Sunday, April 28, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵਿਧਾਨ ਸਭਾ ਵਿੱਚ ਆਏ ਭਰੋਸਗੀ ਮਤੇ ਦੇ ਹੱਕ ਵਿੱਚ ਨਹੀਂ ਭੁਗਤਿਆ: ਮਨਪ੍ਰੀਤ ਸਿੰਘ ਇਆਲੀ

- Advertisement -

ਯੈੱਸ ਪੰਜਾਬ
ਚੰਡੀਗਡ਼੍ਹ, 03 ਅਕਤੂਬਰ, 2022 –
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ, ਜਦੋਂ ਕਿ ਹੋਰ ਜ਼ਰੂਰੀ ਮੁੱਦਿਆਂ ’ਤੇ ਵਿਚਾਰ-ਚਰਚਾ ਦੀ ਵਾਧੂ ਲੋਡ਼ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਅਯਾਲੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਸੱਦਣ ਸਮੇਂ ਭਰੋਸਗੀ ਮਤੇ ਦੀ ਕੋਈ ਮੰਗ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਵਿਧਾਨ ਸਭਾ ਦੀ ਬਿਜਨੈਸ ਐਡਵਾਈਜ਼ਰੀ ਕਮੇਟੀ ਵਿੱਚ ਏਜੰਡਾ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਹਿਲਾਂ ਹੀ ਵਿਧਾਨ ਸਭਾ ਦਾ ਬਹੁਮਤ ਹਾਸਲ ਹੈ ਅਤੇ ਕਿਸੇ ਵੀ ਵਿਧਾਇਕ ਨੇ ਆਪ ਪਾਰਟੀ ਨੂੰ ਭਰੋਸਗੀ ਮਤਾ ਪੇਸ਼ ਕਰਨ ਲਈ ਨਹੀਂ ਕਿਹਾ ਗਿਆ ਸੀ।

ਸ. ਮਨਪ੍ਰੀਤ ਸਿੰਘ ਅਯਾਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਸ ਨੇ ਹੁਣ ਤੱਕ ਤਥਾਕਥਿਤ ਅਪ੍ਰੇਸ਼ਨ ਲੋਟਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਨੂੰ ਪੱਤਰ ਨੂੰ ਪੱਤਰ ਲਿੱਖ ਕੇ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਭਾਜਪਾ ਨੇ ਪਾਲਾ ਬਦਲਣ ਲਈ ਹਰੇਕ ਵਿਧਾਇਕ ਨੂੰ 25-25 ਕਰੋਡ਼ ਰੁਪਏ ਦੀ ਪੇਸ਼ਕਸ਼ ਕੀਤੀ ਹੈ, ਜਦੋਂ ਕਿ ਉਸ ਦੇ ਸਬੂਤ ਜਨਤਕ ਨਹੀਂ ਕੀਤੇ ਹਨ

। ਉਨ੍ਹਾਂ ਕਿਹਾ ਕਿ ‘ਇਸ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਮਾਮਲਾ ਦਰਜ ਹੋਣ ਦੇ 18 ਦਿਨ ਬਾਦ ਵੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ।’

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੇ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਗਏ ਭਰੋਸਗੀ ਮਤੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹੋਰ ਜ਼ਰੂਰੀ ਮੁੱਦਿਆਂ ’ਤੇ ਧਿਆਨ ਨਾ ਦਿੰਦੇ ਹੋਏ ਹਿਮਾਤਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਰਾਜਸੀ ਲਾਹਾ ਲੈਣ ਲਈ ਲਗਾਤਾਰ ਦੋਸ਼ ਲਗਾਉਣ ਦੀ ਰਾਜਨੀਤੀ ਕਰ ਰਹੀ ਹੈ।

ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਯਾਲੀ ਨੇ ਕਿਹਾ ਕਿ ਭਰੋਸਗੀ ਮਤੇ ਦਾ ਵਿਰੋਧ ਇਕ ਰਿਕਾਰਡ ਦੀ ਗੱਲ ਹੈ, ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਅਫਵਾਹ ਫੈਲਾ ਰਹੀ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਭਰੋਸਗੀ ਮਤੇ ਦੀ ਹਮਾਇਤ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਸੱਚਾਈ ਸਭ ਦੇ ਸਾਹਮਣੇ ਲਿਆਉਣੀ ਜਰੂਰੀ ਹੈ। ਵਿਧਾਨ ਸਭਾ ਵਿੱਚ ਅਕਾਲੀ ਦਲ ਨੇ ਭਰੋਸਗੀ ਮਤੇ ਦਾ ਵਿਰੋਧ ਕੀਤਾ ਹੈ, ਜਦੋਂ ਕਿ ਇਹ ਸਭ ਕੁਝ ਰਿਕਾਰਡ ’ਤੇ ਦਰਜ ਹੈ। ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਕੁਲਤੀਰ ਸਿੰਘ ਸੰਧਵਾਂ ਤੋਂ ਇਸ ਝੂਠ ਨੂੰ ਤੁਰੰਤ ਠੀਕ ਕਰਵਾਉਣ ਅਤੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ।

ਅਯਾਲੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਜਨਸੰਪਰਕ ਕਵਾਇਦ ’ਤੇ ਜਨਤਾ ਦਾ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਪ੍ਰਾਜੈਕਟ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਖੇਤੀ ਖੇਤਰ ਵਿੱਚ ਸੰਕਟ ਦੇ ਚਲਦਿਆਂ ਕਿਸਾਨ ਖੁਦਕੁਸ਼ੀਆਂ ਕਰ ਰਹੇ ਹੈ।

ਇਸ ਤੋਂ ਇਲਾਵਾ ਵੀ ਪੰਜਾਬ ਦੇ ਵਧੇਰੇ ਮੁੱਦੇ ਵਿਚਾਰਨਯੋਗ ਹਨ, ਅਮਨ ਅਤੇ ਕਾਨੂੰਨ ਬਾਰੇ ਗੱਲ ਕਰਨ ਦੀ ਲੋਡ਼ ਹੈ, ਨਸ਼ਾ ਤਸਕਰੀ ਦਾ ਮਾਮਲਾ ਹੈ, ਨਜਾਇਜਾ ਮਾਈਨਿੰਗ ਜਾਰੀ ਹੈ, ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਅਤੇ ਸ਼ਰਾਬ ਵਿੱਚ 5 ਹਜ਼ਾਰ ਕਰੋਡ਼ ਰੁਪਏ ਦੇ ਘੁਟਾਲੇ ਬਾਰੇ ਕੋਈ ਗੱਲ ਨਹੀਂ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਅਸਲ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...