Monday, May 20, 2024

ਵਾਹਿਗੁਰੂ

spot_img
spot_img

ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 30 ਨਵੰਬਰ, 2022:
ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐੱਸ.) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਾ. ਹਿਮਾਂਸ਼ੂ ਅਗਰਵਾਲ ਇਸਤੋਂ ਪਹਿਲਾਂ ਫਾਜ਼ਲਿਕਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।

ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿੰਮਾਂਸ਼ੂ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਪੂਰੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਕਿਸਾਨੀ ਮਸਲਿਆਂ ਨੂੰ ਵੀ ਪੂਰੀ ਸੁਹਿਰਦਤਾ ਨਾਲ ਹੱਲ ਕਰਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਬੁਰਾਈ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਗੈਰ ਕਾਨੂੰਨੀ ਮਾਇਨਿੰਗ ਖਿਲਾਫ ਸਿਕੰਜਾ ਕੱਸਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਸਰਹੱਦੀ ਲੋਕਾਂ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਉਜ਼ਾਗਰ ਕਰਕੇ ਟੂਰਿਜ਼ਮ ਦੇ ਨਕਸ਼ੇ ’ਤੇ ਲਿਆਂਦਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਜੋ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਲਿਆ ਗਿਆ ਹੈ ਉਸ ਨੂੰ ਪੂਰਾ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਪੂਰਾ ਯੋਗਦਾਨ ਪਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਥਾਨਕ ਪਾਵਰਕਾਮ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕੋਮਲ ਮਿੱਤਲ (ਆਈ.ਏ.ਐੱਸ.) ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਪੀ. ਪ੍ਰਿਥੀਪਾਲ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...