Friday, May 10, 2024

ਵਾਹਿਗੁਰੂ

spot_img
spot_img

ਪਟਿਆਲਾ ਜ਼ਿਲ੍ਹੇ ਵਿੱਚ ਨਵੇਂ ਖੁੱਲ੍ਹੇ 35 ਨਵੇਂ ਆਮ ਆਦਮੀ ਕਲੀਨਿਕ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਲਈ ਰਾਮਬਾਣ ਸਿੱਧ ਹੋਣਗੇ: ਅਜੀਤਪਾਲ ਸਿੰਘ ਕੋਹਲੀ

- Advertisement -

35 new Aam Aadmi Clinics in Patiala will benefit people of the district: Ajit Pal Singh Kohli

ਯੈੱਸ ਪੰਜਾਬ
ਪਟਿਆਲਾ, 27 ਜਨਵਰੀ, 2023 –
ਪੰਜਾਬ ਦੇ ਲੋਕਾਂ ਦੇ ਘਰਾਂ ਦੇ ਨੇੜੇ ਹੀ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ 400 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਲਈ ਆਨਲਾਈਨ ਸਮਾਗਮ ਮੌਕੇ ਵਿਧਾਇਕ ਪਟਿਆਲਾ ਸ਼ਹਿਰੀ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਥੁਰਾ ਕਲੋਨੀ ਵਿਖੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੁਝਾਰ ਨਗਰ ਵਿਖੇ ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 35 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਦੀ ਸਿਹਤ ਲਈ ਇਹ ਕਲੀਨਿਕ ਰਾਮਬਾਣ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਵਧਾਈ ਦੇ ਪਾਤਰ ਹਨ ਜਿਹਨਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਉਪਲਭਧ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੀ ਸਥਾਪਨਾ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਡਰੀਮ ਪ੍ਰੌਜੈਕਟ ਹੈ ਜਿਸ ਨਾਲ ਹੁਣ ਆਮ ਬਿਮਾਰੀਆਂ ਹੋਣ ਤੇਂ ਲੋਕਾਂ ਨੂੰ ਦੂਰ ਦੁਰਾਡੇ ਦੇ ਹਸਪਤਾਲਾ ਵਿੱਚ ਜਾਣ ਦੀ ਲੋੜ ਨਹੀ ਪਵੇਗੀ।

ਜਿਸ ਨਾਲ ਵੱਡੇ ਹਸਪਤਾਲਾਂ ਤੇਂ ਵੀ ਮਰੀਜਾਂ ਦਾ ਬੋਝ ਘਟੇਗਾ।ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਦਰਸ਼ਨ ਕੁਮਾਰ, ਸਿਵਲ ਸਰਜਨ ਡਾ. ਦਲਬੀਰ ਕੌਰ , ਜੁਆਇੰਟ ਕਮਿਸ਼ਨਰ ਨਮਨ ਮੜਕਨ ,ਸੀਨੀਅਰ ਮੈਡੀਕਲ ਅਫਸਰ ਡਾ. ਕੁਸ਼ਲਦੀਪ ਕੌਰ ਵੀ ਮੌਜੂਦ ਸਨ। ਇਸ ਮਗਰੋਂ ਵਿਧਾਇਕ ਕੋਹਲੀ ਨੇ ਏਰੀਏ ਅਧੀਨ ਆਂਉਂਦੇ ਆਮ ਆਦਮੀ ਕਲੀਨਿਕ ਰਾਜਪੂਰਾ ਕਲੋਨੀ, ਹੇਂਡਲੇ ਫੀਮੇਲ, ਸਿੱਟੀ ਬ੍ਰਾਂਚ ਅਤੇ ਦਾਰੂ ਕੁਟੀਆ ਆਦਿ ਦਾ ਵੀ ਦੌਰਾ ਕੀਤਾ ਅਤੇ ਰਿਬਨ ਕੱਟ ਕੇ ਵੀ ਇਹਨਾਂ ਕਲੀਨਿਕਾਂ ਦਾ ਉਦਘਾਟਨ ਕੀਤਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜੁਝਾਰ ਨਗਰ ਵਿਖੇ ਆਮ ਆਦਮੀ ਕਲ਼ੀਨਿਕ ਦਾ ਰਿਬਨ ਕੱਟਕੇ ਉਦਘਾਟਨ ਕਰਨ ਮੌਕੇ ਉਹਨਾਂ ਨਾਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸੈਣੀ ਅਤੇ ਸਿਵਲ ਸਰਜਨ ਡਾ.ਦਲਬੀਰ ਕੌਰ ਵੀ ਮੋਜੂਦ ਸਨ। ਕਲੀਨਿਕ ਦੇ ਉਦਘਾਟਨ ਤੋਂ ਬਾਦ ਡਿਪਟੀ ਕਮਿਸ਼ਨਰ ਅਤੇ ਅਧਿਕਾਰੀਆ ਨੇਂ ਮੁੱਖ ਮੰਤਰੀ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਵਰਚੂਅਲ ਉਦਘਾਟਨ ਦਾ ਲਾਈਵ ਪ੍ਰੋਗਰਾਮ ਵੀ ਅਟੈਂਡ ਕੀਤਾ।

ਉਹਨਾਂ ਕਿਹਾ ਕਿ ਪਹਿਲਾ ਬਣਾਏ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੂੰ ਦੇਖਦੇ ਹੋਏ ਹੀ ਹੁਣ 400ਨਵੇਂ ਆਮ ਆਦਮੀ ਕਲੀਨਿਕਾ ਦੀ ਸਥਾਪਨਾ ਪੰਜਾਬ ਸਰਕਾਰ ਦਵਾਰਾ ਕੀਤੀ ਗਈ ਹੈ।ਉਹਨਾ ਕਿਹਾ ਕਿ ਇਹਨਾ ਕਲ਼ੀਨਿਕਾ ਵਿਚ ਮਰੀਜਾਂ ਦੀ ਰਜਿਸ਼ਟਰੇਸ਼ਨ ਤੋਂ ਦਵਾਈ ਲੈਣ ਦੀ ਪ੍ਰੀਕਿਰਿਆ ਪੇਪਰ ਰਹਿਤ ਹੋਵੇਗੀ ਅਤੇ ਇਹ ਡਾਟਾ ਬਿਮਾਰੀਆਂ ਤੇਂ ਕਾਬੂ ਪਾਉਣ ਲਈ ਨਵੀਆਂ ਖੋਜਾਂ ਲਈ ਵੀ ਸਹਾਈ ਹੋਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਵਿੱਚ 35 ਹੋਰ ਨਵੇਂ ਆਮ ਆਦਮੀ ਖੁੱਲਣ ਨਾਲ ਜਿਲ੍ਹੇ ਵਿੱਚ ਖੁੱਲੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੁਣ 40 ਹੋ ਗਈ ਹੈ।

ਸਿਵਲ ਸਰਜਨ ਡਾ. ਦਲਬੀਰ ਕੌਰ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਜਿਥੇ ਮਰੀਜਾਂ ਦੀ ਯੋਗ ਡਾਕਟਰਾਂ ਵੱਲੋਂ ਮੁਫਤ ਸਿਹਤ ਜਾਂਚ ਹੋਵੇਗੀ ਉਥੇ ਮਰੀਜਾਂ ਦੇ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਅਤੇ 96 ਤਰਾਂ ਦੀਆਂ ਦਵਾਈਆਂ ਵੀ ਲੋੜ ਅਨੁਸਾਰ ਮਰੀਜਾਂ ਨੂੰ ਮੁਫਤ ਦਿੱਤੀਆਂ ਜਾਣਗੀਆਂ।

ਇਸ ਮੌਕੇ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰਾਂ ਸਮੇਤ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਮੈਡੀਕਲ ਅਫਸਰ ਡਾ. ਭਾਵਨਾ ਸ਼ਰਮਾ, ਜੁਝਾਰ ਨਗਰ ਵੈਲਫੈਅਰ ਸੁਸਾਇਟੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਜੋਲ਼ੀ, ਧਰਮਵੀਰ ਸ਼ਰਮਾ, ਬਲਦੇਵ ਸਿੰਘ , ਅਨੁਪ ਕੁਮਾਰ, ਨਿਰਮਲ ਸਿੰਘ ਵੀ ਹਾਜਰ ਸਨ।

ਇਸ ਤੋਂ ਇਲਾਵ ਜਿਲ੍ਹੇ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਵੱਲੋਂ ਆਮ ਆਦਮੀ ਕਲੀਨਿਕ ਢੈਂਠਲ (ਸ਼ੁਤਰਾਣਾ), ਵਿਧਾਇਕ ਸ. ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਮ ਆਦਮੀ ਕਲ਼ੀਨਿਕ ਘੜਾਮ (ਦੁਧਨਸਾਂਧਾ), ਵਿਧਾਇਕ ਗੁਰਲਾਲ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਹਰਪਾਲਪੂਰ (ਹਰਪਾਲਪੂਰ),ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਆਮ ਆਦਮੀ ਕਲੀਨਿਕ ਕਕਰਾਲਾ( ਭਾਦਸੋਂ), ਵਿਧਾਇਕ ਨੀਨਾ ਮਿੱਤਲ ਵੱਲੋਂ ਆਮ ਆਦਮੀ ਕਲੀਨਿਕ ਰਾਜਪੁਰਾ (ਰਾਜਪੁਰਾ) , ਸ. ਕੁਲਵੰਤ ਸਿੰਘ ਬਾਜੀਗਰ ਵੱਲੋਂ ਆਮ ਆਦਮੀ ਕਲੀਨਿਕ ਅਰਨੋਂ (ਸ਼ੁਤਰਾਣਾ) ਦਾ ਰਿੱਬਨ ਕੱਟ ਕੇ ਉਦਘਾਟਨ ਕਰਕੇ ਇਹ ਕਲ਼ੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...