Sunday, April 28, 2024

ਵਾਹਿਗੁਰੂ

spot_img
spot_img

ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ 4 ਦੋਸ਼ੀ 3 ਪਿਸਤੌਲਾਂ ਸਣੇ ਗ੍ਰਿਫ਼ਤਾਰ: ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ

- Advertisement -

ਯੈੱਸ ਪੰਜਾਬ
ਰੂਪਨਗਰ, 28 ਨਵੰਬਰ, 2022 –
ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।

ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ (ਡਿਟੈਕਟਿਵ) ਸ਼੍ਰੀ ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਸ਼੍ਰੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।

ਸ਼੍ਰੀ ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਦੇ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...