Wednesday, May 8, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਈ.ਬੀ.ਐਸ.ਸੀ.ਓ. ਅਤੇ ਆਈ.ਈ.ਈ.ਈ. ਡਿਜੀਟਲ ਲਾਇਬ੍ਰੇਰੀ ਦੇ ਸੰਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

- Advertisement -

ਯੈੱਸ ਪੰਜਾਬ
ਬਠਿੰਡਾ, 24 ਨਵੰਬਰ, 2022 –
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਈ.ਬੀ.ਐਸ.ਸੀ.ਓ. ਅਤੇ ਆਈ.ਈ.ਈ.ਈ. ਡਿਜੀਟਲ ਲਾਇਬ੍ਰੇਰੀ ਦੇ ਸੰਬੰਧ ਵਿੱਚ ਇੱਕ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਐਡਟੋਰੀਅਮ ਬਲਾਕ ਵਿਚ ਕੀਤਾ ਗਿਆ।

ਪ੍ਰੋਗਰਾਮ ਦੇ ਮੁੱਖ ਬੁਲਾਰੇ ਸ੍ਰੀ ਰਿਤੇਸ਼ ਕੁਮਾਰ, ਸੀਨੀਅਰ ਟਰੇਨਿੰਗ ਮੈਨੇਜ਼ਰ ਉੱਤਰੀ ਭਾਰਤ, ਈ.ਬੀ.ਐਸ.ਸੀ.ਓ. ਸੂਚਨਾ ਸੇਵਾਵਾਂ, ਨਵੀਂ ਦਿੱਲੀ ਸਨ, ਜਿਨ੍ਹਾਂ ਨੇ ਪ੍ਰੋਗਰਾਮ ਵਿੱਚ ਆਨਲਾਇਨ ਈ-ਰਿਸੋਰਸ ਦੇ ਸੰਬੰਧ ਵਿੱਚ ਆਪਣੇ ਭਾਸ਼ਣ ਦੇਣ ਦੋਰਾਨ ਵਿਸਥਾਰ ਵਿਚ ਦੱਸਿਆ ਕਿ ਅਸੀਂ ਕਿਸ ਤਰ੍ਹਾਂ ਈ-ਰਿਸੋਰਸ ਨੂੰ ਆਪਣੇ ਨਿੱਜੀ ਲੈਪਟਾਪ, ਮੋਬਾਇਲ ਫੋਨ ਤੇ ਕਿਤੇ ਵੀ ਬੈਠੇ ਚਲਾ ਸਕਦੇ ਹਾਂ।

ਯੂਨੀਵਰਸਿਟੀ ਰਜਿਸਟਰਾਰ, ਪ੍ਰੋ: ਗੁਰਿੰਦਰਪਾਲ ਸਿੰਘ ਬਰਾੜ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਡਾ. ਬਰਾੜ ਨੇ ਸ੍ਰੀ ਰਿਤੇਸ਼ ਕੁਮਾਰ ਅਤੇ ਸਮੂਚੀ ਟੀਮ ਦਾ ਧੰਨਵਾਦ ਕਰਦਿਆਂ ਸਮੂਹ ਵਿਭਾਗਾਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਦੀ ਸੁਵਿਧਾ ਲੈਣ ਤੇ ਜ਼ੋਰ ਦਿੱਤਾ।

ਯੂਨੀਵਰਸਿਟੀ ਲਾਇਬਰੇਰੀਅਨ ਡਾ. ਇਕਬਾਲ ਸਿੰਘ ਬਰਾੜ ਨੇ ਸਭਨਾਂ ਦਾ ਸਵਾਗਤ ਕਰਦੇ ਹੋਏ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਯੂਨੀਵਰਸਿਟੀ ਦੀ ਨਵੀਂ ਬਿਲਡਿੰਗ ਵਿੱਚ ਸ਼ਿਫਟ ਹੋਣ ਜਾ ਰਹੀਂ ਹੈ ਜਿਸ ਵਿੱਚ ਅਸੀ ਆਪਣੇ ਪਾਠਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰਾਂਗੇ। ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਸੀਂ ਭਵਿੱਖ ਵਿੱਚ ਵੀ ਉਲੀਕਾਂਗੇ।

ਇਸ ਮੌਕੇ ਡੀਨਜ਼, ਡਾਇਰੈਕਟਰਜ਼, ਵੱਖ-ਵੱਖ ਵਿਭਾਗਾਂ ਦੇ ਮੁੱਖੀ, ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਮੌਜ਼ੂਦ ਸਨ। ਸਭਨਾਂ ਦਾ ਧੰਨਵਾਦ ਡਾ. ਮਲਕੀਤ ਸਿੰਘ, ਸਹਾਇਕ ਲਾਇਰੇਰੀਅਨ ਵੱਲੋਂ ਕੀਤਾ ਗਿਆ। ਲਾਇਬ੍ਰੇਰੀ ਕਲਰਕ ਰਮਨਦੀਪ ਰਾਣੀ ਨੇ ਸਟੇਜ ਦਾ ਸੰਚਾਲਨ ਬਾਖੂਬੀ ਢੰਗ ਨਾਲ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,139FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...