Sunday, April 28, 2024

ਵਾਹਿਗੁਰੂ

spot_img
spot_img

ਕੈਦੀਆਂ ਦੇ ਵਿਆਹੁਤਾ ਜੀਵਨ ਦੀ ਬਹਾਲੀ ਲਈ ਲੁਧਿਆਣਾ ਜੇਲ੍ਹ ਵਿੱਚ ‘ਕੰਜੂਗਲ ਮੁਲਾਕਾਤ’ ਦੀ ਸ਼ੁਰੂਆਤ, ਚੰਗੇ ਆਚਰਣ ਵਾਲੇ ਕੈਦੀ ਹੀ ਵਿਚਾਰੇ ਜਾਣਗੇ

- Advertisement -

ਯੈੱਸ ਪੰਜਾਬ
ਲੁਧਿਆਣਾ, 04 ਅਕਤੂਬਰ, 2022 –
ਮੁੜ ਵਸੇਬੇ ਨੂੰ ਯਕੀਨੀ ਬਣਾਉਣ, ਕੈਦੀਆਂ ਦੇ ਵਿਆਹੁਤਾ ਬੰਧਨ ਨੂੰ ਮਜ਼ਬੂਤ ਕਰਨ ਅਤੇ ਕੈਦ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨ ਲਈ ਇਕ ਹੋਰ ਕਦਮ ਚੁੱਕਦੇ ਹੋਏ, ਲੁਧਿਆਣਾ ਕੇਂਦਰੀ ਜ਼ੇਲ੍ਹ ਵੱਲੋਂ ਕੈਦੀਆਂ ਲਈ ਕੰਜੂਗਲ ਮੁਲਾਕਾਤ ਦੀ ਸਹੂਲਤ ਸ਼ੁਰੂ ਕੀਤੀ, ਜਿਸ ਤਹਿਤ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਨਾਲ ਇੱਕ ਘੰਟਾ ਬਿਤਾਉਣ ਦਾ ਮੌਕਾ ਦਿੱਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਕੈਦੀਆਂ ਨੂੰ ਦਿੱਤੀ ਜਾਵੇਗੀ ਜੋ ਜ਼ੇਲ੍ਹ ਵਿੱਚ ਚੰਗੇ ਆਚਰਣ ਦਾ ਪ੍ਰਦਰਸ਼ਨ ਕਰਨਗੇ ਅਤੇ ਸਜਾ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਕੈਦੀਆਂ ਨੂੰ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਆਪਣੇ ਜੀਵਨ ਸਾਥੀਆਂ ਨਾਲ ਇੱਕ ਘੰਟਾ ਬਿਤਾਉਣ ਲਈ ਕੰਜੂਗਲ ਮੁਲਾਕਾਤ ਦੀ ਪੇਸ਼ਕਸ਼ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਜੇਲ੍ਹ ਵਿੱਚ ਚਾਰ ਕੈਦੀਆਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਉਨ੍ਹਾਂ ਕਿਹਾ ਕਿ ਕੱਟੜ ਅਪਰਾਧੀ, ਗੈਂਗਸਟਰ, ਉੱਚ ਜੋਖਮ ਵਾਲੇ ਕੈਦੀ, ਜਿਨਸੀ ਅਪਰਾਧਾਂ ਅਤੇ ਦਹੇਜ ਦੇ ਕੇਸਾਂ ਵਿੱਚ ਸ਼ਾਮਲ ਕੈਦੀਆਂ ਨੂੰ ਇਸ ਸਹੂਲਤ ਦਾ ਲਾਭ ਨਹੀਂ ਲੈਣ ਦਿੱਤਾ ਜਾਵੇਗਾ।

ਸੁਪਰਡੰਟ ਨੰਦਗੜ੍ਹ ਨੇ ਦੱਸਿਆ ਕਿ ਜ਼ੇਲ੍ਹ ਵਿੱਚ ਬੰਦ ਕੈਦੀਆਂ ਨੂੰ ਜ਼ੇਲ੍ਹ ਪ੍ਰਸ਼ਾਸਨ ਪਾਸੋਂ ਫਾਰਮ ਭਰਵਾਉਣੇ ਪੈਂਦੇ ਹਨ, ਜਿਸ ਤੋਂ ਬਾਅਦ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਅਤੇ ਬਾਅਦ ਵਿੱਚ ਅਰਜ਼ੀ ਨੂੰ ਹਰੀ ਝੰਡੀ ਮਿਲਣ ੋਤੇ ਕੰਜੂਗਲ ਮੁਲਾਕਾਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜ਼ੇਲ੍ਹ ਦੇ ਮੈਡੀਕਲ ਸਟਾਫ ਵੱਲੋਂ ਐੱਚ।ਆਈ।ਵੀ। ਸਮੇਤ ਹੋਰ ਲੋੜੀਂਦੇ ਟੈਸਟ ਵੀ ਕੀਤੇ ਜਾ ਰਹੇ ਹਨ।

ਜ਼ੇਲ੍ਹ ਸੁਪਰਡੈਂਟ ਨੇ ਕਿਹਾ ਕਿ ਇਸ ਸਹੂਲਤ ਦਾ ਉਦੇਸ਼ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ ਕਿਉਂਕਿ ਉਨ੍ਹਾਂ ਦੇ ਆਚਰਣ ਅਤੇ ਮਾਨਸਿਕ ਤੰਦਰੁਸਤੀ ਵਿੱਚ ਪਰਿਵਾਰ ਦੀ ਅਹਿਮ ਭੂਮਿਕਾ ਹੁੰਦੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...