Monday, May 6, 2024

ਵਾਹਿਗੁਰੂ

spot_img
spot_img

ਰਾਉਂਡ ਗਲਾਸ ਅੰਤਰ ਡਿਵੈਲਪਮੈਂਟ ਕੇਂਦਰ ਹਾਕੀ ਲੀਗ-2022 : ਆਰ.ਜੀ.ਐਸ. ਹਾਕੀ ਅਕੈਡਮੀ ਤੇਹੰਗ, ਧੰਨੋਵਾਲੀ, ਮਿੱਠਾਪੁਰ ਤੇ ਬੁਤਾਲਾ ਨੇ ਫੁੱਲ ਅੰਕ ਹਾਸਲ ਕੀਤੇ

- Advertisement -

ਯੈੱਸ ਪੰਜਾਬ
ਜਲੰਧਰ, 2 ਅਕਤੂਬਰ, 2022:
ਪਿਛਲੇ ਲੀਗ ਮੈਚ ਵਿੱਚ ਆਰ.ਜੀ.ਐਸ. ਹਾਕੀ ਅਕੈਡਮੀ, ਧੰਨੋਵਾਲੀ ਨੂੰ ਹੋਈ 3-0 ਦੀ ਕਰਾਰੀ ਹਾਰ ਤੋਂ ਬਾਅਦ, ਪਹਿਲੀ ਰਾਉਂਡ ਗਲਾਸ ਸਪੋਰਟਸ ਇੰਟਰ ਡਿਵੈਲਪਮੈਂਟ ਸੈਂਟਰ ਹਾਕੀ ਲੀਗ (16 ਸਾਲ ਤੋਂ ਘੱਟ ਉਮਰ ਵਰਗ) ਦੇ ਦੂਜੇ ਮੈਚ ਵਿਚ ਸ਼ਾਨਦਾਰ ਹਾਕੀ ਦਾ ਪ੍ਰਦਰਸ਼ਨ ਕਰਦੇ ਹੋਏ ਆਰ.ਜੀ.ਐਸ. ਯੂਥ ਸਪੋਰਟਸ ਕਲੱਬ, ਮਿੱਠਾਪੁਰ ਨੂੰ ਹਰਾਉਣ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ ।

ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਇਸ ਲੀਗ ਦੇ ਪੂਲ-ਏ ਦੇ ਪਹਿਲੇ ਮੈਚ ਵਿੱਚ ਆਰ.ਜੀ.ਐਸ. ਹਾਕੀ ਅਕੈਡਮੀ, ਧੰਨੋਵਾਲੀ ਵੱਲੋਂ ਸ਼ੁਰੂ ਤੋਂ ਹੀ ਹਮਲਾਵਰ ਹਾਕੀ ਖੇਡਦੇ ਹੋਏ ਆਰ.ਜੀ.ਐਸ. ਯੂਥ ਸਪੋਰਟਸ ਕਲੱਬ, ਮਿੱਠਾਪੁਰ ਨੂੰ 5-2 ਨਾਲ ਹਰਾਕੇ 3 ਅੰਕ ਹਾਸਲ ਕੀਤੇ ਹਨ ।

ਅੱਧੇ ਸਮੇਂ ਤੱਕ ਜੇਤੂ ਟੀਮ 4-2 ਨਾਲ ਅੱਗੇ ਸੀ ਅਤੇ ਟੀਮ ਦੇ ਬੀਰੂ ਨੂੰ ‘ਮੈਨ ਆਫ਼ ਦਾ ਮੈਚ’ ਐਲਾਨਿਆ ਗਿਆ । ਪੂਲ-ਬੀ ਦੇ ਦੂਜੇ ਮੈਚ ਵਿੱਚ ਆਰ.ਜੀ.ਐਸ. ਏਕਨੂਰ ਹਾਕੀ ਅਕੈਡਮੀ ਤੇਹਾਂਗ ਨੇ ਆਰ.ਜੀ.ਐਸ. ਜੀਟੀਬੀ ਹਾਕੀ ਅਕੈਡਮੀ, ਬਾਬਾ ਬਕਾਲਾ ਨੂੰ ਇਕਤਰਫਾ ਮੈਚ ਵਿਚ 3-0 ਨਾਲ ਹਰਾਇਆ। ਜੇਤੂ ਟੀਮ ਹਾਫ਼ ਟਾਈਮ ਤੱਕ 1-0 ਨਾਲ ਅੱਗੇ ਸੀ ਅਤੇ ਟੀਮ ਦੇ ਹਰਸ਼ਦੀਪ ਸਿੰਘ ਨੂੰ ‘ਮੈਨ ਆਫ਼ ਦਾ ਮੈਚ’ ਐਲਾਨਿਆ ਗਿਆ।

ਇਸੇ ਪੂਲ ਵਿੱਚ ਤੀਜੇ ਮੈਚ ਵਿੱਚ ਆਰ.ਜੀ.ਐਸ. ਗੁਰੂ ਤੇਗ ਬਹਾਦਰ ਹਾਕੀ ਅਕੈਡਮੀ, ਚਰਹੇੜੀ ਨੇ ਆਰ.ਜੀ.ਐਸ. ਗੋਬਿੰਦ ਸਪੋਰਟਸ ਹਾਕੀ ਅਕੈਡਮੀ, ਕੁੱਕੜ ਪਿੰਡ ਨੂੰ 4-1 ਨਾਲ ਹਰਾਇਆ ਅਤੇ ‘ਮੈਨ ਆਫ ਦਾ ਮੈਚ’ ਜੇਤੂ ਟੀਮ ਦਾ ਲਵਪ੍ਰੀਤ ਸਿੰਘ ਰਿਹਾ । ਪੂਲ-ਬੀ ਦੇ ਆਖਰੀ ਮੈਚ ਵਿੱਚ ਆਰ.ਜੀ.ਐਸ. ਬਾਬਾ ਪੱਲਾ ਸਪੋਰਟਸ ਕਲੱਬ ਹਾਕੀ ਅਕੈਡਮੀ, ਬੁਤਾਲਾ ਨੇ ਆਰ.ਜੀ.ਐਸ. ਹਾਕੀ ਅਕੈਡਮੀ, ਰੂਪਨਗਰ ਨੂੰ 7-0 ਨਾਲ ਹਰਾਇਆ। ਨਿੰਬ ਬ੍ਰੇਕ ‘ਤੇ ਜੇਤੂ ਟੀਮ 5-0 ਨਾਲ ਅੱਗੇ ਸੀ। ਜੇਤੂ ਟੀਮ ਦੇ ਸੁਖਪ੍ਰੀਤ ਸਿੰਘ ਨੂੰ ‘ਮੈਨ ਆਫ ਦਾ ਮੈਚ’ ਐਲਾਨਿਆ ਗਿਆ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...