Thursday, May 2, 2024

ਵਾਹਿਗੁਰੂ

spot_img
spot_img

‘ਉਡਾਰੀਆਂ’ ਬਾਲ ਵਿਕਾਸ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ: ਡਾ. ਬਲਜੀਤ ਕੌਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਮਿਰਾਕੀ ਫਾਊਂਡੇਸ਼ਨ ਜੋ ਕਿ ਵਿਭਾਗ ਦੇ ਨਾਲ ਮਿਲ ਕੇ ਬੱਚਿਆਂ ਦੀ ਮੁੱਢਲੀ ਸਿੱਖਿਆ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ, ਦੇ ਸਹਿਯੋਗ ਨਾਲ ਸਾਰੇ ਆਂਗਣਵਾੜੀਆਂ ਵਿਚ ਹੁੰਮ ਹੁੰਮਾਂ ਕੇ ਬਾਲ ਵਿਕਾਸ ਹਫਤਾ ਮਨਾਇਆ ਗਿਆ। ਉਡਾਰੀਆਂ ਬਾਲ ਵਿਕਾਸ ਮੇਲੇ ਲਈ ਹਰ ਦਿਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਪੰਜਾਬ ਦੇ ਸਮੂਹ ਡੀ.ਪੀ.ਓਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਉਣ ਲਈ ਇੱਕ ਵੈਬੀਨਾਰ ਆਯੋਜਿਤ ਕੀਤਾ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਸਲੋਗਨ ਜ਼ਾਰੀ ਕੀਤਾ ਗਿਆ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਗਏ। ਇਸ ਹਫ਼ਤੇ ਦੌਰਾਨ ਸਥਾਨਕ ਐਨ.ਜੀ.ਓਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕੀਤੇ, ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀ ਗਤੀਵਿਧੀਆਂ ਦੀ ਸ਼ੁਰੂਆਤ ਹੋਈ, ਪੋਸ਼ਣ ਦਿਨ, ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਬਾਲ ਸਰਪੰਚ ਦਿਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਗਿਆ।

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਸਪਤਾਹ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਵਿਭਾਗ ਵੱਲੋਂ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਬਾਲ ਮੇਲੇ ਦੌਰਾਨ ਸੁੱਧ ਵਾਤਾਵਰਣ ਲਈ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ 11883 ਪੌਦੇ ਲਗਾਏ ਗਏ, ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸੁਚੱਜੇ ਢੰਗ ਨਾਲ ਪਾਲਣ ਪੋਸ਼ਣ ਲਈ 12692 ਖਿਡੌਣੇ ਦਾਨ ਕੀਤੇ ਗਏ, ਬੱਚਿਆਂ ਦਾ ਹੋਸਲਾ ਵਧਾਉਣ ਲਈ ਉਨ੍ਹਾਂ ਵਿੱਚੋਂ 6571 ਬਾਲ ਸਰਪੰਚ ਚੁਣੇ ਗਏ ਅਤੇ ਆਂਗਣਵਾੜੀ ਸੈਂਟਰਾਂ ਵਿੱਚ 3580 ਬੱਚੇ ਨਵੇਂ ਦਾਖਲੇ ਹੋਏ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ.ਮਾਧਵੀ ਕਟਾਰੀਆ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ‘ਉਡਾਰੀਆਂ ਬਾਲ ਵਿਕਾਸ ਮੇਲੇ’ ਦਾ ਉਦਘਾਟਨ ਹੁਸ਼ਿਆਰਪੁਰ ਦੇ ਪਿੰਡ ਢੋਲਣਵਾਲ ਦੇ ਆਂਗਣਵਾੜੀ ਸੈਂਟਰ ਵਿਚ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਹਰ ਫਰੰਟ ’ਤੇ ਅੱਗੇ ਲਿਆ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਮੇਲੇ ਦਾ ਸੂਬੇ ਭਰ ਦੇ ਪਿੰਡਾਂ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਚ ਬਹੁਤ ਉਤਸਾਹ ਸੀ। ਆਮ ਜਨਤਾ ਨੇ ਮੇਲੇ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...