Saturday, May 4, 2024

ਵਾਹਿਗੁਰੂ

spot_img
spot_img

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 30 ਜਨਵਰੀ, 2023 –
ਪੰਜਾਬ ਵਿੱਚ ਸਮਾਜਿਕ-ਰਾਜਨੀਤਕ ਅਧਿਐਨ ਦੌਰੇ ‘ਤੇ ਆਏ ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਰੱਖਿਆ ਮੰਤਰਾਲੇ, ਭਾਰਤ ਸਰਕਾਰ ਦੇ ਵਫ਼ਦ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।

ਵਫ਼ਦ ਦਾ ਪੰਜਾਬ ਰਾਜ ਭਵਨ ਵਿਖੇ ਸਵਾਗਤ ਕੀਤਾ ਗਿਆ। ਰਾਜਪਾਲ ਨੇ ਰਣਨੀਤਕ ਸੁਰੱਖਿਆ ਦੇ ਖੇਤਰਾਂ ਵਿੱਚ ਫੌਜੀ ਅਤੇ ਸਿਵਲ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਪੇਸ਼ੇਵਰਾਂ ਨੂੰ ਸਿਖਲਾਈ ਦੇਣ ਦੀ ਐਨ.ਡੀ.ਸੀ. ਦੀ ਅਮੀਰ ਪਰੰਪਰਾ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਸਫ਼ਲਤਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਉਹ ਆਪਣੇ ਕੋਲ ਉਪਲਬਧ ਸਰੋਤਾਂ ਦੀ ਕਿੰਨੀ ਕੁ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰ ਸਕਦਾ ਹੈ, ਜਿਸ ਵਿਚ ਮੁੱਖ ਤੌਰ ‘ਤੇ ਮਨੁੱਖੀ ਸਰੋਤ ਸ਼ਾਮਲ ਹੈ। ਐਨ.ਡੀ.ਸੀ. ਵੱਲੋਂ ਹਥਿਆਰਬੰਦ ਬਲਾਂ ਅਤੇ ਸਿਵਲ ਸੇਵਾਵਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਮਹਾਰਤ ਦੇ ਕੇ ਮਨੁੱਖੀ ਸਰੋਤਾਂ ਦੇ ਵਿਕਾਸ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਂਦਾ ਹੈ। ਰਾਸ਼ਟਰੀ ਸੁਰੱਖਿਆ ਸਬੰਧੀ ਮੁੱਦਿਆਂ ਨਾਲ ਬਿਹਤਰ ਢੰਗ ਨਾਲ ਨਜਿੱਠਣ ਲਈ ਉਹਨਾਂ ਦੇ ਹੁਨਰ ਨੂੰ ਨਿਖਾਰਿਆ ਜਾਂਦਾ ਹੈ।

ਰਾਜਪਾਲ ਨੇ ਕਿਹਾ ਕਿ ਐਨ.ਡੀ.ਸੀ. ਕੋਰਸ ਦਾ ਉਦੇਸ਼ “ਰਾਸ਼ਟਰੀ ਰੱਖਿਆ ਦੇ ਰਣਨੀਤਕ, ਆਰਥਿਕ, ਵਿਗਿਆਨਕ, ਰਾਜਨੀਤਿਕ ਅਤੇ ਉਦਯੋਗਿਕ ਪਹਿਲੂਆਂ” ਬਾਰੇ ਮਹਾਰਤ ਦੇਣਾ ਹੈ।

ਵਫ਼ਦ ਨੂੰ ਪ੍ਰੇਰਿਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਸੀਂ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦਾ ਜਸ਼ਨ ਮਨਾ ਰਹੇ ਹਾਂ ਅਤੇ ਆਪਣੀ ਆਜ਼ਾਦੀ ਦੀ ਸ਼ਤਾਬਦੀ ਦੇ ‘ਅੰਮ੍ਰਿਤ ਕਾਲ’ ਵਿੱਚ ਦਾਖਲ ਹੋ ਚੁੱਕੇ ਹਾਂ, ਜੋ ਸਾਡੇ ਸਾਰਿਆਂ ਲਈ ਇੱਕ ਅਹਿਮ ਪੜਾਅ ਹੈ। ਹੁਣ ਸਮਾਂ ਆ ਗਿਆ ਹੈ ਕਿ ਇਕੱਠੇ ਹੋ ਕੇ ਇੱਕ ਅਜਿਹੇ ਰਾਸ਼ਟਰ ਦਾ ਨਿਰਮਾਣ ਕੀਤਾ ਜਾਵੇ ਜਿਸ ਨੂੰ ਵਿਸ਼ਵ ਦੇ ਵਿਕਸਤ ਦੇਸ਼ਾਂ ਵਿੱਚ ਸ਼ੁਮਾਰ ਕੀਤਾ ਜਾ ਸਕੇ। ਇਸ ਲਈ ਸਾਨੂੰ ਇਸ ਦਿਸ਼ਾ ਵਿੱਚ ਸਾਰੇ ਸਕਾਰਾਤਮਕ ਕਦਮ ਚੁੱਕਣ ਲਈ ਤੁਹਾਡੇ ਵਰਗੇ ਅਧਿਕਾਰੀਆਂ ਦੀ ਲੋੜ ਹੈ। ਮੈਨੂੰ ਯਕੀਨ ਹੈ ਕਿ ਤੁਹਾਡੇ ਵੱਲੋ ਐਨ.ਡੀ.ਸੀ. ਵਿੱਚੋਂ ਪ੍ਰਾਪਤ ਕੀਤਾ ਗਿਆਨ ਅਤੇ ਸਮਝ, ਇਸ ਮੰਤਵ ਦੀ ਪੂਰਤੀ ਲਈ ਤੁਹਾਡੀ ਮਦਦ ਕਰੇਗੀ।

ਵਫ਼ਦ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਆਪਣੀ ਮਹਾਰਤ ਦੇ ਖੇਤਰ ਵਿੱਚ ਤਜਰਬੇਕਾਰ ਪੇਸ਼ੇਵਰਾਂ ਦੇ ਰੂਪ ਵਿੱਚ ਨੈਸ਼ਨਲ ਡਿਫੈਂਸ ਕਾਲਜ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰੋਗੇ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,147FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...