Thursday, May 9, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦੇ ਐਫ.ਸੀ.ਆਈ .ਦੇ ਸੇਵਾਮੁਕਤ ਕਰਮਚਾਰੀ ਨੂੰ ਕੀਤਾ ਰੰਗੇ ਹੱਥੀਂ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ, 5 ਅਕਤੂਬਰ, 2022 –
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜਿਲਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੋਣ, ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਕਤ ਮੁਲਜਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗਿ੍ਰਫਤਾਰ ਕਰ ਲਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...