Thursday, May 2, 2024

ਵਾਹਿਗੁਰੂ

spot_img
spot_img

ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫ਼ੈੱਡ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2022:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...