Sunday, April 28, 2024

ਵਾਹਿਗੁਰੂ

spot_img
spot_img

ਚੰਡੀਗੜ੍ਹ ਵਾਂਗ ਅੰਮ੍ਰਿਤਸਰ ਵਿੱਚ ਵੀ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਵਾਏ ਜਾਣ: ਅੰਮ੍ਰਿਤਸਰ ਵਿਕਾਸ ਮੰਚ

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 28 ਨਵੰਬਰ, 2022 :
ਅੰਮ੍ਰਿਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣ ਦੀ ਮੰਗ ਕੀਤੀ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿਜਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ, ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਗੁਰੂ ਕੀ ਨਗਰੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼ ਤੇ ਵਿਦੇਸ਼ਾਂ ਤੋਂ ਯਾਤਰੂ ਆਉਂਦੇ ਹਨ ਪਰ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਸਕੂਲੀ ਬੱਸਾਂ, ਟਰੱਕਾਂ ਤੇ ਇੱਥੋਂ ਤੀਕ ਕਾਰਾਂ ਤੇ ਮੋਟਰ ਸਾਈਕਲ ਤੇ ਸਕੂਟਰਾਂ ਨੇ ਏਨੇ ਜ਼ੋਰਦਾਰ ਪ੍ਰੈਸ਼ਰ ਹਾਰਨ ਲਾਏ ਹੋਏ ਹਨ ਕਿ ਬੱਚਿਆਂ ਦੇ ਕੰਨ ਪਾੜ ਸਕਦੇ ਹਨ।

ਮੋਟਰ ਸਾਈਕਲ ਸਵਾਰ ਜ਼ਬਰਦਸਤ ਪਟਾਕੇ ਅਜੀਤ ਨਗਰ ਤੇ ਹੋਰਨਾਂ ਆਬਾਦੀਆਂ ਵਿੱਚ ਪਾਉਂਦੇ ਵੇਖੇ ਜਾ ਸਕਦੇ ਹਨ।

ਹੈਰਾਨੀ ਵਾਲੀ ਗੱਲ ਹੈ ਕਿ ਨਾ ਤਾਂ ਅਕਾਲੀ ਭਾਜਪਾ ਸਰਕਾਰ ਤੇ ਨਾ ਹੀ ਕਾਂਗਰਸ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਅਫ਼ਸਰਾਂ ਨੂੰ ਇਹ ਕੰਨ ਪਾੜਵੇ ਪ੍ਰੈਸ਼ਰ ਹਾਰਨ ਸੁਣਦੇ ਸਨ ਤੇ ਨਾ ਹੀ ਮੌਜੂਦਾ ਆਮ ਪਾਰਟੀ ਜੋ ਕਿ ਵਾਅਦਾ ਕਰਕੇ ਆਈ ਸੀ ਕਿ ਅਸੀਂ ਪ੍ਰਬੰਧਕੀ ਢਾਂਚੇ ਵਿੱਚ ਤਬਦੀਲੀ ਕਰਾਂਗੇ, ਨਾ ਇਨ੍ਹਾਂ ਨੂੰ ਸੁਣਦੇ ਹਨ। ਸਕੂਲੀ ਬੱਸਾਂ ਵਾਲੇ ਘਰ ਘਰ ਜਾਣ ਦੀ ਥਾਂ ‘ਤੇ ਦੂਰਂੋ ਜੋਰ ਜੋਰ ਦੀ ਪ੍ਰੈਸ਼ਰ ਹਾਰਨ ਮਾਰੀ ਜਾਂਦੇ ਹਨ।

ਡੀ ਏ ਵੀ ਪਬਲਿਕ ਸਕੂਲ ਦੀ ਬੱਸ ਜੋ ਕਿ ਮੇਰੇ ਘਰ ਦੇ ਲਾਗੇ ਅਜੀਤ ਨਗਰ ਵਿੱਚ ਆਉਂਦੀ ਹੈ, ਵਿਚ ਜਬਰਦਸਤ ਹਾਰਨ ਹੈ ਕਿ ਕੰਨ ਪਾਟ ਸਕਦੇ ਹਨ। ਇਸ ਲਈ ਸਕੂਲੀ ਬੱਸਾਂ ਨੂੰ ਹਦਾਇਤ ਕੀਤੀ ਜਾਵੇ ਕਿ ਹਾਰਨ ਮਾਰਨ ਦੀ ਥਾਂ ‘ਤੇ ਬੱਚਿਆਂ ਦੇ ਘਰਾਂ ਦੀਆਂ ਘੰਟੀਆਂ ਖੜਕਾਇਆ ਕਰਨ ।

ਆਵਾਜ਼ ਪ੍ਰਦੂਸ਼ਣ ਵਿਰੁੱਧ ਸਾਰਾ ਸੰਸਾਰ ਜੂਝ ਰਿਹਾ ਹੈ ਪਰ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੀ ਸੁੱਤੀਆਂ ਹੋਈਆਂ ਹਨ ਤੇ ਹੁਣ ਦੀ ਸਰਕਾਰ ਵੀ ਸੁੱਤੀ ਹੋਈ ਹੈ। ਟਰੈਫਿਕ ਨਾਲ ਜੁੜੇ ਸਰਕਾਰੀ ਕਰਮਚਾਰੀ ਤਨਖਾਹ ਤਾਂ ਪੂਰੀਆਂ ਲੈਂਦੇ ਹਨ ਪਰ ਬਣਦੀ ਪੂਰੀ ਡਿਊਟੀ ਨਹੀਂ ਕਰਦੇ। ਵਿਦੇਸ਼ਾਂ ਵਿੱਚ ਹਾਰਨ ਮਾਰਨਾ ਗਾਲ ਗਿਣੀ ਜਾਂਦੀ ਹੈ।ਸਾਡੇ ਸ਼ੌਂਕ ਨਾਲ ਹੀ ਬੇਲੋੜੇ ਹਾਰਨ ਮਾਰੀ ਜਾਂਦੇ ਹਨ।

ਇਹ ਪ੍ਰੈਸ਼ਰ ਹਾਰਨ ਰਾਤ ਨੂੰ ਸੌਣ ਨਹੀਂ ਦੇਂਦੇ। ਰਿਹਾਇਸ਼ੀ ਆਬਾਦੀਆਂ ਤੇ ਹਸਪਤਾਲਾਂ ਨੇੜੇ ਹਾਰਨ ਮਾਰਨ ਦੀ ਮਨਾਹੀ ਹੈ।ਪਰ ਇਸ ’ਤੇ ਕੋਈ ਅਮਲ ਨਹੀਂ ਕਰਦਾ।ਮੰਚ ਵੱਲੋਂ 16 ਦਸੰਬਰ 2018 ਨੂੰ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੇ 4 ਮਈ 2022 ਨੂੰ ਮੌਜੂਦਾ ਮੁੱਖ ਮੰਤਰੀ, ਟਰਾਂਸ਼ਸਪੋਰਟ ਮੰਤਰੀ ਤੇ ਡਿਪਟੀ ਕਮਿਸ਼ਨਰ ਨੂੰ ਇਸ ਮਸਲੇ ਸਬੰਧੀ ਨੂੰ ਪੱਤਰ ਲਿਖਿਆ ਸੀ ਜਿਸਦਾ ਅਜੇ ਤੀਕ ਕੋਈ ਜੁਆਬ ਨਹੀਂ ਆਇਆ ਅਤੇ ਨਾ ਹੀ ਇਨ੍ਹਾਂ ਸਾਡੇ ਪੱਤਰ ‘ਤੇ ਕੋਈ ਕਾਰਵਾਈ ਕੀਤੀ ਹੈ।

ਮੰਚ ਆਗੂਆਂ ਨੇ ਹੱਥ ਜੋੜ ਕੇ ਪੰਜਾਬ ਦੇ ਸਿਆਸਤਦਾਨਾਂ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਜਨਤਾ ‘ਤੇ ਰਹਿਮ ਕਰੋ, ਬਣਦੀ ਡਿਊਟੀ ਨਿਭਾਉ ਜਿਵੇਂ ਚੰਡੀਗੜ੍ਹ ਦੇ ਅਧਿਕਾਰੀ ਨਿਭਾਅ ਰਹੇ ਹਨ। ਜੇ ਚੰਡੀਗੜ ਵਿਚ ਪ੍ਰੈਸ਼ਰ ਹਾਰਨ ਬੰਦ ਹੋ ਸਕਦੇ ਤਾਂ ਪੰਜਾਬ ਵਿਚ ਕਿਉਂ ਨਹੀਂ ? ਲੋੜ ਇਛਾ ਸ਼ਕਤੀ ਦੀ ਹੈ । ਆਸ ਕਰਦੇ ਹਨ ਮੌਜੂਦਾ ਵਿਧਾਇਕ ਜੋ ਕਿ ਬਹੁਤ ਸੂਝਵਾਨ ਹਨ ਸਾਡੀਆਂ ਬੇਨਤੀਆਂ ਨੂੰ ਜਰੂਰ ਪ੍ਰਵਾਨ ਕਰਨਗੇ ਤੇ ਇਨ੍ਹਾਂ ਨੂੰ ਰੋਕਣ ਲਈ ਸੜਕਾਂ ‘ਤੇ ਆਉਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...