Tuesday, April 30, 2024

ਵਾਹਿਗੁਰੂ

spot_img
spot_img

ਸਿਹਤ ਮੰਤਰੀ ਜੌੜਾਮਾਜਰਾ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਕਤੂਬਰ, 2022:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ।

ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵੀ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

ਸ. ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘’ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।’’ ਉਨ੍ਹਾਂ ਦੱਸਿਆ ਕਿ ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...