Wednesday, May 8, 2024

ਵਾਹਿਗੁਰੂ

spot_img
spot_img

ਖਾਲਸਾਈ ਜਾਹੋ ਜਲਾਲ ਨਾਲ ਸਮਾਪਤ ਹੋਈ ਦੋ ਰੋਜ਼ਾ ਸਟੇਟ ਗੱਤਕਾ ਚੈਂਪੀਅਨਸ਼ਿਪ, ਉੱਘੇ ਕਾਰੋਬਾਰੀ ਐਸ.ਪੀ ਸਿੰਘ ਓਬਰਾਏ ਨੇ ਵੰਡੇ ਜੇਤੂਆਂ ਨੂੰ ਇਨਾਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2022 –
ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਚੰਡੀਗੜ੍ਹ ਨੇੜੇ ਸਥਿਤ ਰਤਵਾੜਾ ਸਾਹਿਬ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ 7ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸਮਾਪਤ ਹੋ ਗਈ। ਇਸ ਮੌਕੇ ਉੱਘੇ ਕਾਰੋਬਾਰੀ, ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਐਸੋਸੀਏਸ਼ਨ ਦੇ ਚੇਅਰਮੈਨ ਐਸਪੀ ਓਬਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਐਸ.ਪੀ ਓਬਰਾਏ ਦਾ ਉੱਥੇ ਪਹੁੰਚਣ ‘ਤੇ ਸਵਾਗਤ ਕੀਤਾ। ਉਨ੍ਹਾਂ ਓਬਰਾਏ ਵੱਲੋਂ ਗੱਤਕੇ ਨੂੰ ਅੰਤਰਰਾਸ਼ਟਰੀ ਖੇਡ ਬਣਾਉਣ ਅਤੇ ਬੱਚਿਆਂ ਨੂੰ ਗੱਤਕੇ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਲਈ ਕੀਤੇ ਸਮੇਂ ਸਿਰ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਸੋਹਲ ਨੇ ਇਸ ਮੌਕੇ ਪੰਜਾਬ ਦੇ ਸਾਰੇ ਜਿਲ੍ਹਿਆ ਤੋਂ ਆਏ ਸਾਰੇ ਖਿਡਾਰੀਆਂ ਅਤੇ ਕੋਚ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਪੰਜਾਬ ਦੀ ਇਸ ਵਿਰਾਸਤੀ ਖੇਡ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਜਿਹੇ ਵਿੱਚ ਐਸਪੀ ਓਬਰਾਏ ਵਰਗੀ ਮਹਾਨ ਸ਼ਖ਼ਸੀਅਤ ਦਾ ਮਾਰਗਦਰਸ਼ਨ ਉਨ੍ਹਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਇਸ ਮੌਕੇ ਐਸਪੀ ਓਬਰਾਏ ਅਤੇ ਹਰਚਰਨ ਸਿੰਘ ਭੁੱਲਰ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ, ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।

ਇਸ ਮੌਕੇ ਬੋਲਦਿਆਂ ਐਸ ਪੀ ਓਬਰਾਏ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਵਿਰਾਸਤੀ ਖੇਡ ਨਾਲ ਜੋੜਨ ਲਈ ਕੀਤੇ ਜਾਣ ਵਾਲੇ ਯਤਨਾਂ ਦੀ ਸੇਵਾ ਵਿੱਚ ਉਹ ਹਰ ਸਮੇਂ ਹਾਜ਼ਰ ਹਨ।

ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ਼ ਇੰਡੀਆ ਨੇ ਜੇਤੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜਿਲ੍ਹਾ ਪਹਿਲੇ, ਮਲੇਰਕੋਟਲਾ ਜਿਲ੍ਹਾ ਦੂਜੇ ਅਤੇ ਪਟਿਆਲਾ ਜਿਲ੍ਹਾ ਤੀਜੇ ਸਥਾਨ ’ਤੇ ਰਿਹਾ।

ਇਸ ਮੌਕੇ ਐਮ.ਐਮ.ਐਸ ਬੇਦੀ ਰਿਟਾਇਰਡ ਜੱਜ ਪੰਜਾਬ ਹਰਿਆਣਾ ਕੋਰਟ, ਬਾਬਾ ਸੁਖਵਿੰਦਰ ਸਿੰਘ, ਜਗਸੀਰ ਸਿੰਘ ਮਾਨ ਪ੍ਰਧਾਨ ਗੱਤਕਾ ਐਸੋਸੀਏਸ਼ਨ ਚੰਡੀਗੜ੍ਹ, ਦਵਿੰਦਰ ਸਿੰਘ ਜੁਗਨੀ ਮੀਤ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ, ਪ੍ਰਿੰਸੀਪਲ ਕੁਲਦੀਪ ਸਿੰਘ ਵਿੱਤ ਸਕੱਤਰ, ਜਗਦੀਸ਼ ਸਿੰਘ ਕੁਰਾਲੀ, ਉੱਤਮ ਕੁਮਾਰ ਜੀਐਮ ਵੇਰਕਾ ਮਿਲਕ ਪਲਾਂਟ। 

ਜਗਕਿਰਨ ਕੌਰ ਵੜੈਚ ਜੁਆਇੰਟ ਸਕੱਤਰ, ਮਨਜੀਤ ਸਿੰਘ ਗੱਤਕਾ ਮਾਸਟਰ ਵਾਈਸ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ, ਮਨਵਿੰਦਰ ਸਿੰਘ ਵਿੱਕੀ ਟੈਕਨੀਕਲ ਇੰਚਾਰਜ ਗੱਤਕਾ ਫੈਡਰੇਸ਼ਨ ਆਫ ਇੰਡੀਆ, ਪ੍ਰਭਮੀਤ ਸਿੰਘ ਮੀਡੀਆ ਇੰਚਾਰਜ, ਚੰਚਲ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ ਕਾਂਗਰਸ, ਗੁਰਵਿੰਦਰ ਸਿੰਘ ਹਾਜ਼ਰ ਸਨ। ਇਸ ਦੌਰਾਨ ਵੇਰਕਾ ਚੰਡੀਗੜ੍ਹ ਦੇ ਜੀ.ਐਮ ਉੱਤਮ ਕੁਮਾਰ ਵੱਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਆਦਿ ਦੇਣ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...