Wednesday, May 1, 2024

ਵਾਹਿਗੁਰੂ

spot_img
spot_img

ਆਮ ਫਿਲਮਾਂ ਤੋਂ ਵੱਖਰੀ ‘ਤੇ ਬੇਹੱਦ ਹੀ ਦਿਲਚਸਪ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’

- Advertisement -

ਹਰਜਿੰਦਰ ਸਿੰਘ ਜਵੰਦਾ
ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।

ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਓਏ ਮੱਖਣਾ’ 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।ਇਸ ਫ਼ਿਲਮ ਦੀ ਨਾਇਕ ਜੋੜੀ ਪੰਜਾਬੀ ਸਿਨਮੇ ਦੀ ਸੁਪਰ ਸਟਾਰ ਐਮੀ ਵਿਰਕ ਤੇ ਤਾਨੀਆ ਹੈ।ਇਸ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ, ਜੋ ਲਗਾਤਾਰ ਆਪਣੀ ਲੇਖਣੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ ਅਤੇ ਉਨਾਂ ਦੀ ਇਸ ਫਿਲਮ ਵਿੱਚ ਦਰਸ਼ਕਾਂ ਨੂੰ ਇੱਕ ਵਿਲੱਖਣ ਅਤੇ ਮਨੋਰੰਜਕ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ।

ਆਪਣੇ ਸੱਚੇ ਪਿਆਰ ਨੂੰ ਪਾਉਣ ਲਈ ਹਰ ਕੋਈ ਜੀਅ ਜਾਨ ਜਗਾ ਦਿੰਦਾ ਹੈ, ਫਿਰ ਚਾਹੇ ਉਸਦੇ ਲਈ ਗ਼ਲਤ, ਬੇਤੁਕਾ, ਅਜੀਬ ਕੋਈ ਵੀ ਤਰੀਕਾ ਕਿਉਂ ਨਾ ਅਪਣਾਉਣਾ ਪਵੇ, ਉਹ ਪਿੱਛੇ ਨਹੀਂ ਹਟਦੇ। ਇਸੇ ਤਰ੍ਹਾਂ ਫਿਲਮ ‘ਓਏ ਮੱਖਣਾ’ ਦੇ ਵਿੱਚ ਐਮੀ ਵਿਰਕ ਨੂੰ ਤਾਨਿਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸਦੇ ਨਾਲ ਪਿਆਰ ਹੋ ਜਾਂਦਾ ਹੈ।ਐਮੀ, ਤਾਨਿਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ ਵਾਰ ਅਜੀਬੋ ਗਰੀਬ ਤਰੀਕੇ ਅਪਣਾਉਂਦਾ ਹੈ।

ਇਹ ਅਜੀਬ ਤਰੀਕਿਆਂ ਨਾਲ ਹੀ ਫਿਲਮ ਦੇ ਵਿੱਚ ਮਜ਼ੇਦਾਰ ਕਮੇਡੀ ਪੈਦਾ ਹੁੰਦੀ ਹੈ, ਜੋ ਦਰਸ਼ਕਾਂ ਦੇ ਢਿੱਡੀਂ ਪੀੜ੍ਹਾਂ ਪਾਉਣ ਲਈ ਮਜਬੂਰ ਕਰੇਗੀ। ਹੁਣ ਦੇਖਣਾ ਹੋਵੇਗਾ, ਐਮੀ ਤੇ ਤਾਨਿਆ ਦੀ ਪ੍ਰੇਮ ਕਹਾਣੀ ਕਿਵੇਂ ਪੂਰੀ ਹੋਵੇਗੀ? ਕਿਵੇਂ ਆਪਣੇ ਸੁਪਨਿਆ ਦੀ ਰਾਣੀ ਨੂੰ ਐਮੀ ਪਾ ਸਕੇਗਾ? ਹੁਣ ਦਰਸ਼ਕ ਫਿਲਮ ਦੀ ਕਹਾਣੀ ਨੂੰ ਲੈ ਕੇ ਅੰਦਾਜ਼ੇ ਲਗਾ ਰਹੇ ਨੇ ਤੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਫ਼ਿਲਮ ਵਿੱਚ ਐਮੀ ਵਿਰਕ ਤੇ ਤਾਨੀਆ ਦੇ ਨਾਲ ਗੁੱਗੂ ਗਿੱਲ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਨਿਰਦੇਸ਼ਕ ਸਿਮਰਜੀਤ ਸਿੰਘ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ‘ਅੰਗਰੇਜ਼’ ਤੇ ‘ਵਰਗੀਆਂ ਬਲਾਕਬਸਟਰ ਫ਼ਿਲਮਾਂ ਦਿੱਤੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...