Wednesday, May 8, 2024

ਵਾਹਿਗੁਰੂ

spot_img
spot_img

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ਤੇ ਸਨਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ।

ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰ. ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਸ੍ਰ. ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਸ੍ਰ. ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਸ੍ਰ.ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰ. ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...