Saturday, January 4, 2025
spot_img
spot_img
spot_img
spot_img

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ, 22 ਅਕਤੂਬਰ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: 3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ


 

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ