Sunday, April 28, 2024

ਵਾਹਿਗੁਰੂ

spot_img
spot_img

ਮਹਿੰਗੇ ‘ਪੌਪਕੌਰਨ’ ਰੱਖ ਰਹੇ ਹਨ ਦਰਸ਼ਕਾਂ ਨੂੰ ਸਿਨੇਮਾਘਰਾਂ ਤੋਂ ਦੂਰ, ਕੁਝ ਕਰੋ: ਜੈਕੀ ਸ਼ਰੌਫ਼ ਦੀ ਯੋਗੀ ਨੂੰ ਅਪੀਲ

- Advertisement -

ਯੈੱਸ ਪੰਜਾਬ
ਮੁੰਬਈ, 8 ਜਨਵਰੀ, 2023:
ਬਾਲੀਵੁੱਡ ਐਕਟਰ ਜੈਕੀ ਸ਼ਰੌਫ਼ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੂੰ ਅਪੀਲ ਕੀਤੀ ਹੈ ਕਿ ਉਹ ਸਿਨੇਮਾਘਰਾਂ ਵਿੱਚ ਵਿਕਦੇ ਮਹਿੰਗੇ ‘ਪੌਪਕੌਰਨ’ ਦੀਆਂ ਕੀਮਤਾਂ ਘਟਾਉਣ ਲਈ ਕੁਝ ਕਰਨ।

ਸਿਨੇਮਾਘਰਾਂ ਵਿੱਚ ਵਿਕਦੇ ਮਹਿੰਗੇ ਪੌਪਕੌਰਨ ਦਾ ਹਵਾਲਾ ਦਿੰਦਿਆਂ ਜੈਕੀ ਸ਼ਰਾਫ਼ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਦਾ ਸਿਨੇਮਾਘਰਾਂ ਵਿੱਚ ਆਉਣ ਦਾ ਰੁਝਾਨ ਲਗਾਤਾਰ ਘਟਦਾ ਜਾ ਰਿਹਾ ਹੈ ਜਿਸ ਨਾਲ ਫ਼ਿਲਮ ਸਨਅਤ ਪ੍ਰਭਾਵਿਤ ਹੋ ਰਹੀ ਹੈ ਅਤੇ ਹੋਰ ਹੋਵੇਗੀ।

ਜੈਕੀ ਸ਼ਰਾਫ਼ ਨੇ ਕਿਹਾ ਕਿ ਸਿਨੇਮਾਘਰਾਂ ਵਿੱਚ ‘ਪੌਪਕੌਰਨ’ ਦੀਆਂ ਕੀਮਤਾਂ ਘੱਟ ਹੋਣਗੀਆਂ ਤਾਂ ਸਿਨੇਮਾਘਰ ਵਿੱਚ ਆਉਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।

ਬਾਲੀਵੁੱਡ ਅਦਾਕਾਰ ਨੇ ਕਿਹਾ, ‘ਥਿਏਟਰ ਕੇ ਪੌਪਕੌਰਨ ਕਾ ਕੀਮਤ ਕਮ ਕਰੋ ਸਰ। ਪਾਂਚ ਸੌ ਰੁਪਏ ਲੇਤੇ ਹੈ ਪੌਪਕੌਰਲ ਕਾ। ਪਿਕਚਰਾਂ ਬਣਾਵਾਂਗੇ, ਸਟੂਡੀਉ ਬਣਾਵਾਂਗੇ, ਪਰ ਫ਼ਿਲਮ ਦੇਖ਼ਣ ਲਈ ਥਿਏਟਰ ਦੇ ਅੰਦਰ ਆਵੇਗਾ ਕੌਣ?’

ਜ਼ਿਕਰਯੋਗ ਹੈ ਕਿ ਇਹ ਗੱਲਾਂ ਜੈਕੀ ਸ਼ਰਾਫ਼ ਨੇ ਯੋਗੀ ਅਦਿਤਿਆਨਾਥ ਨੂੰ ਉਸ ਵੇਲੇ ਕਹੀਆਂ ਜਦ ਉਹ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਬਾਲੀਵੁੱਡ ਅਦਾਕਾਰਾਂ ਨੂੰ ਮਿਲਣ ਅਤੇ ਉੱਤਰ ਪ੍ਰਦੇਸ਼ ਦੀ ਫ਼ਿਲਮ ਪਾਲਿਸੀ ਬਾਰੇ ਦੱਸਣ ਲਈ ਮੁੰਬਈ ਪੁੱਜੇ ਸਨ।

ਯੋਗੀ ਅਦਿਤਿਆਨਾਥ ਨੇ ਜੈਕੀ ਸ਼ਰਾਫ਼ ਤੋਂ ਇਲਾਵਾ ਸੁਭਾਸ਼ ਘਈ, ਸੁਨੀਲ ਸ਼ੈਟੀ, ਮਲੋਜ ਜੋਸ਼ੀ, ਕੈਲਾਸ਼ ਖ਼ੇਰ, ਸੋਨੂੰ ਨਿਗਮ, ਬੋਨੀ ਕਪੂਰ, ਰਾਹੁਲ ਮਿੱਤਰਾ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸੁਨੀਲ ਸ਼ੈਟੀ ਨੇ ਯੋਗੀ ਅਦਿਤਿਆਨਾਥ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ‘ਬਾਲੀਵੁੱਡ’ ਦੇ ਬਾਈਕਾਟ ਵਾਲੇ ਸਿਲਸਿਲੇ ਨੂੰ ਰੁਕਵਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...