Tuesday, May 21, 2024

ਵਾਹਿਗੁਰੂ

spot_img
spot_img

‘ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2023 –
ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ 80 ਸਾਬਕਾ ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਵੀ ਆਪਣੇ ਵਿਧਾਨ ਸਭਾ ਸਟਿੱਕਰ ਵਾਪਸ ਨਹੀਂ ਕੀਤੇ ਹਨ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਹੁਣ ਸਾਰੇ ਸਾਬਕਾ ਵਿਧਾਇਕਾਂ ਨੂੰ ਸਦਨ ਦੇ ਪਿਛਲੇ ਕਾਰਜਕਾਲ ਦੌਰਾਨ ਜਾਰੀ ਕੀਤੇ ‘ਐਮਐਲਏ ਸਟਿੱਕਰ’ ਵਾਪਸ ਕਰਨ ਲਈ ਨੋਟਿਸ ਭੇਜੇ ਹਨ, ਜੋ ਕਿ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਚੋਣਾਂ ਹਾਰਨ ਤੋਂ ਬਾਅਦ ਆਪ ਹੀ ਵਾਪਸ ਕਰਨੇ ਚਾਹੀਦੇ ਸੀ।

ਪਹਿਲਾਂ ਵੀ ਉਹ ਸੱਤਾ ਦੇ ਨਸ਼ੇ ਵਿੱਚ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕਰਦੇ ਰਹੇ ਹਨ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਰਾਜਨੀਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਰਹੀ ਹੈ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ‘ਤੇ ਇੱਕ ਇੱਕ ਕਰਕੇ ਰੋਕ ਲਗਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁਹੱਲਾ ਕਲੀਨਿਕਾਂ ‘ਤੇ ਸਵਾਲ ਉਠਾਉਣ ‘ਤੇ ਅਕਾਲੀ ਆਗੂਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ‘ਚ ਸਿਹਤ ਕ੍ਰਾਂਤੀ ਲਿਆ ਰਹੀ ਹੈ ਅਤੇ ਉਹ ਸਰਕਾਰੀ ਇਮਾਰਤਾਂ ਅਤੇ ਬੁਨਿਆਦੀ ਢਾਂਚੇ, ਜੋ ਪਿਛਲੀਆਂ ਸਰਕਾਰਾਂ ਦੌਰਾਨ ਖਸਤਾ ਹਾਲਤ ‘ਚ ਸਨ, ਨੂੰ ਪੰਜਾਬ ਦੇ ਲੋਕਾਂ ਨੂੰ ਮੁਫਤ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਵਰਤ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੇ ਆਪਣੇ ਸ਼ਾਸਨ ਦੌਰਾਨ ਸਰਕਾਰੀ ਫੰਡਾਂ ਦੀ ਲੁੱਟ ਕੀਤੀ ਅਤੇ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਪਰ ਹੁਣ ‘ਆਪ’ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆਉਣ ਲਈ ‘ਆਪ’ ਨੂੰ ਭਾਰੀ ਬਹੁਮਤ ਦਿੱਤਾ ਅਤੇ ਹੁਣ ਮਾਨ ਸਰਕਾਰ ਉਨ੍ਹਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...