Friday, May 31, 2024

ਵਾਹਿਗੁਰੂ

spot_img
spot_img

ਸ਼ਿਵਾਲਿਕ ਦੀ ਗੋਦ ਵਿਚ ਘੁਮੱਕੜਾਂ ਅਤੇ ਸੈਲਾਨੀਆਂ ਦਾ ਵੱਡਾ ਸਮਾਗਮ ਸਫਲਤਾਪੂਰਵਕ ਸਪੰਨ ਹੋਇਆ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 28 ਨਵੰਬਰ, 2022 (ਦਲਜੀਤ ਕੌਰ)
ਹਾਇਕ ਐਂਡ ਟ੍ਰੈਕ ਕਲੱਬ ਹੁਸ਼ਿਆਰਪੁਰ ਅਤੇ “ਘੁਮੱਕੜ ਨਾਮਾ” ਗਰੁੱਪ ਪੰਜਾਬ ਵੱਲੋਂ ਪੰਜਾਬ ਵਣ ਵਿਭਾਗ, ਹੁਸ਼ਿਆਰਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਿਵਾਲਿਕ ਦੀ ਗੋਦ ਵਿਚ “ਘੁਮੱਕੜਾਂ ਅਤੇ ਸੈਲਾਨੀਆਂ” ਦਾ ਇੱਕ ਵੱਡਾ ਸੈਮੀਨਾਰ ਆਯੋਜਨ ਕੀਤਾ ਗਿਆ। ਇਹ ਸਮਾਗਮ ਵਣ ਵਿਭਾਗ ਦੇ ਰੈਸਟ ਹਾਊਸ , ਨਾਰਾ (ਹੁਸ਼ਿਆਰਪੁਰ) ਵਿਖੇ 27-28 ਨਵੰਬਰ ਨੂੰ ਰੱਖਿਆ ਗਿਆ ਸੀ। ਇਹ ਸੈਮੀਨਾਰ ਵਣ ਵਿਭਾਗ ਦੇ ਅਫਸਰ ਸ਼੍ਰੀ ਸੰਜੀਵ ਕੁਮਾਰ ਤਿਵਾੜੀ ( ਸੀ ਐੱਫ ਓ ) ਦੀ ਦੇਖ ਰੇਖ ਵਿੱਚ ਸਫਲਤਾਪੂਰਵਕ ਸਪੰਨ ਹੋਇਆ ਹੈ।

ਇਸ ਸੈਮੀਨਾਰ ਦਾ ਮੁੱਖ ਉਦੇਸ਼ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬੀ ਭਾਈਚਾਰੇ ਵਿੱਚ ਆਪਸੀ ਪਿਆਰ, ਮਿਲਣ ਮਿਲਾਪ ਨੂੰ ਵਧਾਵਾ ਦੇਣਾ ਸੀ ਅਤੇ ਨੌਜਵਾਨ ਪੀੜ੍ਹੀ ਨੂੰ ਅੱਗੇ ਲੈ ਕੇ ਆਉਣਾ ਸੀ। ਘੁਮੱਕੜਾਂ ਅਤੇ ਸੈਲਾਨੀਆਂ ਦੇ ਇਸ ਸੈਮੀਨਾਰ ਦੀ ਪੁਰੀ ਰੂਪ ਰੇਖਾ ਇਸ ਪ੍ਰਕਾਰ ਸੀ।

27 ਨਵੰਬਰ ਦਿਨ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁਦਰਤ ਪ੍ਰੇਮੀ ਅਤੇ ਬੁੱਧੀਜੀਵੀ ਹੁਸ਼ਿਆਰਪੁਰ ਦੇ ਪਿੰਡ ਜਹਾਨ ਖੇਲਾਂ, ਊਨਾ ਰੋਡ ‘ਤੇ ਇਕੱਠੇ ਹੋਏ ਅਤੇ ਫਿਰ 1:00 ਵਜੇ ਸਾਰੇ ਮਿਲ ਕੇ ਨਾਰਾ ਰੈਸਟ ਹਾਊਸ ਲਈ ਰਵਾਨਾ ਹੋਏ। ਰਾਤ ਨੂੰ ਸਭ ਨੇ ਆਪਣੇ-ਆਪਣੇ ਟੈਂਟਾਂ ਵਿੱਚ ਕੈਂਪਿੰਗ ਕੀਤੀ ਅਤੇ ਬੋਨ ਫਾਇਰ ਦੇ ਨਾਲ ਸੰਗੀਤ ਸਮਾਰੋਹ ਚਲਾਇਆ ਗਿਆ।

ਅੱਜ 28 ਨਵੰਬਰ ਦਿਨ ਸੋਮਵਾਰ ਨੂੰ ਸਭ ਨੇ ਸਵੇਰੇ 6 ਤੋਂ 9 ਵਜੇ ਤੱਕ ਨਜ਼ਦੀਕ ਹੀ ਸਾਇਕਲਿੰਗ, ਟਰੈਕਿੰਗ, ਹਾਇਕਿੰਗ, ਨੇਚਰ ਵਾਕ, ਜੰਗਲੀ ਜੀਵਨ ਦੀ ਫੋਟੋਗ੍ਰਾਫੀ ਅਤੇ ਆਫਰੋਡਿੰਗ ਵਰਗੀਆਂ ਸਾਹਸਿਕ ਗਤੀਵਿਧੀਆਂ ਵਿੱਚ ਭਾਗ ਲਿਆ। ਦੁਪਹਿਰ ਦੇ ਸਮੇਂ ਇੱਕ ਬਹੁਤ ਹੀ ਮਹੱਤਵਪੂਰਨ ਵਿਚਾਰ ਗੋਸ਼ਟੀ ਅਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਜਿਸ ਵਿੱਚ ਫੋਟੋਗ੍ਰਾਫੀ ਵਰਕਸ਼ਾਪ ਲਗਾਈ ਗਈ ਅਤੇ ਪੰਜਾਬ ਵਿੱਚ ਸੈਰ ਸਪਾਟੇ ਦੇ ਭਵਿੱਖ ਦੀਆਂ ਸੰਭਾਵਨਾ ਉਪਰ ਚਰਚਾ ਕੀਤੀ ਗਈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਹਸਿਕ ਗਤੀਵਿਧੀਆਂ ਨਾਲ ਜੋੜਨ ਦੇ ਪ੍ਰੋਗਰਾਮ ਉਲੀਕੇ ਗਏ। ਇਸ ਮੌਕੇ ਤੇ ਕਿਤਾਬਾਂ ਦੇ ਸਟਾਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਘੁਮੱਕੜਾਂ ਅਤੇ ਸੈਲਾਨੀਆਂ ਦੇ ਇਸ ਸਮਾਗਮ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਇਲਾਵਾ ਰਾਜਸਥਾਨ ਅਤੇ ਦਿੱਲੀ ਤੋਂ ਵੀ ਸੈਲਾਨੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਅੰਤ ਵਿੱਚ ਇਸ ਸੈਮੀਨਾਰ ਵਿੱਚ ਸ਼ਾਮਲ ਹੋਏ ਸਾਰੇ ਸੈਲਾਨੀਆਂ ਨੂੰ ਹਾਇਕ ਐਂਡ ਟ੍ਰੈਕ ਕਲੱਬ ਹੁਸ਼ਿਆਰਪੁਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਦੇ ਇਤਿਹਾਸ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਲੱਖਣ ਅਤੇ ਰਮਣੀਕ ਸੈਮੀਨਾਰ ਸਿੱਧ ਹੋਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,081FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...