Saturday, April 27, 2024

ਵਾਹਿਗੁਰੂ

spot_img
spot_img

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਨਵੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ।

ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਜਿਸ ਦੀ ਤਰਜ਼ਮਾਨੀ ਕਰਦਿਆਂ ਇਸ ਫਿਲਮ ਦੇ ਰਿਲੀਜ਼ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਐਨਓਸੀ ਨਹੀਂ ਜਾਰੀ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਯਾਦਾ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਹੀ ਕੋਈ ਫੈਸਲਾ ਲਿਆ ਜਾਂਦਾ ਹੈ, ਲਿਹਾਜ਼ਾ ਸ਼੍ਰੋਮਣੀ ਕਮੇਟੀ ਇਸ ਫਿਲਮ ਦੇ ਮਾਮਲੇ ਵਿਚ ਵੀ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸਿਧਾਂਤਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਸੰਜੀਦਾ ਮਸਲੇ ’ਤੇ ਸਿੱਖ ਭਾਵਨਾਵਾਂ ਅਨੁਸਾਰ ਫਿਲਮ ’ਤੇ ਰੋਕ ਲਗਾਉਣ ਦਾ ਫੈਸਲਾ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...