Sunday, April 28, 2024

ਵਾਹਿਗੁਰੂ

spot_img
spot_img

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜਨਵਰੀ, 2023:
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ।

ਇਹ ਦਸਤਖ਼ਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੀਕ ਲੱਖਾਂ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ 90 ਦੇ ਕਰੀਬ ਕੇਂਦਰ ਸੰਗਤ ਪਾਸੋਂ ਪ੍ਰੋਫਾਰਮੇ ਭਰਵਾਉਣ ਲਈ ਕਾਰਜ ਕਰ ਰਹੇ ਹਨ। ਹੁਣ ਇਸ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਵਿਦਿਅਕ ਅਦਾਰਿਆਂ ਦੇ ਨਾਲ-ਨਾਲ ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਭਾਵੇਂ ਅਰਸੇ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਆਪਣੀ ਅਵਾਜ਼ ਉਠਾਉਂਦੀ ਆ ਰਹੀ ਹੈ, ਪਰੰਤੂ ਹੁਣ ਇਸ ਨੂੰ ਲੋਕ ਲਹਿਰ ਸਿਰਜਣ ਦੇ ਮਨੋਰਥ ਨਾਲ ਦਸਤਖ਼ਤੀ ਮੁਹਿੰਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ। ਭਾਵੇਂ ਕਿ ਕਾਨੂੰਨੀ ਚਾਰਾਜੋਈ ਵੀ ਜਾਰੀ ਹੈ, ਲੇਕਿਨ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣਾ ਵੀ ਬੇਹੱਦ ਅਹਿਮ ਹੈ। ਇਸੇ ਤਹਿਤ ਹੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 10 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਹੁਣ ਇਸ ਲਹਿਰ ਨੂੰ ਅੰਤਮ ਪੜਾਅ ’ਤੇ ਹੋਰ ਤੇਜ ਕਰ ਦਿੱਤਾ ਗਿਆ ਹੈ ਅਤੇ ਵਿਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਇਸ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਪ੍ਰੋਫਾਰਮੇ ਭਰਵਾਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਪਹਿਲਾਂ ਸਥਾਪਤ ਕੇਂਦਰਾਂ ਵਿਚ ਸੰਗਤਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ, ਲੇਕਿਨ ਬਹੁਤ ਸਾਰੇ ਲੋਕ ਜੋ ਗੁਰੂ ਘਰਾਂ ਵਿਚ ਆ ਕੇ ਪ੍ਰੋਫਾਰਮੇ ਨਹੀਂ ਭਰ ਸਕੇ, ਉਨ੍ਹਾਂ ਨੂੰ ਵੀ ਇਸ ਦਾ ਹਿੱਸਾ ਬਣਾਉਣ ਲਈ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਚਾਰਕ ਜਥਿਆਂ ਵੱਲੋਂ ਜਿਥੇ ਜਿਥੇ ਵੀ ਧਰਮ ਪ੍ਰਚਾਰ ਲਹਿਰ ਤਹਿਤ ਸਮਾਗਮ ਕੀਤੇ ਜਾਂਦੇ ਹਨ, ਉਥੇ ਸੰਗਤਾਂ ਨੂੰ ਇਹ ਪ੍ਰੋਫਾਰਮੇ ਭਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮਾਂ ਨਿਰਧਾਰਤ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਇਕ ਪੱਤਰ ਸਮੇਤ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।

ਭਾਈ ਗਰੇਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਤੋਂ ਇਲਾਵਾ ਵੱਖ-ਵੱਖ ਸੂਬਿਆਂ ਅੰਦਰ ਵੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਹਰਿਆਣਾ, ਹਿਮਾਂਚਲ ਪ੍ਰਦੇਸ਼, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਦਿੱਲੀ, ਰਾਜਿਸਥਾਨ, ਉਤਰਾਖੰਡ, ਗੁਜਰਾਤ, ਮੱਧ ਪ੍ਰਦੇਸ਼, ਕਲਕੱਤਾ, ਛੱਤੀਸਗੜ੍ਹ ਆਦਿ ਥਾਵਾਂ ’ਤੇ ਸਿੱਖ ਮਿਸ਼ਨਾਂ ਰਾਹੀਂ ਪ੍ਰੋਫਾਰਮੇ ਭਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਆਨਲਾਈਨ ਤਰੀਕੇ ਨਾਲ ਵਿਦੇਸ਼ਾਂ ਤੋਂ ਵੀ ਹਜ਼ਾਰਾਂ ਦੀ ਗਿਣਤੀ ’ਚ ਲੋਕ ਦਸਤਖ਼ਤੀ ਮੁਹਿੰਮ ਨਾਲ ਜੁੜੇ ਹਨ।

ਉਨ੍ਹਾਂ ਦੱਸਿਆ ਕਿ ਨਾਗਾਲੈਂਡ ਅਤੇ ਤਾਮਿਲਨਾਡੂ ਅੰਦਰ ਵੀ ਸਵੈਇਛਕ ਤੌਰ ’ਤੇ ਕੁਝ ਸਮਾਜਿਕ ਸੰਗਠਨਾਂ ਨੇ ਵੀ ਪ੍ਰੋਫਾਰਮੇ ਭਰਨ ਲਈ ਵੀ ਸਹਿਯੋਗ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦੇ ਕੌਮੀ ਕਾਰਜ ਵਿਚ ਵੱਧ ਚੜ੍ਹ ਕੇ ਸਹਿਯੋਗੀ ਬਣਨ, ਤਾਂ ਜੋ ਸਰਕਾਰਾਂ ਤੱਕ ਸਿੱਖ ਬੰਦੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਅਵਾਜ਼ ਪਹੁੰਚਾਈ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...