Wednesday, May 1, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਵੱਲੋਂ ਇੱਕ-ਇੱਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ: ਚੇਅਰਮੈਨ ਰਮਨ ਬਹਿਲ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 2 ਦਸੰਬਰ, 2022 –
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਬੱਬੇਹਾਲੀ ਪਿੰਡ ਵਿਖੇ ਗੁਰਦਾਸਪੁਰ-ਕਾਹਨੂੰਵਾਨ ਰੋਡ ਤੋਂ ਹਸਤੀਰ ਬਰਾਦਰੀ ਦੇ ਜਠੇਰਿਆਂ ਤੱਕ ਸੜਕ ਦਾ ਉਦਘਾਟਨ ਕੀਤਾ। ਦਸ ਫੁੱਟ ਚੌੜੀ ਅਤੇ 350 ਮੀਟਰ ਲੰਮੀ ਇਸ ਸੜਕ ਦੇ ਨਿਰਮਾਣ ਉੱਪਰ ਪੰਜਾਬ ਸਰਕਾਰ ਵੱਲੋਂ 7 ਲੱਖ ਰੁਪਏ ਖਰਚ ਕੀਤੇ ਗਏ ਹਨ। ਸੜਕ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇੱਕ-ਇੱਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇਣ ਕਰਕੇ ਇਸ ਵਾਰ ਸੂਬੇ ਦੇ 86 ਫੀਸਦੀ ਪਰਿਵਾਰਾਂ ਦਾ ਜ਼ੀਰੋ ਬਿਜਲੀ ਬਿੱਲ ਆਇਆ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਇੱਕ ਹੋਰ ਵੱਡਾ ਮਾਅਰਕਾ ਮਾਰਿਆ ਹੈ ਜਿਸ ਤੋਂ ਸਮੂਹ ਮੁਲਾਜ਼ਮ ਵਰਗ ਬੇਹੱਦ ਖੁਸ਼ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਬਕਾਏ ਅਦਾ ਕਰਨੇ ਅਤੇ ਮੰਡੀਆਂ ਵਿਚੋਂ ਝੋਨੇ ਦੀ ਨਿਰਵਿਘਨ ਖਰੀਦ ਕਰਕੇ ਸਰਕਾਰ ਨੇ ਕਿਸਾਨਾਂ ਦਾ ਦਿਲ ਵੀ ਜਿੱਤਿਆ ਹੈ।

ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਜ਼ਿਲ੍ਹਾ ਸਕੱਤਰ ਭਾਰਤ ਭੂਸ਼ਨ ਸ਼ਰਮਾਂ, ਲਖਵੀਰ ਸਿੰਘ ਜੇ.ਈ, ਹਰਦੇਵ ਸਿੰਘ, ਮੱਖਣ ਸਿੰਘ, ਸੁੱਚਾ ਸਿੰਘ, ਅਮਨਦੀਪ ਸਿੰਘ, ਅਰੁਨ ਹਸਤੀਰ, ਪ੍ਰਵੀਨ ਸ਼ਰਮਾਂ, ਵਿਵੇਕ, ਗੁਰਮੀਤ ਸਿੰਘ, ਰਾਕੇਸ਼ ਹਸਤੀਰ, ਅਰਵਿੰਦ ਹਸਤੀਰ ਅਤੇ ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,162FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...