Sunday, April 28, 2024

ਵਾਹਿਗੁਰੂ

spot_img
spot_img

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 1 ਦਸੰਬਰ, 2022 –
1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਨੇ ਐਸਆਈਟੀ ਦੇ ਕਾਰਜਕਾਲ ਵਿੱਚ ਵਾਧਾ ਨਾ ਕੀਤੇ ਜਾਣ ’ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਕਾਰਜਸ਼ੈਲੀ ’ਤੇ ਸੁਆਲ ਚੁੱਕੇ ਹਨ।

ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਸਿੱਖਾਂ ਨੂੰ ਕੋਈ ਉਮੀਦ ਨਹੀਂ ਸੀ ਕਿਉਂਕਿ ਇਹ ਕਤਲੇਆਮ ਕਾਂਗਰਸ ਦੇ ਹੁਕਮਾਂ ’ਤੇ ਕਰਵਾਇਆ ਗਿਆ ਸੀ ਪਰ ਹੁਣ ਕਾਤਲਾਂ ਦੇ ਨਾਂ ਸਾਹਮਣੇ ਆਉਣ ਤੋਂ ਬਾਅਦ ਵੀ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਤਲਾਂ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਸਿੱਖਾਂ ਵਿੱਚ ਇਹ ਸੰਦੇਸ਼ ਜਾ ਰਿਹਾ ਹੈ ਕਿ ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਪਿੱਛਲੇ 38 ਸਾਲਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਕੇਂਦਰ ਵਿਚ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਇਨਸਾਫ਼ ਦੀ ਉਸ ਸਮੇਂ ਆਸ ਬੱਝੀ ਜਦੋਂ ਸਰਕਾਰ ਨੇ ਐੱਸ.ਆਈ.ਟੀ ਦਾ ਗਠਨ ਕਰਕੇ ਜਾਂਚ ਮੁੜ੍ਹ ਸ਼ੁਰੂ ਕੀਤੀ ਪਰ ਯੋਗੀ ਸਰਕਾਰ ਵੱਲੋਂ ਬਣਾਈ ਐਸ.ਆਈ.ਟੀ ਨੇ ਢਿੱਲਾ ਰਵੱਈਆ ਅਖਤਿਆਰ ਕੀਤਾ ਕਿਉਂਕਿ ਜਦੋਂ ਐੱਸ.ਆਈ.ਟੀ ਨੇ ਆਪਣੀ ਰਿਪੋਰਟ ਤਿਆਰ ਕੀਤੀ ਤਾਂ ਉਸ ਵਿਚ ਕਰੀਬ 40 ਲੋਕਾਂ ਦੇ ਨਾਂ ਸ਼ਾਮਲ ਸਨ ਜਿਨ੍ਹਾਂ ਵਿਚ ਯੁਜ਼ਵਿੰਦਰ ਖੁਸ਼ਵਾਹਾ ਵਰਗੇ ਸਿਆਸੀ ਨੇਤਾਵਾਂ ਦੇ ਨਾਂ ਵੀ ਸ਼ਾਮਲ ਸਨ ਇਸ ਤੋਂ ਇਲਾਵਾ ਕਈ ਹੋਰ ਰਸੂਖਦਾਰ ਲੋਕਾਂ ਦੇ ਨਾਂ ਸਨ ਲੇਕਿਨ ਯੋਗੀ ਸਰਕਾਰ ਨੇ ਐਸ.ਆਈ.ਟੀ ਦਾ ਕਾਰਜਕਾਲ ਸਮਾਪਤ ਹੋਣ ਤੋਂ ਪਹਿਲਾਂ ਅੱਗੇ ਨਹੀਂ ਵਧਾਇਆ। ਜਿਸ ਤੋਂ ਇਹ ਸਮਝਿਆ ਜਾ ਸਕਦਾ ਹੈ ਕਿ ਸਰਕਾਰ ਕਾਤਲਾਂ ਨੂੰ ਬਚਾ ਰਹੀ ਹੈ।

ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਉਹ ਐਸਆਈਟੀ ਨਾਲ ਸੰਪਰਕ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਲੇਕਿਨ ਕੋਈ ਜਵਾਬ ਨਹੀਂ ਮਿਲ ਰਿਹਾ। ਪਰ ਉਹ ਚੁੱਪ ਰਹਿਣ ਵਾਲੇ ਨਹੀਂ ਹਨ, ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਇਨ੍ਹਾਂ ਕੇਸਾਂ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣਗੇ ਤੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...