Monday, May 20, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਓਰੋ ਵੱਲੋਂ ਕੈਪਟਨ ਸੰਦੀਪ ਸੰਧੂ ਨਾਮਜ਼ਦ, ਕਾਂਗਰਸ ਆਗੂ ਦਾ ਸਟਰੀਟ ਲਾਈਟ ਘੋਟਾਲੇ ’ਚ ਵੱਜਦਾ ਹੈ ਨਾਂਅ

- Advertisement -

ਯੈੱਸ ਪੰਜਾਬ
ਲੁਧਿਆਣਾ, 4 ਅਕਤੂਬਰ, 2022:
ਲੁਧਿਆਣਾ ਵਿਜੀਲੈਂਸ ਬਿਓਰੋ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਅਤੇ ਉ.ਐਸ.ਡੀ.ਰਹੇ ਕੈਪਟਨ ਸੰਦੀਪ ਸੰਧੂ ਨੂੰ 65 ਲੱਖ ਰੁਪਏ ਦੇ ਸਟਰੀਟ ਲਾਈਟ ਘੋਟਾਲੇ ਵਿੱਚ ਨਾਮਜ਼ਦ ਕੀਤਾ ਹੈ।

ਇਸ ਦੇ ਨਾਲ ਦਾਖ਼ਾ ਤੋਂ ਕਾਂਗਰਸ ਟਿਕਟ ’ਤੇ ਚੋਣ ਲੜ ਚੁੱਕੇ ਕਾਂਗਰਸ ਆਗੂ ਕੈਪਟਨ ਸੰਦੀਪ ਸੰਧੂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਸਿੱਧਵਾਂ ਬੇਟ ਦੇ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਨਾਲ ਸੰਬੰਧਤ ਇਸ ਮਾਮਲੇ ਵਿੱਚ ਪਹਿਲਾਂ ਤੋਂ ਹੀ ਗ੍ਰਿਫ਼ਤਾਰ ਦੋਸ਼ੀਆਂ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਹੋਣ ਬਾਰੇ ਦਿੱਤੀ ਜਾਣਕਾਰੀ ਤੋਂ ਬਾਅਦ ਹੀ ਕੈਪਟਨ ਸੰਧੂ ਨੂੂੰ ਨਾਮਜ਼ਦ ਕੀਤਾ ਗਿਆ ਹੈ।

ਕਿਹਾ ਜਾਂਦਾ ਹੈ ਕਿ ਸਟਰੀਟ ਲਾਈਟਾਂ ਕੈਪਟਨ ਸੰਧੂ ਦੇ ਕਹਿਣ ’ਤੇ ਇਕ ਵਿਸ਼ੇਸ਼ ਕੰਪਨੀ ਤੋਂ ਖ਼ਰੀਦੀਆਂ ਗਈਆਂ ਅਤੇ ਸ੍ਰੀ ਸੰਧੂ ਦੇ ਕਹਿਣ ’ਤੇ ਹੀ ਇਨ੍ਹਾਂ ਦੀ ਅਦਾਇਗੀ ਕੀਤੀ ਗਈ ਹਾਲਾਂਕਿ ਭਾਅ ਦੁਗਣੇ ਦੇ ਕਰੀਬ ਸੀ ਅਤੇ ਕੁਆਲਟੀ ਮਾੜੀ ਸੀ। ਇਸ ਤੋਂ ਇਲਾਵਾ ਲਾਈਟਾਂ ਦੀ ਗਿਣਤੀ ਵੀ ਘੱਟ ਪਾਏ ਜਾਣ ਦਾ ਦੋਸ਼ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ, ਚੇਅਰਮੈਨ ਬਲਾਕ ਸੰਮਤੀ, ਲਖਵਿੰਦਰ ਸਿੰਘ, ਵੀ.ਡੀ.ਉ. ਤੇਜਾ ਸਿੰਘ ਅਤੇ ਕੈਪਟਨ ਸੰਦੀਪ ਸੰਧੂ ਦੇ ਇਕ ਰਿਸ਼ਤੇਦਾਰ ਹਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਨਾਲ ਸੰਬੰਧਤ ਵਾਪਰੇ ਇਕ ਘਟਨਾਕ੍ਰਮ ਤਹਿਤ ਲਾਈਟਾਂ ਸਪਲਾਈ ਕਰਨ ਵਾਲੀ ਕੰਪਨੀ ਅਮਰ ਇਲੈਕਟਰੀਕਲ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਗੌਰਵ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਅੱਜ ਹੀ ਲੁਧਿਆਣਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...