇ ਗੱਲ ਹੋਈ ਸੀ।

ਲਾਰੈਂਸ ਬਿਸ਼ਨੋਈ ਗੈਂਗ ਦਾ ਅਹਿਮ ਮੈਂਬਰ ਦੀਪਕ ਟੀਨੂੰ ਇਕ ਹਿਸਟਰੀ ਸ਼ੀਟਰ ਹੈ ਅਤੇ ਉਸ ਉੱਤੇ ਕਤਲਾਂ, ਫ਼ਿਰੌਤੀਆਂ, ਰੰਗਦਾਰੀਆਂ ਅਤੇ ਇਰਾਦਾ ਏ ਕਤਲ ਜਿਹੇ ਕਈ ਸੰਗੀਨ ਮਾਮਲੇ ਦਰਜ ਹਨ।

ਹਰਿਆਣਾ ਵਿੱਚ ਭਿਵਾਨੀ ਦਾ ਰਹਿਣ ਵਾਲਾ ਦੀਪਕ ਟੀਨੂੰ ਲਾਰੈਂਸ ਗਰੁੱਪ ਦੀ ਹਥਿਆਰ ਸਪਲਾਈ, ਸ਼ੂਟਰਾਂ ਦੇ ਇੰਤਜ਼ਾਮ ਅਤੇ ਹੋਰ ਇੰਤਜ਼ਾਮ ਕਰਨ ਵਾਲੀ ਇਕ ਅਹਿਮ ਕੜੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...