Wednesday, May 8, 2024

ਵਾਹਿਗੁਰੂ

spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ, ਸਿਹਤ ਸੇਵਾਵਾਂ ਤੇ ਇਲਾਜ ਪ੍ਰਬੰਧਾਂ ਦਾ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਜਲੰਧਰ, 2 ਦਸੰਬਰ, 2022 –
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ੁੱਕਰਵਾਰ ਸਵੇਰੇ ਸਥਾਨਕ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਵੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ, ਇਲਾਜ ਕਰਵਾਉਣ ਆਏ ਲੋਕਾਂ, ਡਾਕਟਰਾਂ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸੁਝਾਅ ਮੰਗੇ ਤਾਂ ਜੋ ਮੌਜੂਦਾ ਸਿਸਟਮ ਨੂੰ ਲੋੜ ਅਨੁਸਾਰ ਹੋਰ ਬਿਹਤਰ ਬਣਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਫਾਇਦਾ ਪਹੁੰਚਾਇਆ ਜਾ ਸਕੇ। ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਮੈਡੀਕਲ ਸੁਪਰਡੰਟ ਡਾ.ਰਾਜੀਵ ਸ਼ਰਮਾ ਸਮੇਤ ਡਿਪਟੀ ਕਮਿਸ਼ਨਰ ਨੇ 24X7 ਜਾਂਚ ਸੈਂਟਰ, ਐਮਰਜੰਸੀ ਵਾਰਡ, ਬਲੱਡ ਬੈਂਕ, ਜੱਚਾ-ਬੱਚਾ ਵਾਰਡ, ਐਸ.ਐਨ.ਸੀ.ਯੂ. ਵਾਰਡ, ਟਰੌਮਾ ਸੈਂਟਰ, ਫਿਜੀਊਥਰੈਪੀ ਸੈਂਟਰ ਵਿਖੇ ਜਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਡਾ. ਰਮਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਬਣਨ ਵਾਲੇ ਪ੍ਰਸਤਾਵਿਤ ਸੀ.ਸੀ.ਸੀ. ਦੀ ਮੌਜੂਦਾ ਪ੍ਰਕਿਰਿਆ ਤੋਂ ਵੀ ਜਾਣੂੰ ਕਰਵਾਇਆ ਗਿਆ।

ਸਿਵਲ ਹਸਪਤਾਲ ਵਿਖੇ ਸੁਚੱਜੇ ਢੰਗ ਨਾਲ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸਫ਼ਾਈ ਦੇ ਵਧੀਆ ਪ੍ਰਬੰਧ ਲਈ ਡਾਕਟਰਾਂ ਅਤੇ ਸਟਾਫ਼ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 470 ਬੈਡਾਂ ਦੀ ਸਮਰੱਥਾ ਵਾਲੇ ਇਸ ਸਰਕਾਰੀ ਹਸਪਤਾਲ ਵਿੱਚ ਲੋਕਾਂ ਦੀ ਸਹੂਲਤ ਲਈ ਲਗਭਗ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਅਤੇ ਟੈਸਟਿੰਗ ਉਪਲਬੱਧ ਹੈ। ਮੈਡੀਕਲ ਸੁਪਰਡੰਟ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਹਸਪਤਾਲ ਵਿੱਚ ਡਾਇਲਸਿਸ, 24X7 ਜੱਚਾ-ਬੱਚਾ ਵਾਰਡ, ਟਰੌਮਾ ਸੈਂਟਰ, ਛੋਟੇ-ਵੱਡੇ ਅਪਰੇਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਾਤਲ ਦੇ ਵੱਖ-ਵੱਖ ਹਿੱਸਿਆਂ ਦਾ ਚੱਕਰ ਲਗਾਉਣ ਉਪਰੰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੁੁੂੰ ਨਿਰਦੇਸ਼ ਦਿੱਤੇ ਕਿ ਹਸਪਤਾਲ ਦੇ ਅੰਦਰ ਆਉਂਦੇ ਰਾਹ ਦੀ ਤੁਰੰਤ ਲੋੜੀਂਦੀ ਮੁਰੰਮਤ ਤੋਂ ਇਲਾਵਾ ਬਾਕੀ ਰਹਿੰਦੇ ਕਾਰਜਾਂ ਨੂੰ ਤਰਜੀਹ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇ।

ਬਲੱਡ ਬੈਂਕ, ਥੈਲੇਸੀਮੀਆਂ ਵਾਰਡ ਅਤੇ ਲੈਬਾਰਟਰੀ ਵਿਖੇ ਡਿਪਟੀ ਕਮਿਸ਼ਨਰ ਨੇ ਸਟਾਫ਼ ਅਤੇ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਹੋਰ ਬਿਹਤਰ ਸੇਵਾਵਾਂ ਲਈ ਸੁਝਾਅ ਵੀ ਲਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦ ਹੀ ਜਨ ਔਸ਼ਧੀ ਕੇਂਦਰ ਮੁੜ ਸ਼ੁਰੂ ਹੋਵੇਗਾ ਤਾਂ ਜੋ ਲੋਕਾਂ ਨੂੰ ਜੈਨਰਿਕ ਦਵਾਈਆਂ ਉਪਲਬੱਧ ਕਰਵਾਈਆਂ ਜਾ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ, ਡਾ.ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...