Friday, December 27, 2024
spot_img
spot_img
spot_img

ਦਿੱਲੀ ਦੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 10 ਲੱਖ ਰੁਪਏ

ਯੈੱਸ ਪੰਜਾਬ
ਨਵੀਂ ਦਿੱਲੀ, 3 ਨਵੰਬਰ, 2024

1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੀ ਸ਼ਾਮਲ ਸਨ। ਧਾਮੀ ਨੇ ਮ੍ਰਿਤਕਾਂ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਵੀ ਐਲਾਨ ਕੀਤਾ।

ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਸ਼੍ਰੋਮਣੀ ਕਮੇਟੀ ਨੇ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਪ੍ਰਕਾਰ ਦੀ ਮਦਦ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਇਨਸਾਫ਼ ਦੀ ਲੜਾਈ ‘ਚ ਲੋੜੀਂਦਾ ਹਿੱਸਾ ਵੀ ਪਾਵੇਗੀ। ਜੀਕੇ ਸਾਬ ਨੇ ਮੈਨੂੰ ਕਿਸੇ ਪੀੜਤ ਬੀਬੀ ਦੀ ਮਦਦ ਲਈ ਕਿਹਾ ਹੈ।

ਅਸੀਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਸੀ ਤੇ ਖੜ੍ਹੇ ਹਾਂ।ਜੀਕੇ ਨੇ ਪੀੜਤਾਂ ਨੂੰ 1984 ਦਾ ਇਨਸਾਫ਼, ਮੁੜ ਵਸੇਬਾ ਤੇ ਹੋਰ ਸਮਾਜਿਕ ਸਹੁਲਤਾਂ ਉਪਲਬੱਧ ਕਰਵਾਉਣ ਬਾਰੇ ਸਰਕਾਰੀ ਤੰਤਰ ਦੇ ਰਵਈਏ ਉਤੇ ਨਰਾਜ਼ਗੀ ਜ਼ਾਹਿਰ ਕੀਤੀ। ਜੀਕੇ ਨੇ ਕੇਂਦਰ ਸਰਕਾਰ ਨੂੰ 1984 ਸਿੰਖ ਕਤਲੇਆਮ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ ਤਜਵੀਜ਼ ਦਿੱਤੀ। ਜੀਕੇ ਨੇ ਕਿਹਾ ਕਿ ਜੇਕਰ ਪੜਚੋਲ ਕਰੀਏ ਤਾਂ ਸਾਡੇ ਨਾਲ ਸੁਪਰੀਮ ਕੋਰਟ ਵੀ ਖੜ੍ਹਾ ਨਹੀਂ ਹੋਇਆ। ਜਦਕਿ 2002 ਦੇ ਗੁਜਰਾਤ ਦੰਗਿਆਂ ਦੇ ਸਮੇਂ ਸੁਪਰੀਮ ਕੋਰਟ ਨੇ ਖੁਦ ਸੰਗਿਆਨ ਲੈਂਦੇ ਹੋਏ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਰਾਹ ਪੱਧਰਾ ਕੀਤਾ ਸੀ।

ਜੀਕੇ ਨੇ ਰਿਟਾਇਰ ਹੋ ਰਹੇ ਚੀਫ਼ ਜਸਟਿਸ ਆਫ ਇੰਡੀਆ, ਜਸਟਿਸ ਡੀ.ਵਾਈ. ਚੰਦਰਚੂੜ ਨੂੰ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ ਦੀ ਅਪੀਲ ਕੀਤੀ। ਜੀਕੇ ਨੇ ਚੇਤਾ ਕਰਵਾਇਆ ਕਿ 1984 ‘ਚ ਉਨ੍ਹਾਂ ਦੇ ਪਿਤਾ ਜਸਟਿਸ ਵਾਈ.ਵੀ. ਚੰਦਰਚੂੜ, ਚੀਫ਼ ਜਸਟਿਸ ਆਫ ਇੰਡੀਆ ਸਨ।

ਪਰ ਉਹ ਨਿਰਦੋਸ਼ ਸਿੱਖਾਂ ਨਾਲ ਹੋਏ ਗੈਰ ਮਨੁੱਖੀ ਵਰਤਾਰੇ ਦੇ ਖਿਲਾਫ ਚੁਪ ਰਹੇ। ਜਦਕਿ ਭਾਰਤੀ ਨਿਆਂਪਾਲਿਕਾ ਦਾ ਫਿਰਕੂਕਰਨ ਕਦੇ ਵੀ ਇਸ ਤੋਂ ਪਹਿਲਾਂ ਨਹੀਂ ਹੋਇਆ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ, ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖੀਵਾ, ਮਹਿੰਦਰ ਸਿੰਘ, ਅਕਾਲੀ ਆਗੂ ਡਾਕਟਰ ਪਰਮਿੰਦਰ ਪਾਲ ਸਿੰਘ, ਪਰਮਜੀਤ ਸਿੰਘ ਮਕੜ, ਗੁਨਜੀਤ ਸਿੰਘ ਬਖਸ਼ੀ, ਸੁਖਮਨ ਸਿੰਘ, ਰਵਿੰਦਰ ਸਿੰਘ ਤੇ ਮਨਜੀਤ ਸਿੰਘ ਵੀ ਇਨ੍ਹਾਂ ਆਗੂਆਂ ਦੇ ਨਾਲ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ