Wednesday, May 8, 2024

ਵਾਹਿਗੁਰੂ

spot_img
spot_img

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਐਨ.ਸੀ.ਸੀ ਦਿਵਸ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ

- Advertisement -

ਯੈੱਸ ਪੰਜਾਬ
ਬਠਿੰਡਾ, 29 ਨਵੰਬਰ, 2022 –
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਕੈਂਪਸ ਵਿਖੇ ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.) ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। 20 ਪੰਜਾਬ ਬਟਾਲੀਅਨ ਐਨ.ਸੀ.ਸੀ. ਯੂਨਿਟ ਅਤੇ 2 ਪੰਜਾਬ ਰੀਮਾਉਂਟ ਅਤੇ ਵੈਟਰਨਰੀ ਸਕੁਐਡਰਨ ਦੇ ਕੈਡਿਟਾਂ ਵੱਲੋਂ ਯੂਨੀਵਰਸਿਟੀ ਦੇ ਪਰੇਡ ਗਰਾਊਂਡ ਵਿੱਚ ਰਸਮੀ ਅਭਿਆਸ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਕਰਨਲ ਜਗਬੀਰ ਰਾਣਾ, 2 ਆਰ ਐਂਡ ਵੀ ਸਕੁਐਡਰਨ ਐਨ.ਸੀ.ਸੀ. ਘੁੱਦਾ ਦੇ ਕਮਾਂਡਿੰਗ ਅਫਸਰ ਨੇ ਕੀਤੀ। ਆਪਣੇ ਸੰਬੋਧਨ ਦੋਰਾਨ ਕਰਨਲ ਰਾਣਾ ਨੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀ ਜੀਵਨ ਵਿੱਚ ਅਨੁਸ਼ਾਸਨ ਅਤੇ ਸਕਾਰਾਤਮਕ ਰਵੱਈਏ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜੋ ਉਨ੍ਹਾਂ ਦੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਕੈਡਿਟਾਂ ਦੀ ਸ਼ਲਾਘਾ ਕੀਤੀ।

2 ਪੀ.ਬੀ.ਆਰ.ਐਂਡ.ਵੀ ਸਕਾਡਰਨ ਦੇ ਕੈਡਿਟਾਂ ਵੱਲੋਂ ਘੋੜਸਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਐਨ.ਸੀ.ਸੀ ਕੈਡਿਟਾਂ ਵੱਲੋਂ ਘੋੜਿਆਂ ਦੀ ਨਿਪੁੰਨਤਾ ਨਾਲ ਦੇਖ-ਰੇਖ ਦੇਖ ਕੇ ਸਾਰੇ ਹੈਰਾਨ ਰਹਿ ਗਏ। ਕੈਡਿਟਾਂ ਨੂੰ ਐਨ.ਸੀ.ਸੀ. ਵਿੱਚ ਉਨ੍ਹਾਂ ਦੀ ਲੰਮੀ ਸੇਵਾ ਦੇ ਆਧਾਰ ‘ਤੇ ਰੈਂਕ ਪ੍ਰਦਾਨ ਕੀਤੇ ਗਏ।

ਕੈਡਿਟ ਯਸ਼ਦੀਪ ਮੌਰੀਆ ਨੂੰ ਜੂਨੀਅਰ ਅੰਡਰ ਅਫਸਰ ਅਤੇ ਕੈਡਿਟ ਪ੍ਰਾਚਿਕਾ ਨੂੰ ਸਾਰਜੈਂਟ ਦੇ ਰੈਂਕ ਨਾਲ ਸਨਮਾਨਿਤ ਕੀਤਾ ਗਿਆ। ਕੈਡਿਟ ਮਨਦੀਪ ਸਿੰਘ, ਕੈਡਿਟ ਲਵਦੀਪ ਸਿੰਘ ਅਤੇ ਕੈਡਿਟ ਸੁਰਜੀਤ ਕੌਰ ਨੂੰ ਕਾਰਪੋਰਲ ਦਾ ਦਰਜਾ ਦਿੱਤਾ ਗਿਆ। ਕੈਡਿਟ ਸੁਸ਼ੀਲ, ਕੈਡਿਟ ਨਿਖਿਲ, ਕੈਡਿਟ ਸਾਹਿਲਦੀਪ, ਕੈਡਿਟ ਗੁਰਲਾਜ, ਕੈਡਿਟ ਸੁਮਨਦੀਪ ਅਤੇ ਕੈਡਿਟ ਸਿਮਰਨਦੀਪ ਲਾਂਸ ਕਾਰਪੋਰਲ ਦੇ ਰੈਂਕ ਲਈ ਚੁਣੇ ਗਏ।

ਇਸ ਪ੍ਰੋਗਰਾਮ ਵਿੱਚ ਹੋਰਨਾਂ ਸਕੂਲਾਂ ਅਤੇ ਕਾਲਜਾਂ ਦੇ ਕੈਡਿਟਾਂ ਅਤੇ ਅਧਿਕਾਰੀਆਂ ਨੇ ਵੀ ਭਾਗ ਲਿਆ। ਵਿਸ਼ੇਸ਼ ਤੌਰ ‘ਤੇ, ਐਸ.ਐਸ.ਡੀ. ਸਕੂਲ (ਲੜਕੇ) ਦੇ ਫਸਟ ਅਫਸਰ ਪਰਵੀਨ ਪੁਰੀ ਨੇ ਆਪਣੇ 25 ਜੂਨੀਅਰ ਕੈਡਿਟਾਂ ਦੇ ਨਾਲ ਜਸ਼ਨਾਂ ਵਿੱਚ ਹਿੱਸਾ ਲਿਆ। ਵੱਖ-ਵੱਖ ਸਕੂਲਾਂ ਦੇ ਕੈਡਿਟਾਂ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਐਨ.ਸੀ.ਸੀ ਦਿਵਸ ਦਾ ਇਕ ਤਿਉਹਾਰ ਵਾਂਗ ਆਨੰਦ ਮਾਣਿਆ ਹੈ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਰੰਗੇ ਗਏ ਹਨ।

ਇਹਨਾਂ ਗਤੀਵਿਧੀਆਂ ਦਾ ਉਦੇਸ਼ ਐਨ.ਸੀ.ਸੀ. ਦੇ “ਏਕਤਾ ਅਤੇ ਅਨੁਸ਼ਾਸਨ” ਦੇ ਆਦਰਸ਼ ਨੂੰ ਉਤਸ਼ਾਹਿਤ ਕਰਨਾ ਸੀ। ਦੇਸ਼ ਭਗਤੀ ਦੇ ਗੀਤ, ਪ੍ਰਸਿੱਧ ਪੰਜਾਬੀ ਨਾਟਕਕਾਰ ਕੀਰਤੀ ਕ੍ਰਿਪਾਲ ਵੱਲੋਂ ਨੁੱਕੜ ਨਾਟਕ, ਸਵੱਛਤਾ ਮਿਸ਼ਨ , ਸਵੈ-ਰਚਿਤ ਕਵਿਤਾਵਾਂ ਅਤੇ ਭਾਸ਼ਣ ਇਸ ਪ੍ਰੋਗਰਾਮ ਦਾ ਹਿੱਸਾ ਸਨ।

ਐਮਆਰਐਸ-ਪੀਟੀਯੂ, ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ ਜੋ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ। ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਅਤੇ ਕੈਂਪਸ ਡਾਇਰੈਕਟਰ ਜੀ.ਜ਼ੈਡ.ਐਸ.ਸੀ.ਈ.ਟੀ. ਪ੍ਰੋ. ਸੰਜੀਵ ਅਗਰਵਾਲ ਨੇ ਯੂਨੀਵਰਸਿਟੀ ਦੇ ਐਨ.ਸੀ.ਸੀ ਵਿੰਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਪ੍ਰੋਗਰਾਮ ਦੇ ਮੁੱਖ ਕੋਆਰਡੀਨੇਟਰ ਕੈਪਟਨ ਰਾਜੀਵ ਕੁਮਾਰ ਵਾਰਸ਼ਨੀ ਨੇ ਯੂਨੀਵਰਸਿਟੀ ਵਿੱਚ ਐਨ.ਸੀ.ਸੀ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਪੀ.ਆਈ.ਟੀ ਨੰਦਗੜ੍ਹ, ਡਾਇਰੈਕਟਰ, ਪ੍ਰੋ. ਆਰ.ਕੇ.ਬਾਂਸਲ, ਡੀਨ ਵਿਦਿਆਰਥੀ ਭਲਾਈ, ਪ੍ਰੋ.ਪਰਮਜੀਤ ਸਿੰਘ, ਪ੍ਰੋ.ਅਨੁਪਮ ਅਤੇ ਪ੍ਰੋ.ਸ਼ਵੇਤਾ ਨੇ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਦੀ ਸਮਾਪਤੀ ਲੈਫਟੀਨੈਂਟ ਵਿਵੇਕ ਵੱਲੋਂ ਧੰਨਵਾਦੀ ਮਤੇ ਨਾਲ ਹੋਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...