Tuesday, May 7, 2024

ਵਾਹਿਗੁਰੂ

spot_img
spot_img

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜਨਵਰੀ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ।

ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ 5 ਫਰਵਰੀ ਨੂੰ ਜਲੰਧਰ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਆਪਣੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਸਮਾਨਤਾ ਦਾ ਸੰਦੇਸ਼ ਦੇ ਕੇ ਸਮਾਨਤਾ ‘ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।

ਇਕ ਹੋਰ ਮੁੱਦੇ ਬਾਰੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਬੱਲਾਂ ਵਿਖੇ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਸਥਾਪਨਾ ਲਈ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਲੈ ਕੇ ਸਿਰਫ਼ ਗੱਲਾਂ ਹੀ ਕੀਤੀਆਂ ਪਰ ਫੰਡ ਜਾਰੀ ਕਰਨ ਦੀ ਖੇਚਲ ਨਹੀਂ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਇਹ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ ਕਿਉਂਕਿ ਇਹ ਅਧਿਐਨ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਐਨ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦੇ ਪ੍ਰਚਾਰ ਵਿੱਚ ਮਦਦਗਾਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜੀਆਂ ਲਈ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਦੇ ਵੱਖ-ਵੱਖ ਪਹਿਲੂਆਂ ਬਾਰੇ ਖੋਜ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਮਾਨ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਹਰ ਯਤਨ ਲਈ ਡੇਰਾ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...