Friday, May 3, 2024

ਵਾਹਿਗੁਰੂ

spot_img
spot_img

ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2022:
ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ।ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਸਮੂਹ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਸਕਤਾਰ ਸਿੰਘ ਬੱਲ, ਸੰਯੁਕਤ, ਸਕੱਤਰ ਲੋਕ ਨਿਰਮਾਣ ਵਿਭਾਗ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿਮਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਕੰਮ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਪੈਸੇ ਦੀ ਵਿਕਾਸ ਕਾਰਜਾਂ ਲਈ ਸਹੀ ਅਤੇ ਪੂਰੀ ਪਾਰਦਰਸ਼ਤਾ ਨਾਲ ਵਰਤੋ ਕੀਤੀ ਜਾਵੇ।ਇਸ ਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਅਤੇ ਵਿਕਾਸ ਕਾਰਜ਼ਾਂ ਦੇ ਕੰਮਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ।

ਮੰਤਰੀ ਨੇ ਮੰਟਿੰਗ ਦੌਰਾਨ ਨਵੇਂ ਕੰਮਾਂ ਦੇ ਟੈਂਡਰਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਛੇਤੀ ਅਲਾਟ ਕਰਨ ਸਬੰਦੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਉਪਲਬਧ ਫੰਡਾਂ ਨੂੰ ਇਸਤੇਮਾਲ ਕਰਕੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਪਹਿਲਾਂ ਤੋਂ ਚੱਲ ਰਹੇ ਕੰਮਾਂ ਵਿੱਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਸਮੀਖਿਆ ਵੀ ਕੀਤੀ ਗਈ।

ਮਹਿਕਮੇ ਦੇ ਅਧਿਕਾਰੀਆਂ ਵੱਲੋਂ ਨਿਰਮਾਣ ਸਮੱਗਰੀ ਜਿਵੇਂ ਕਿ ਰੇਤਾ, ਬਜਰੀ, ਗਟਕਾ ਆਦਿ ਦੀ ਘੱਟ ਉਪਲਬਧਤਾ ਅਤੇ ਪ੍ਰਸ਼ਾਸਕੀ ਪ੍ਰਵਾਨਗੀ ਦੀ ਲੰਬੀ ਪ੍ਰਕਿਿਰਆ ਸਬੰਧੀ ਲੋਕ ਨਿਰਮਾਣ ਮੰਤਰੀ ਦੇ ਧਿਆਨ ਵਿਚ ਲਿਆਂਦਾ। ਜਿ ‘ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਵੱਲੋਂ ਪ੍ਰਸ਼ਾਸਕੀ ਪ੍ਰਵਾਨਗੀ ਨੂੰ ਸਰਲ ਕਰਨ ਅਤੇ ਕਾਰਜਕਾਰੀ ਇੰਜੀਨੀਅਰ ਦੇ ਲੈਵਲ ਤੱਕ ਵੀ ਤੱਤਕਾਲੀ ਕੰਮਾਂ ਲਈ ਕੁੱਝ ਫੰਡ ਮੁਹੱਈਆ ਕਰਵਾਉਣ ਦੀ ਤਜਵੀਜ਼ ਭੇਜਣ ਲਈ ਹੁਕਮ ਜਾਰੀ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...