Saturday, May 18, 2024

ਵਾਹਿਗੁਰੂ

spot_img
spot_img

ਅਮਰੀਕਾ ਵਿੱਚ ਪੰਜਾਬੀ ਪਰਿਵਾਰ ਦੇ 4 ਮੈਂਬਰ ਅਗਵਾ ਹੋਣ ਦਾ ਮਾਮਲਾ ਭੇਤ ਭਰਿਆ ਬਣਿਆ, ਭਾਲ ਜਾਰੀ

- Advertisement -

ਯੈੱਸ ਪੰਜਾਬ
ਨਿਊ ਯਾਰਕ, 4 ਅਕਤੂਬਰ, 2022:
ਕੈਲੀਫ਼ੋਰਨੀਆ ਵਿੱਚ ਰਹਿੰਦੇ ਭਾਰਤੀ ਮੂਲ ਦੇ ਇਕ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਨੂੰ ਅਗਵਾ ਕਰ ਲਏ ਜਾਣ ਦੇ ਮਾਮਲੇ ਦਾ ਭੇਤ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਅਗਵਾ ਕੀਤੇ ਗਏ ਲੋਕਾਂ ਵਿੱਚ ਇਕ 8 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ।

ਪੁਲਿਸ, ਪਰਿਵਾਰ ਅਤੇ ਜਾਣਕਾਰ ਚਾਰਾਂ ਦੀ ਭਾਲ ਵਿੱਚ ਲੱਗੇ ਹੋਏ ਹਨ ਪਰ ਉਨ੍ਹਾਂ ਦੀ ਸੁੱਖ ਸਾਂਦ ਅਤੇ ਪਤੇ ਟਿਕਾਣੇ ਦਾ ਭੇਤ ਅਜੇ ਬਰਕਰਾਰ ਹੈ।

ਅਗਵਾ ਕੀਤੇ ਗਏ ਸਮਝੇ ਜਾਂਦੇ ਪੰਜਾਬੀ ਪਰਿਵਾਰ ਵਿੱਚ 36 ਸਾਲਾ ਜਸਦੀਪ ਸਿੰਘ 36, ਉਸਦੀ 27 ਸਾਲਾ ਪਤਨੀ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੂਹੀ ਢੇਰੀ ਅਤੇ ਅਮਨਦੀਪ ਸਿੰਘ ਨਾਂਅ ਦਾ 39 ਸਾਲਾਂ ਦਾ ਇਕ ਰਿਸ਼ਤੇਦਾਰ ਸ਼ਾਮਲ ਹਨ।

ਮਰਸਡ ਕਾਊਂਟੀ ਦੇ ਸ਼ੈਰਿਫ਼ ਵਾਰਨਕੇ ਨੇ ਇਕ ਵੀਡੀਓ ਸੁਨੇਹੇ ਵਿੱਚ ਕਿਹਾ ਹੈ ਕਿ ਅਗਵਾਕਾਰ ਹਥਿਆਰਬੰਦ ਅਤੇ ਖ਼ਤਰਨਾਕ ਹੈ।

ਉਨ੍ਹਾਂ ਕਿਹਾ ਕਿ ਅਜੇ ਤਾਂਈਂ ਸਾਨੂੰ ਇਸ ਅਗਵਾ ਦੀ ਘਟਨਾ ਦੇ ਮੰਤਵ ਦਾ ਅੰਦਾਜ਼ਾ ਨਹੀਂ ਹੈ ਅਤੇ ਨਾ ਹੀ ਅਗਵਾਕਾਰ ਨੇ ਕੋਈ ਸੰਪਰਕ ਸਾਧਿਆ ਹੈ, ਫ਼ਿਰੌਤੀ ਦੀ ਵੀ ਕੋਈ ਮੰਗ ਨਹੀਂ ਕੀਤੀ ਗਈ।

ਸ਼ੈਰਿਫ਼ ਦੇ ਦਫ਼ਤਰ ਵੱਲੋਂ ਅਗਵਾ ਕੀਤੇ ਗਏ ਲੋਕਾਂ ਅਤੇ ਅਗਵਾਕਾਰ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ। ਤਸਵੀਰ ਵਿੱਚ ਅਗਵਾਕਾਰ ਗੰਜੇ ਸਿਰ ਵਾਲਾ, ਹੁੱਡੀ ਪਾਈ ਅਤੇ ਮਾਸਕ ਤੇ ਫ਼ਿਰ ਮਾਸਕ ਤੋਂ ਬਗੈਰ ਵੀ ਨਜ਼ਰ ਆਉਂਦਾ ਹੈ।

ਜਿਵੇਂ ਜਿਵੇਂ ਸਮਾਂ ਬੀਤਦਾ ਜਾ ਰਿਹਾ ਹੈ, ਪਰਿਵਾਰ ਦੀ ਸੁਰੱਖ਼ਿਆ ਬਾਰੇ ਚਿੰਤਾ ਵਧਦੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...