Tuesday, April 30, 2024

ਵਾਹਿਗੁਰੂ

spot_img
spot_img

ਦੇਸ਼ ਭਗਤ ਯਾਦਗਾਰ ਕਮੇਟੀ ਦੀ ਚੋਣ: ਅਜਮੇਰ ਸਿੰਘ ਪ੍ਰਧਾਨ, ਪ੍ਰਿਥੀਪਾਲ ਮਾੜੀਮੇਘਾ ਜਨਰਲ ਸਕੱਤਰ ਚੁਣੇ ਗਏ

- Advertisement -

ਯੈੱਸ ਪੰਜਾਬ
ਜਲੰਧਰ: 24 ਨਵੰਬਰ, 2022:
ਦੇਸ਼ ਭਗਤ ਯਾਦਗਾਰ ਕਮੇਟੀ ਦੇ ਤਿੰਨ ਵਰਿ੍ਹਆਂ ਬਾਅਦ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਜਨਰਲ ਬਾਡੀ ਦੇ ਹੋਏ ਜਨਰਲ ਅਜਲਾਸ ਨੇ ਅੱਜ ਅਹੁਦੇਦਾਰਾਂ ਦੀ ਸਰਵਸੰਮਤੀ ਨਾਲ ਚੋਣ ਕੀਤੀ।

ਇਸ ਕਮੇਟੀ ’ਚ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਵਿੱਤ-ਸਕੱਤਰ ਸੀਤਲ ਸਿੰਘ ਸੰਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ ਅਤੇ ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਚੁਣੇ ਗਏ।

ਜਨਰਲ ਬਾਡੀ ਦੀ ਮੀਟਿੰਗ ਦਾ ਆਗਾਜ਼ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਦੇ ਆਗੂ ਅਵਤਾਰ ਜੌਹਲ, ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਪੁੱਤਰ ਅਰਸ਼ ਸ਼ਰਮਾ, ਪ੍ਰੀਤਮ ਸਿੰਘ ਦਰਦੀ, ਗੁਰਪ੍ਰੇਮ ਸਿੰਘ ਸੰਘੇੜਾ ਨੂੰ ਖੜ੍ਹੇ ਹੋ ਕੇ ਸ਼ਰਧਾਂਜ਼ਲੀ ਅਰਪਤ ਕਰਨ ਨਾਲ ਹੋਇਆ।

ਮੀਟਿੰਗ ’ਚ ਗ਼ਦਰੀ ਬਾਬਿਆਂ ਦੇ ਹੋਏ 31ਵੇਂ ਮੇਲੇ ’ਤੇ ਮੋੜਵੀਂ ਝਾਤ ਮਾਰੀ ਗਈ। ਸਾਮਰਾਜਵਾਦ ਅਤੇ ਫ਼ਿਰਕੂ ਫਾਸ਼ੀ ਹੱਲੇ ਖਿਲਾਫ਼ ਜੂਝਦੀਆਂ ਲਹਿਰਾਂ ਦੇ ਸੰਗਰਾਮੀਆਂ ਨੂੰ ਸਮਰਪਤ ਮੇਲਾ ਆਪਣੇ ਮਿੱਥੇ ਉਦੇਸ਼ਾਂ ਨੂੰ ਪੂਰੇ ਕਰਨ ਵਿੱਚ ਸਫ਼ਲ ਰਹਿਣ ’ਤੇ ਤਸੱਲੀ ਪ੍ਰਗਟ ਕੀਤੀ ਗਈ। ਮੇਲੇ ਦੀਆਂ ਪ੍ਰਾਪਤੀਆਂ ਨੂੰ ਪੱਕੇ ਪੈਰੀਂ ਕਰਨ ਅਤੇ ਊਣਤਾਈਆਂ ਤੋਂ ਸਬਕ ਪੱਲੇ ਬੰਨ੍ਹਦਿਆਂ ਅੱਗੇ ਤੋਂ ਹੋਰ ਵੀ ਨਵੀਆਂ ਬੁਲੰਦੀਆਂ ਛੋਹਣ ਦਾ ਅਹਿਦ ਲਿਆ ਗਿਆ।

ਜਨਰਲ ਬਾਡੀ ਮੀਟਿੰਗ ’ਚ ਚੁਣੇ ਗਏ ਅਹੁਦੇਦਾਰਾਂ ਨੇ ਅਹਿਦ ਕੀਤਾ ਕਿ ਗ਼ਦਰ ਪਾਰਟੀ, ਇਤਿਹਾਸ ਅਤੇ ਦੇਸ਼ ਭਗਤ ਯਦਗਾਰ ਕਮੇਟੀ ਦੀਆਂ ਚਲੀਆਂ ਆ ਰਹੀਆਂ ਅਮੀਰ, ਧਰਮ-ਨਿਰਪੱਖ, ਸਾਮਰਾਜਵਾਦ, ਫ਼ਿਰਕਾਪ੍ਰਸਤੀ, ਜਾਤ-ਪਾਤ ਵਿਰੋਧੀ ਲੋਕ-ਪੱਖੀ ਇਨਕਲਾਬੀ-ਜਮਹੂਰੀ ਸ਼ਾਨਦਾਰ ਕਦਰਾਂ-ਕੀਮਤਾਂ ਉਪਰ ਡਟ ਕੇ ਪਹਿਰਾ ਦਿੱਤਾ ਜਾਏਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...